ਪੰਜਾਬ ਚ ਇਥੇ ਛੁੱਟੀ ਤੇ ਆਏ 2 ਭੈਣਾਂ ਦੇ ਇਕਲੋਤੇ ਫੌਜੀ ਨੌਜਵਾਨ ਦੀ ਹੋਈ ਮੌਤ, ਵਾਪਰਿਆ ਕਹਿਰ

ਆਈ ਤਾਜ਼ਾ ਵੱਡੀ ਖਬਰ 

ਜਿੱਥੇ ਬਹੁਤ ਸਾਰੇ ਲੋਕ ਅੱਜ ਕੱਲ ਕੁਦਰਤੀ ਮੌਤ ਮਰਦੇ ਹਨ ਉਥੇ ਹੀ ਬਹੁਤ ਸਾਰੇ ਲੋਕ ਵਾਪਰ ਰਹੇ ਭਿਆਨਕ ਸੜਕ ਹਾਦਸਿਆਂ ਦੇ ਸ਼ਿਕਾਰ ਹੋ ਜਾਂਦੇ ਹਨ ਅਤੇ ਕੁਝ ਲੋਕਾਂ ਦੀ ਅਣਗਹਿਲੀ ਦੇ ਚਲਦਿਆਂ ਹੋਇਆਂ ਅਜਿਹੇ ਭਿਆਨਕ ਸੜਕ ਹਾਦਸੇ ਵਾਪਰ ਜਾਂਦੇ ਹਨ। ਅਤੇ ਅਜਿਹੇ ਹਾਦਸਿਆਂ ਦੇ ਚਲਦਿਆਂ ਹੋਇਆਂ ਬਹੁਤ ਸਾਰੇ ਨੌਜਵਾਨਾਂ ਦੀ ਜਾਨ ਵੀ ਚਲੀ ਜਾਂਦੀ ਹੈ ਅਤੇ ਉਨ੍ਹਾਂ ਪਰਿਵਾਰਾਂ ਉਪਰ ਦੁੱਖਾਂ ਦਾ ਪਹਾੜ ਟੁੱਟ ਪੈਂਦਾ ਹੈ। ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਜਿਥੇ ਬਹੁਤ ਸਾਰੇ ਪਰਿਵਾਰਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਉਥੇ ਹੀ ਇਸ ਦੁਨੀਆਂ ਤੋਂ ਜਾਣ ਵਾਲੇ ਉਹਨਾਂ ਲੋਕਾਂ ਦੀ ਕਮੀ ਉਨ੍ਹਾਂ ਦੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ ਹੈ। ਜੋ ਲੋਕ ਪਰਿਵਾਰ ਵਿਚ ਕੰਮ ਕਰਦੇ ਹਨ। ਹੁਣ ਪੰਜਾਬ ਵਿੱਚ ਇੱਥੇ ਛੁੱਟੀ ਤੇ ਆਏ ਦੋ ਭੈਣਾਂ ਦੇ ਇਕਲੌਤੇ ਭਰਾ ਦੀ ਮੌਤ ਹੋਣ ਦੀ ਦੁੱਖਦਾਈ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਜਲੰਧਰ ਪਠਾਨਕੋਟ ਰਾਜਮਾਰਗ ਤੇ ਪੈਂਦੇ ਮੁਕੇਰੀਆਂ ਦੇ ਨਜ਼ਦੀਕ ਖਾਨਪੁਰ ਤੋਂ ਸਾਹਮਣੇ ਆਇਆ ਹੈ। ਜਿਥੇ ਵਾਪਰੇ ਇੱਕ ਸੜਕ ਹਾਦਸੇ ਵਿੱਚ ਨੋਸ਼ਹਿਰਾ ਨਲ ਬੰਦ ਥਾਣਾ ਕਾਨਵਾਂ ਪਠਾਨਕੋਟ ਦੇ ਨੌਜਵਾਨ ਦੀ ਇੱਕ ਸੜਕ ਹਾਦਸੇ ਵਿੱਚ ਮੌਤ ਹੋ ਗਈ। ਮ੍ਰਿਤਕ ਨੌਜਵਾਨ ਹਰਜਿੰਦਰ ਸਿੰਘ ਪੁੱਤਰ ਹਰਬੰਸ ਸਿੰਘ ਜਿੱਥੇ ਦੋ ਹਜ਼ਾਰ ਉੱਨੀ ਵਿੱਚ ਫੌਜ ਵਿਚ ਭਰਤੀ ਹੋਇਆ ਸੀ। ਉੱਥੇ ਹੀ ਇਹ ਨੌਜਵਾਨ ਇਸ ਸਮੇਂ ਅਰੁਣਾਚਲ ਪਰਦੇਸ਼ ਵਿੱਚ ਤੇਨਾਤ ਸੀ ਅਤੇ ਫੌਜ ਵਿੱਚ ਆਪਣੀਆਂ ਸੇਵਾਵਾਂ ਦੇ ਰਿਹਾ ਸੀ।ਇਹ ਫੌਜ਼ੀ ਜਵਾਨ 10 ਦਿਨ ਪਹਿਲਾਂ 40 ਦਿਨਾਂ ਦੀ ਛੁੱਟੀ ਲੈ ਕੇ ਆਪਣੇ ਘਰ ਆਇਆ ਸੀ।

ਜੋਬੁੱਧਵਾਰ ਨੂੰ ਦੁਪਹਿਰ ਦੇ ਸਮੇਂ ਆਪਣੀ ਮਾਸੀ ਨੂੰ ਮਿਲਣ ਲਈ ਦਸੂਹਾ ਦੇ ਅਧੀਨ ਆਉਂਦੇ ਪਿੰਡ ਟੇਰਕਿਆਣਾ ਨੂੰ ਜਾ ਰਿਹਾ ਸੀ। ਜਦੋਂ ਇਹ ਨੌਜਵਾਨ ਆਪਣੇ ਮੋਟਰਸਾਈਕਲ ਤੇ ਮੁਕੇਰੀਆਂ ਦੇ ਪਿੰਡ ਦੇ ਕੋਲ ਪਹੁੰਚਿਆ ਤਾਂ ਸਾਹਮਣੇ ਤੋਂ ਇਕ ਸਕੂਲ ਵੈਨ ਉਲਟ ਦਿਸ਼ਾ ਵਿਚ ਆਈ ਅਤੇ ਪਲਟ ਗਈ।

ਇਸ ਹਾਦਸੇ ਵਿੱਚ ਨੌਜਵਾਨ ਗੰਭੀਰ ਰੂਪ ਨਾਲ ਜ਼ਖਮੀ ਹੋਇਆ ਜਿਸਨੂੰ ਪਹਿਲਾਂ ਮੁਕੇਰੀਆਂ ਤੇ ਓਥੋਂ ਪਠਾਨਕੋਟ ਦੇ ਮਿਲਟਰੀ ਹਸਪਤਾਲ ਵਿੱਚ ਲਿਜਾਇਆ ਗਿਆ ਜਿੱਥੇ ਗੰਭੀਰ ਹਾਲਤ ਦੇ ਚਲਦਿਆਂ ਇਸ ਨੌਜਵਾਨ ਦੀ ਮੌਤ ਹੋ ਗਈ। ਦੱਸਿਆ ਗਿਆ ਹੈ ਕਿ ਮ੍ਰਿਤਕ ਇੱਕ ਨੌਜਵਾਨ ਨੂੰ ਦੋ ਭੈਣਾਂ ਦਾ ਇਕਲੌਤਾ ਭਰਾ ਸੀ। ਇਸ ਦੀ ਜਾਣਕਾਰੀ ਮਿਲਦਿਆਂ ਹੀ ਪੁਲੀਸ ਵੱਲੋਂ ਸਕੂਲ ਬੱਸ ਚਾਲਕ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।