ਪੰਜਾਬ ਸਰਕਾਰ ਵਲੋਂ ਹੁਣ ਜਾਰੀ ਕੀਤੀ ਵੱਡੀ ਸਹੂਲਤ ,ਘਰ ਬੈਠੇ ਪੁਲਿਸ ਕੋਲ ਦਰਜ ਕਰਵਾ ਸਕੋਗੇ ਸ਼ਿਕਾਇਤ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਦੇ ਲੋਕਾਂ ਨੂੰ ਮੁਸ਼ਕਲਾਂ ਪੇਸ਼ ਆਉਣ ਤੇ ਜਿਥੇ ਉਨ੍ਹਾਂ ਨੂੰ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਉਣ ਜਾਣਾ ਪੈਂਦਾ ਹੈ ਤਾਂ ਜੋ ਪੁਲਿਸ ਵੱਲੋਂ ਉਨ੍ਹਾਂ ਦੇ ਮਾਮਲਿਆਂ ਨੂੰ ਨਜਿਠਿਆ ਜਾ ਸਕੇ ਕਿਉਂਕਿ ਪੁਲਿਸ ਨੂੰ ਲੋਕਾਂ ਦੀ ਸੁਰੱਖਿਆ ਵਾਸਤੇ ਹੀ ਪੰਜਾਬ ਸਰਕਾਰ ਵੱਲੋਂ ਤੈਨਾਤ ਕੀਤਾ ਗਿਆ ਹੈ। ਜਿਸਨੂੰ ਲੋਕਾਂ ਨੂੰ ਦਰਪੇਸ਼ ਆਉਣ ਵਾਲੀਆਂ ਸਮੱਸਿਆਵਾਂ ਦਾ ਹਲ ਕੀਤਾ ਜਾਂਦਾ ਹੈ ਅਤੇ ਪੰਜਾਬ ਵਿੱਚ ਵੀ ਅਮਨ ਅਤੇ ਸ਼ਾਂਤੀ ਦੀ ਸਥਿਤੀ ਸਥਾਪਤ ਕੀਤੀ ਜਾਂਦੀ ਹੈ ਤਾਂ ਜੋ ਕਿਸੇ ਵੀ ਗ਼ੈਰ ਸਮਾਜਿਕ ਅਨਸਰਾਂ ਵੱਲੋਂ ਕਿਸੇ ਵੀ ਤਰ੍ਹਾਂ ਦੀ ਘਟਨਾ ਨੂੰ ਅੰਜਾਮ ਨਾ ਦਿੱਤਾ ਜਾ ਸਕੇ ਜਿਸ ਨੂੰ ਦੇਖਦੇ ਹੋਏ ਉਨ੍ਹਾਂ ਵੱਲੋਂ ਚੌਕਸੀ ਵੀ ਵਧਾ ਦਿੱਤੀ ਜਾਂਦੀ ਹੈ। ਹੁਣ ਪੰਜਾਬ ਸਰਕਾਰ ਵੱਲੋਂ ਇੱਕ ਵੱਡੀ ਸਹੂਲਤ ਜਾਰੀ ਕਰ ਦਿੱਤੀ ਗਈ ਹੈ ਜਿੱਥੇ ਹੁਣ ਪੁਲੀਸ ਕੋਲ ਘਰ ਬੈਠੇ ਹੀ ਸ਼ਿਕਾਇਤ ਦਰਜ ਕਰਵਾ ਸਕੋਗੇ । /

ਪੰਜਾਬ ਸਰਕਾਰ ਵੱਲੋਂ ਜਿਥੇ ਘਰ ਬੈਠੇ ਹੀ ਆਪਣੀਆ ਸਮੱਸਿਆਵਾਂ ਵਾਸਤੇ ਤੁਹਾਡੇ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਜਿੱਥੇ ਹੈਲਪਲਾਈਨ ਨੰਬਰ ਜਾਰੀ ਕਰ ਦਿੱਤੇ ਗਏ ਸਨ ਉਥੇ ਹੀ ਸਰਕਾਰ ਵੱਲੋਂ ਹੁਣ ਲੋਕਾਂ ਨੂੰ ਮੁਸ਼ਕਲ ਪੈਦਾ ਹੋਣ ਤੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਉਣ ਵਾਸਤੇ ਵੀ ਇਕ ਵੱਖਰਾ ਐਲਾਨ ਕਰ ਦਿਤਾ ਗਿਆ ਹੈ।ਮਾਨ ਸਰਕਾਰ ਵੱਲੋਂ ਹੁਣ ਸਰਕਾਰੀ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਇੱਕ ਪੋਰਟਲ ਜਾਰੀ ਕੀਤਾ ਗਿਆ ਹੈ ਜੋ ਕਿ ਪੰਜਾਬ ਪੁਲਸ ਦਾ ਜਨਤਕ ਸ਼ਿਕਾਇਤ ਨਿਵਾਰਣ ਪੋਰਟਲ ਹੋਵੇਗਾ।

ਜਿਸ ਉਪਰ ਲੋਕ ਹੁਣ ਆਨਲਾਈਨ ਹੀ ਆਪਣੇ ਘਰ ਬੈਠੇ ਸ਼ਿਕਾਇਤ ਦਰਜ ਕਰਵਾ ਸਕਣਗੇ। ਜਿਥੇ ਇਹ ਆਨਲਾਈਨ ਸਹੂਲਤ ਜਾਰੀ ਕੀਤੀ ਗਈ ਹੈ ਉਥੇ ਹੀ ਲੋਕਾਂ ਵੱਲੋਂ ਘਰ ਬੈਠ ਕੇ ਆਪਣੇ ਕੰਪਿਊਟਰ ਤੇ ਆਨਲਾਇਨ ਸ਼ਿਕਾਇਤ ਦਰਜ ਕਰਵਾਈ ਜਾ ਸਕੇਗੀ। ਉੱਥੇ ਹੀ ਇਕ ਵੱਖਰੀ ਕਿਸਮ ਦਾ ਸੌਫ਼ਟਵੇਅਰ ਜਨਤਕ ਸ਼ਿਕਾਇਤ ਨਿਵਾਰਣ ਲਈ ਮੁਕੰਮਲ ਹੱਲ ਕਰੇਗਾ। ਜਿਸ ਵਿਚ ਜਾਰੀ ਕੀਤੀ ਗਈ ਇਸ ਵੈਬਸਾਈਟ ਉਪਰ http://Pgd.punjabpolice.gov.in ਲੋਕਾਂ ਵੱਲੋਂ ਦਰਜ ਕਰਵਾਈਆ ਗਈਆ ਸ਼ਕਾਇਤਾਂ ਦੇ ਅਧਾਰ ਤੇ ਉਨ੍ਹਾਂ ਦਾ ਨਿਪਟਾਰਾ ਕੀਤਾ ਜਾਵੇਗਾ ਅਤੇ ਜਵਾਬ ਦਿੱਤਾ ਜਾਵੇਗਾ।

ਜਿੱਥੇ ਬਿਨਾਂ ਦੇਰੀ ਕੀਤੇ ਹੀ ਇਨ੍ਹਾਂ ਸ਼ਿਕਾਇਤਾਂ ਦਾ ਨਿਪਟਾਰਾ ਪੰਜਾਬ ਪੁਲਿਸ ਵੱਲੋਂ ਕੀਤਾ ਜਾਵੇਗਾ। ਉੱਥੇ ਹੀ ਅਗਰ ਕਿਸੇ ਪੁਲਿਸ ਕਰਮਚਾਰੀ ਵੱਲੋਂ ਸ਼ਿਕਾਇਤ ਦਾ ਨਿਪਟਾਰਾ ਨਹੀਂ ਕੀਤਾ ਜਾਂਦਾ , ਜਾਂ ਫਿਰ ਬਿਨਾਂ ਵਜ੍ਹਾ ਹੀ ਮਾਮਲੇ ਨੂੰ ਲਮਕਾਇਆ ਜਾਂਦਾ ਹੈ ਤਾਂ ਇਸ ਮਾਮਲੇ ਦੇ ਤਹਿਤ ਉਨ੍ਹਾਂ ਪੁਲਿਸ ਕਰਮਚਾਰੀਆਂ ਦੇ ਖ਼ਿਲਾਫ਼ ਕਦਮ ਚੁੱਕਿਆ ਜਾਵੇਗਾ ਅਤੇ ਉਨ੍ਹਾਂ ਦੀ ਜਵਾਬਦੇਹੀ ਤੈਅ ਕੀਤੀ ਜਾ ਸਕਦੀ ਹੈ ਜੋ ਪੁਲਿਸ ਮੁਲਾਜ਼ਮ ਇਨ੍ਹਾਂ ਮਾਮਲਿਆਂ ਵਿੱਚ ਕਸੂਰਵਾਰ ਹੋਣਗੇ।