ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ 300 ਯੂਨਿਟ ਫਰੀ ਬਿਜਲੀ ਨੂੰ ਲੈਕੇ ਇਹਨਾਂ ਲਈ ਜਾਰੀ ਕਰਤਾ ਨਵਾਂ ਹੁਕਮ

ਆਈ ਤਾਜ਼ਾ ਵੱਡੀ ਖਬਰ
 
ਸੱਤਾ ਵਿੱਚ ਆਉਂਦੇ ਹੀ ਆਮ ਆਦਮੀ ਪਾਰਟੀ ਵੱਲੋਂ ਜਿਥੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਐਲਾਨ ਕੀਤੇ ਗਏ ਹਨ ਅਤੇ ਚੋਣਾਂ ਤੋਂ ਪਹਿਲਾਂ ਕੀਤੇ ਗਏ ਵਾਅਦਿਆਂ ਨੂੰ ਵੀ ਇਕ ਤੋਂ ਬਾਅਦ ਇਕ ਲਗਾਤਾਰ ਪੂਰੇ ਕੀਤਾ ਜਾ ਰਿਹਾ ਹੈ। ਸਰਕਾਰ ਵੱਲੋਂ ਲਏ ਜਾ ਰਹੇ ਫ਼ੈਸਲਿਆਂ ਦੀ ਜਿਥੇ ਪੰਜਾਬ ਵਾਸੀਆਂ ਵੱਲੋਂ ਸ਼ਲਾਘਾ ਕੀਤੀ ਜਾ ਰਹੀ ਹੈ ਉਥੇ ਹੀ ਪੰਜਾਬ ਸਰਕਾਰ ਵੱਲੋਂ ਲਾਗੂ ਕੀਤੀਆਂ ਜਾ ਰਹੀਆਂ ਯੋਜਨਾਵਾਂ ਵਿਚ ਕਈ ਤਬਦੀਲੀਆਂ ਕੀਤੀਆਂ ਜਾ ਰਹੀਆਂ ਹਨ। ਜਿਸ ਦਾ ਲਾਭ ਸਾਰੇ ਲੋਕਾਂ ਨੂੰ ਹੋ ਸਕੇ, ਜਿੱਥੇ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਦਰਪੇਸ਼ ਆਉਣ ਵਾਲੀਆਂ ਸਮੱਸਿਆਵਾਂ ਨੂੰ ਮੁੱਖ ਰੱਖ ਕੇ ਹੀ ਫੈਸਲੇ ਲਏ ਜਾ ਰਹੇ ਹਨ। ਹੁਣ ਪੰਜਾਬ ਸਰਕਾਰ ਵੱਲੋਂ 300 ਯੂਨਿਟ ਬਿਜਲੀ ਨੂੰ ਲੈ ਕੇ ਇਨ੍ਹਾਂ ਲਈ ਇਹ ਨਵਾਂ ਹੁਕਮ ਜਾਰੀ ਕਰ ਦਿੱਤਾ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਜਿਥੇ 1 ਜੁਲਾਈ ਤੋਂ 600 ਯੁਨਿਟ ਮੁਫ਼ਤ ਵਿੱਚ ਬਿਜਲੀ ਦਿੱਤੇ ਜਾਣ ਦਾ ਹੁਕਮ ਜਾਰੀ ਕਰ ਦਿੱਤਾ ਗਿਆ ਸੀ। ਉੱਥੇ ਹੀ ਹੁਣ ਕੈਬਨਿਟ ਦੀ 6 ਜੁਲਾਈ ਨੂੰ ਹੋਈ ਮੀਟਿੰਗ ਵਿੱਚ ਇਹ ਫੈਸਲਾ ਲਿਆ ਗਿਆ ਸੀ ਜਿਸ ਬਾਬਤ ਬਿਜਲੀ ਵਿਭਾਗ ਨੂੰ ਨੋਟਿਸ ਵੀ ਜਾਰੀ ਕਰ ਦਿੱਤਾ ਗਿਆ ਸੀ। ਉਸ ਤੋਂ ਬਾਅਦ ਹੁਣ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਜਿਥੇ 300 ਯੂਨਿਟ ਮੁਫਤ ਬਿਜਲੀ ਦੀ ਸਪਲਾਈ ਪੰਜਾਬ ਦੇ ਹਰੇਕ ਪਰਿਵਾਰ ਨੂੰ ਦਿੱਤੀ ਜਾ ਰਹੀ ਹੈ।

ਉਸ ਦੇ ਤਹਿਤ 600 ਯੂਨਿਟ ਦੋ ਮਹਿਨੇ ਤੇ ਪੰਜਾਬ ਦੇ ਹਰ ਪਰਿਵਾਰ ਨੂੰ ਦਿੱਤੇ ਜਾਣਗੇ। ਜਿੱਥੇ ਸਾਰੇ ਪਰਿਵਾਰਾਂ ਨੂੰ ਇਹ 600 ਯੂਨਿਟ ਮੁਫ਼ਤ ਦਿੱਤੇ ਜਾਣਗੇ ਉੱਥੇ ਹੀ 600 ਤੋਂ ਉੱਪਰ ਯੂਨਿਟ ਖਰਚੇ ਜਾਂਦੇ ਹਨ ਤਾਂ ਬਿਜਲੀ ਦਾ ਬਿੱਲ ਆਉਣ ਤੇ ਪੂਰਾ ਬਿਲ ਭਰਨਾ ਪਵੇਗਾ। ਜਿੱਥੇ ਹੁਣ ਪੰਜਾਬ ਸਰਕਾਰ ਵੱਲੋਂ ਲਾਗੂ ਕੀਤੇ ਗਏ ਨਵੇਂ ਆਦੇਸ਼ ਦੇ ਅਨੁਸਾਰ ਰਿਹਾਇਸ਼ੀ ਉਦੇਸ਼ ਲਈ ਬਿਜਲੀ ਦੀ ਵਰਤੋਂ ਕਰਨ ਵਾਲੇ ਐਸ ਸੀ ਬੀ ਪੀ ਐਲ ਅਤੇ ਬੀ ਸੀ ਘਰੇਲੂ ਖਪਤਕਾਰਾਂ ਨੂੰ ਰਾਹਤ ਦਿੱਤੀ ਗਈ ਹੈ ਜਿੱਥੇ ਹੁਣ 1 ਕਿਲੋਵਾਟ ਤੱਕ ਲੋੜ ਦੀ ਸ਼ਰਤ ਹਟਾ ਦਿੱਤੀ ਗਈ ਹੈ।

ਜਦ ਕਿ ਪਹਿਲਾਂ ਲਾਗੂ ਕੀਤੀਆਂ ਗਈਆਂ ਸ਼ਰਤਾਂ ਨੂੰ ਉਸੇ ਤਰ੍ਹਾਂ ਜਾਰੀ ਰੱਖਿਆ ਗਿਆ ਹੈ। ਅਜ਼ਾਦੀ ਘੁਲਾਟੀਆ ਤੇ ਪਰਿਵਾਰ ਵਿੱਚ ਉਨ੍ਹਾਂ ਦੇ ਵਾਰਸਾਂ ਨੂੰ ਵੀ ਇਕ ਕਿੱਲੋਵਾਟ ਮਨਜ਼ੂਰਸ਼ੁਦਾ ਘਰੇਲੂ ਖਪਤਕਾਰਾਂ ਦੀ ਸ਼ਰਤ ਨੂੰ ਵੀ ਹਟਾ ਦਿੱਤਾ ਗਿਆ ਹੈ।