ਆਈ ਤਾਜ਼ਾ ਵੱਡੀ ਖਬਰ
ਬੇਸ਼ੱਕ ਪੰਜਾਬ ਵਿੱਚ ਭਗਵੰਤ ਮਾਨ ਦੀ ਸਰਕਾਰ ਸੱਤਾ ਤੇ ਕਾਬਜ਼ ਹੈ , ਪਰ ਇਸ ਸਰਕਾਰ ਦੇ ਕੰਮਾਂ ਨੂੰ ਲੈ ਕੇ ਵਿਰੋਧੀ ਧਿਰ ਦੇ ਲੀਡਰ ਵੀ ਕਾਫੀ ਸਰਗਰਮ ਨਜ਼ਰ ਆ ਰਹੇ ਹਨ । ਵਿਰੋਧੀ ਧਿਰ ਦੀਆਂ ਪਾਰਟੀਆਂ ਵਿੱਚ ਵੱਖੋ ਵੱਖਰੇ ਮੁੱਦਿਆਂ ਨੂੰ ਲੈ ਕੇ ਹਰ ਰੋਜ਼ ਕਈ ਤਰ੍ਹਾਂ ਦੇ ਚਰਚਾਵਾਂ ਛਿੜਦੇ ਹਨ, ਕਈ ਮੁੱਦਿਆਂ ਨੂੰ ਲੈ ਕੇ ਵਿਰੋਧੀ ਧਿਰ ਦੇ ਲੀਡਰ ਪੰਜਾਬ ਸਰਕਾਰ ਨੂੰ ਘੇਰਦੇ ਹੋਏ ਨਜ਼ਰ ਆਉਂਦੇ ਹਨ । ਇਸੇ ਵਿਚਕਾਰ ਹੁਣ ਇਕ ਵੱਡੀ ਖਬਰ ਪੰਜਾਬ ਕਾਂਗਰਸ ਸਾਹਮਣੇ ਆਈ ਜਿਥੇ ਪੰਜਾਬ ਕਾਂਗਰਸ ਦੇ ਵੱਲੋਂ ਸੁਖਪਾਲ ਖਹਿਰਾ ਨੂੰ ਇਕ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ ।
ਦਰਅਸਲ ਹੁਣ ਕਾਂਗਰਸ ਦੇ ਹਲਕਾ ਭੁਲੱਥ ਤੋਂ ਵਿਧਾਇਕ ਸੁਖਪਾਲ ਖਹਿਰਾ ਨੂੰ ਕਾਂਗਰਸ ਹਾਈਕਮਾਨ ਵੱਲੋ ਵੱਡੀ ਜ਼ਿੰਮੇਵਾਰੀ ਸੌਂਪਦਿਆਂ ਉਨ੍ਹਾਂ ਨੂੰ ਆਲ ਇੰਡੀਆ ਕਿਸਾਨ ਕਾਂਗਰਸ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ । ਇਸ ਬਾਰੇ ਜਾਣਕਾਰੀ ਹਾਈਕਮਾਨ ਵੱਲੋ ਇਕ ਪੱਤਰ ਰਾਹੀਂ ਦਿੱਤੀ ਗਈ । ਹਾਈ ਕਮਾਂਡ ਵੱਲੋਂ ਕਾਂਗਰਸ ਦੇ ਜਨਰਲ ਸਕੱਤਰ ਸ੍ਰੀ ਕੇ ਸੀ ਵੇਣੂਗੋਪਾਲ ਵੱਲੋਂ ਇਹ ਪੱਤਰ ਲਿਖਿਆ ਗਿਆ।
ਜ਼ਿਕਰਯੋਗ ਹੈ ਕਿ ਸਾਲ ਦੋ ਹਜਾਰ ਸਤਾਰਾਂ ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਵਿਚ ਸੁਖਪਾਲ ਖਹਿਰਾ ਸ਼ਾਮਲ ਸਨ, ਪਰ ਬਾਅਦ ਵਿੱਚ ਉਹ ਆਪ ਵਿੱਚ ਸ਼ਾਮਲ ਹੋ ਗਏ । ਜਿਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੌਰਾਨ ਸੁਖਪਾਲ ਖਹਿਰਾ ਆਮ ਆਦਮੀ ਪਾਰਟੀ ਨੂੰ ਛੱਡ ਕੇ ਮੁੜ ਕਾਂਗਰਸ ਵਿੱਚ ਸ਼ਾਮਲ ਹੋ ਗਏ।
ਇਸੇ ਵਿਚਕਾਰ ਹੁਣ ਕਾਂਗਰਸ ਪਾਰਟੀ ਦੇ ਵੱਲੋਂ ਖਹਿਰਾ ਨੂੰ ਇੱਕ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ। ਜਿਸ ਦੇ ਚਲਦੇ ਹੁਣ ਸੁਖਪਾਲ ਖਹਿਰਾ ਨੂੰ ਆਲ ਇੰਡੀਆ ਕਾਂਗਰਸ ਕਿਸਾਨ ਦੇ ਚੇਅਰਮੈਨ ਨਿਯੁਕਤ ਕੀਤਾ ਗਿਆ । ਕਾਂਗਰਸ ਹਾਈਕਮਾਂਡ ਵੱਲੋਂ ਇਹ ਜੋ ਵੱਡਾ ਫੈਸਲਾ ਲਿਆ ਗਿਆ ਹੈ ਉਸ ਬਾਬਤ ਤੁਹਾਡੀ ਕੀ ਰਾਇ ਹੈ , ਆਪਣੀ ਰਾਇ ਤੁਸੀਂ ਕੁਮੈਂਟ ਬਾਕਸ ਚ ਲਿਖ ਕੇ ਭੇਜ ਸਕਦੇ ਹੋ ।
Home ਤਾਜਾ ਖ਼ਬਰਾਂ ਸੁਖਪਾਲ ਖਹਿਰਾ ਨੂੰ ਕਾਂਗਰਸ ਨੇ ਦਿੱਤੀ ਵੱਡੀ ਜਿੰਮੇਵਾਰੀ – ਬਣਾਇਆ ਆਲ ਇੰਡੀਆ ਕਿਸਾਨ ਕਾਂਗਰਸ ਦਾ ਚੇਅਰਮੈਨ
Previous Postਪੰਜਾਬ ਚ ਇਥੇ ਸੀਵਰੇਜ ਦੇ ਪਾਣੀ ਚ ਡੁੱਬਣ ਕਾਰਨ ਹੋਈ 2 ਸਾਲਾਂ ਬੱਚੇ ਦੀ ਮੌਤ, ਪਰਿਵਾਰ ਚ ਛਾਇਆ ਸੋਗ
Next Postਕੈਨੇਡਾ ਰਹਿੰਦੇ ਪੰਜਾਬੀਆਂ ਲਈ ਆਈ ਵੱਡੀ ਚੰਗੀ ਖਬਰ, ਚੰਡੀਗੜ੍ਹ ਤੋਂ ਟਰਾਂਟੋ ਅਤੇ ਵੈਨਕੂਵਰ ਲਈ ਸਿਧੀਆਂ ਫਲਾਈਟਾਂ ਹੋਣਗੀਆਂ ਸ਼ੁਰੂ