ਮੂਸੇਵਾਲਾ ਦੇ ਕਾਤਲਾਂ ਦੇ ਇਨਕਾਉਂਟਰ ਤੋਂ ਬਾਅਦ ਪੁਲਸ ਨੇ ਕੀਤੇ ਵੱਡੇ ਖੁਲਾਸੇ – ਇੱਕ ਬੈਗ ਮਿਲਿਆ ਹੈ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਦੇ ਮਰਹੂਮ ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਦਾ ਜਿਥੇ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ 29 ਮਈ ਦੀ ਸ਼ਾਮ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਜਿਸ ਸਮੇਂ ਸਿੱਧੂ ਮੂਸੇਵਾਲਾ ਆਪਣੇ ਦੋ ਦੋਸਤਾਂ ਦੇ ਨਾਲ ਬਿਨਾਂ ਸਕਿਓਰਿਟੀ ਤੋਂ ਆਪਣੀ ਮਾਸੀ ਦੇ ਘਰ ਮਿਲਣ ਲਈ ਜਾ ਰਿਹਾ ਸੀ ਅਤੇ ਰਸਤੇ ਵਿੱਚ ਪਿੰਡ ਜਵਾਹਰਕੇ ਵਿਖੇ ਇਹ ਦੁਖਦਾਈ ਘਟਨਾ ਵਾਪਰ ਗਈ ਸੀ। ਜਿੱਥੇ ਪਿੰਡ ਜਵਾਹਰਕੇ ਚ ਤਾਬੜ-ਤੋੜ ਗੋਲੀਆਂ ਚਲਾ ਦਿੱਤੀਆਂ ਗਈਆਂ ਸਨ ਉੱਥੇ ਹੀ ਘਟਨਾ ਸਥਾਨ ਤੇ ਸਿੱਧੂ ਮੂਸੇ ਵਾਲਾ ਦੀ ਮੌਤ ਹੋ ਗਈ ਸੀ। ਇਸ ਘਟਨਾ ਨੇ ਪੂਰੀ ਦੁਨੀਆ ਨੂੰ ਹਿਲਾ ਕੇ ਰੱਖ ਦਿੱਤਾ ਸੀ। ਸਿੱਧੂ ਮੂਸੇਵਾਲਾ ਦੇ ਕਾਤਲਾਂ ਦੇ ਹੁਕਮ ਤੋਂ ਬਾਅਦ ਪੁਲਿਸ ਵੱਲੋਂ ਕਈ ਵੱਡੇ ਖੁਲਾਸੇ ਕੀਤੇ ਗਏ ਹਨ ਕਿ ਇਕ ਬੈਗ ਮਿਲਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਇਥੇ ਅੰਮ੍ਰਿਤਸਰ ਦੇ ਅਧੀਨ ਆਉਣ ਵਾਲੇ ਪਿੰਡ ਭਕਨਾ ਦੇ ਵਿੱਚ ਸਿੱਧੂ ਮੂਸੇਵਾਲਾ ਦੇ ਦੋਸ਼ੀ ਸ਼ਾਰਪ ਸ਼ੂਟਰ ਕਾਤਲਾਂ ਦੇ ਹੋਣ ਦੀ ਸੂਚਨਾ ਪ੍ਰਾਪਤ ਹੋਈ ਸੀ ਪੁਲਿਸ ਵੱਲੋਂ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਵਾਸਤੇ ਮੁਹਿੰਮ ਸ਼ੁਰੂ ਕੀਤੀ ਗਈ। ਪਿੰਡ ਵਿੱਚ ਸਿੱਧੂ ਮੂਸੇਵਾਲਾ ਦਾ ਕਤਲ ਕਰਨ ਵਾਲੇ ਸ਼ਾਰਪ ਸ਼ੂਟਰ ਮਨਪ੍ਰੀਤ ਮੰਨੂ ਕੁੱਸਾ ਅਤੇ ਜਗਰੂਪ ਰੁਪਾਂ ਲੁਕੇ ਹੋਏ ਸਨ ਉਥੇ ਹੀ ਪੁਲਿਸ ਨੂੰ ਦੇਖਦੇ ਹੋਏ ਉਹਨਾਂ ਵੱਲੋਂ ਗੋਲੀਬਾਰੀ ਸ਼ੁਰੂ ਕਰ ਦਿੱਤੀ ਗਈ ਸੀ।

ਜਿੱਥੇ ਪੁਲਿਸ ਅਤੇ ਸ਼ੂਟਰਾਂ ਦੇ ਵਿਚਕਾਰ 6 ਘੰਟੇ ਲਗਾਤਾਰ ਮੁਕਾਬਲਾ ਚੱਲਿਆ ਜਿਸ ਵਿੱਚ ਤਿੰਨ ਪੁਲੀਸ ਮੁਲਾਜ਼ਮਾਂ ਅਤੇ ਇਕ ਪੱਤਰਕਾਰ ਜ਼ਖਮੀ ਹੋਏ ਹਨ। ਇਹ ਪੁਲੀਸ ਦੇ ਹੱਥ ਸਫ਼ਲਤਾ ਲੱਗੀ ਹੈ ਅਤੇ ਇਨ੍ਹਾਂ ਦੋਨਾ ਗੈਂਗਸਟਰਾਂ ਨੂੰ ਮਾਰ ਮੁਕਾਇਆ ਹੈ। ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਏ ਡੀ ਜੀ ਪੀ ਪ੍ਰਮੋਦ ਬਾਨ ਨੇ ਦੱਸਿਆ ਹੈ ਕਿ ਇਨ੍ਹਾਂ ਦੋ ਸੂਟਰਾਂ ਦੇ ਕੋਲੋਂ ਜਿੱਥੇ ਏ ਕੇ 47, ਤੇ ਪਿਸਤੌਲ ਬਰਾਮਦ ਕੀਤੀ ਗਈ ਹੈ, ਇਕ ਲਾਸ਼ ਕੋਲੋਂ ਬੈਗ ਵੀ ਬਰਾਮਦ ਕੀਤਾ ਗਿਆ ਹੈ ਜਿਸ ਦੀ ਜਾਂਚ ਕੀਤੇ ਜਾਣ ਤੇ ਹੀ ਪਤਾ ਲੱਗੇਗਾ ਕਿ ਉਸ ਵਿਚ ਕੀ ਹੈ।

ਇਨ੍ਹਾਂ ਨੂੰ ਕਾਬੂ ਕਰਨ ਵਾਸਤੇ ਪੁਲਿਸ ਵੱਲੋਂ ਜਿਥੇ ਦੋ ਕਿਲੋਮੀਟਰ ਤਕ ਦੇ ਇਲਾਕੇ ਨੂੰ ਸੀਲ ਕੀਤਾ ਗਿਆ ਸੀ, ਉਥੇ ਹੀ ਐਂਟੀ ਟਾਸਕ ਫੋਰਸ, ਔਰਗਨਾਈਜ਼ਰ ਕਰਾਇਮ ਕੰਟਰੋਲ ਯੂਨਿਟ, ਸਪੈਸ਼ਲ ਆਪ੍ਰੇਸ਼ਨ, ਟੀਮਾਂ ਪਿੰਡ ਭਕਨਾ ਵਿਖੇ ਪਹੁੰਚੀਆਂ ਹੋਈਆਂ ਸਨ। ਜਿੱਥੇ ਸਿੱਧੂ ਮੂਸੇ ਵਾਲਾ ਕਤਲ ਕਾਂਡ ਵਿੱਚ ਸ਼ਾਮਲ ਸਾਰੇ ਦੋਸ਼ੀਆਂ ਨੂੰ ਕਾਬੂ ਕੀਤਾ ਗਿਆ ਸੀ ਉੱਥੇ ਹੀ ਇਹ ਦੋਸ਼ੀ ਸ਼ਾਰਪ ਸ਼ੂਟਰ ਫਰਾਰ ਸਨ।