ਪੰਜਾਬ ਚ ਇਥੇ 2 PRTC ਬੱਸਾਂ ਦੀ ਹੋਈ ਭਿਆਨਕ ਟੱਕਰ, ਕਈ ਸਵਾਰੀਆਂ ਦੀ ਹਾਲਤ ਨਾਜ਼ੁਕ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿਚ ਆਏ ਦਿਨ ਹੀ ਵਾਪਰਨ ਵਾਲੇ ਸੜਕ ਹਾਦਸਿਆਂ ਵਿੱਚ ਜਿਥੇ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ ਉਥੇ ਹੀ ਕੁਝ ਲੋਕਾਂ ਦੀ ਅਣਗਹਿਲੀ ਦੇ ਚਲਦਿਆਂ ਹੋਇਆਂ ਅਜਿਹੇ ਭਿਆਨਕ ਸੜਕ ਹਾਦਸੇ ਵਾਪਰ ਰਹੇ ਹਨ, ਜਿਨ੍ਹਾਂ ਦੀ ਚਪੇਟ ਵਿੱਚ ਆਉਣ ਕਾਰਨ ਬਹੁਤ ਸਾਰੇ ਲੋਕਾਂ ਦਾ ਭਾਰੀ ਜਾਨੀ-ਮਾਲੀ ਨੁਕਸਾਨ ਵੀ ਹੋ ਰਿਹਾ ਹੈ। ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਘਟਨਾਵਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਹੁਣ ਪੰਜਾਬ ਚ ਇਥੇ 2 PRTC ਬੱਸਾਂ ਦੀ ਹੋਈ ਭਿਆਨਕ ਟੱਕਰ, ਕਈ ਸਵਾਰੀਆਂ ਦੀ ਹਾਲਤ ਨਾਜ਼ੁਕ , ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਰਾਜਪੁਰਾ ਦੇ ਮੁਕਤ ਚੌਂਕ ਦੇ ਨਜਦੀਕ ਅੱਜ ਸਵੇਰੇ ਦੋ ਬੱਸਾਂ ਅਤੇ ਇਕ ਟਰੱਕ ਦੀ ਆਪਸ ਵਿੱਚ ਭਿਆਨਕ ਦਰਦਨਾਕ ਟੱਕਰ ਹੋ ਗਈ ਹੈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਇਸ ਹਾਦਸੇ ਦੀ ਚਪੇਟ ਵਿੱਚ ਆਉਣ ਕਾਰਨ ਅੱਧੀ ਦਰਜਨ ਤੋਂ ਵੱਧ ਸਵਾਰੀਆਂ ਗੰਭੀਰ ਰੂਪ ਵਿਚ ਜ਼ਖਮੀ ਹੋ ਗਈਆ। ਰਾਹਗੀਰ ਲੋਕਾਂ ਅਤੇ ਪੁਲਿਸ ਵੱਲੋਂ ਤੁਰੰਤ ਹੀ ਜਖਮੀਆਂ ਨੂੰ ਰਾਜਪੁਰਾ ਦੇ ਸਿਵਲ ਹਸਪਤਾਲ ਵਿਖੇ ਦਾਖਿਲ ਕਰਵਾਇਆ ਗਿਆ। ਹਸਪਤਾਲ ਦੇ ਸਟਾਫ਼ ਵੱਲੋਂ ਕੁਝ ਮਰੀਜ਼ਾਂ ਦੀ ਹਾਲਤ ਨਾਜ਼ੁਕ ਦੇਖ ਕੇ ਉਨ੍ਹਾਂ ਨੂੰ ਚੰਡੀਗੜ੍ਹ ਪੀਜੀਆਈ ਰੈਫਰ ਕਰ ਦਿੱਤਾ ਹੈ।

ਦੱਸਿਆ ਗਿਆ ਹੈ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇੱਕ ਬੱਸ ਦਾ ਟਾਇਰ ਪੰਕਚਰ ਹੋ ਗਿਆ, ਜਿਸ ਕਾਰਨ ਬੱਸ ਸੜਕ ਦੇ ਇੱਕ ਸਾਈਡ ਤੇ ਖੜੀ ਹੋਈ ਸੀ ਅਤੇ ਪਿੱਛੋਂ ਆ ਰਹੇ ਟੈਂਕਰ ਨੇ ਟੱਕਰ ਮਾਰ ਦਿੱਤੀ। ਜਿਸ ਕਾਰਨ ਬੱਸ ਡਿਵਾਈਡਰ ਪਾਰ ਕਰਕੇ ਦੂਸਰੀ ਸਾਈਡ ਚਲੀ ਗਈ। ਉਥੇ ਹੀ ਕੁਝ ਸਵਾਰੀਆਂ ਨੇ ਦੱਸਿਆ ਕਿ ਇਹ ਐਕਸੀਡੈਂਟ ਬਹੁਤ ਭਿਆਨਕ ਸੀ ਜਿਥੇ ਕੁਝ ਲੋਕਾਂ ਦੇ ਗੰਭੀਰ ਸੱਟਾਂ ਲੱਗੀਆਂ ਹਨ ਉਥੇ ਹੀ ਬਹੁਤ ਸਾਰੇ ਲੋਕਾਂ ਦਾ ਬਚਾਅ ਹੋ ਗਿਆ ਹੈ।

ਹਸਪਤਾਲ ਦੇ ਸਟਾਫ ਵੱਲੋਂ ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਕੁਝ ਜ਼ਖਮੀਆਂ ਨੂੰ ਜਿਥੇ ਹਸਪਤਾਲ ਵਿੱਚ ਜ਼ੇਰੇ ਇਲਾਜ ਰੱਖਿਆ ਗਿਆ ਹੈ ਉਥੇ ਹੀ ਗੰਭੀਰ ਹਾਲਤ ਵਾਲੇ ਮਰੀਜ਼ਾਂ ਨੂੰ ਪੀ ਜੀ ਆਈ ਚੰਡੀਗੜ੍ਹ ਵਿਖੇ ਰੈਫਰ ਕਰ ਦਿੱਤਾ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।