ਸਰਕਾਰ ਲਈ ਆਈ ਮਾੜੀ ਖਬਰ ਪੰਜਾਬ ਰੋਡਵੇਜ ਵਰਕਰ, ਇਸ ਦਿਨ ਨੂੰ ਕਰਨਗੇ ਹਾਈਵੇ ਜਾਮ

ਆਈ ਤਾਜ਼ਾ ਵੱਡੀ ਖਬਰ

ਪੰਜਾਬ ਸਰਕਾਰ ਨੇ ਸੱਤਾ ਵਿਚ ਆਉਂਦਿਆਂ ਹੀ ਸਭ ਇੱਕ ਤੋਂ ਬਾਅਦ ਇੱਕ ਚੋਣਾਂ ਤੋਂ ਪਹਿਲਾਂ ਕੀਤੇ ਗਏ ਵਾਅਦਿਆਂ ਨੂੰ ਪੂਰਾ ਕੀਤਾ ਹੈ। ਉਥੇ ਹੀ ਪੰਜਾਬ ਦੇ ਬਹੁਤ ਸਾਰੇ ਲੋਕਾਂ ਵੱਲੋਂ ਲਗਾਤਾਰ ਆਮ ਆਦਮੀ ਪਾਰਟੀ ਵੱਲੋਂ ਕੀਤੇ ਜਾਂਦੇ ਕੰਮਾਂ ਦੀ ਸ਼ਲਾਘਾ ਵੀ ਕੀਤੀ ਜਾ ਰਹੀ ਹੈ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਜਿੱਥੇ ਪੰਜਾਬ ਵਿੱਚ ਭਰਿਸ਼ਟਾਚਾਰ ਨੂੰ ਖ਼ਤਮ ਕਰਨ ਵਾਸਤੇ ਕਦਮ ਚੁੱਕੇ ਗਏ ਹਨ। ਉਥੇ ਹੀ ਬਹੁਤ ਸਾਰੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਵੀ ਮੁਹਇਆ ਕਰਵਾਏ ਜਾ ਰਹੇ ਹਨ। ਪਰ ਕੀ ਵੱਖ-ਵੱਖ ਵਿਭਾਗਾਂ ਦੇ ਵਿੱਚ ਤੈਨਾਤ ਕਰਮਚਾਰੀਆਂ ਵੱਲੋਂ ਲਗਾਤਾਰ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਦੇ ਖ਼ਿਲਾਫ਼ ਪ੍ਰਦਰਸ਼ਨ ਵੀ ਕੀਤੇ ਜਾ ਰਹੇ ਹਨ। ਹੁਣ ਸਰਕਾਰ ਲਈ ਇਕ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਪੰਜਾਬ ਰੋਡਵੇਜ਼ ਵਰਕਰ ਇਸ ਦਿਨ ਹਾਈਵੇ ਜਾਮ ਕਰਨਗੇ।

ਬੀਤੇ ਦਿਨੀਂ ਜਿੱਥੇ 1 ਅਗਸਤ ਨੂੰ ਪੰਜਾਬ ਵਿੱਚ ਹਾਈਵੇ ਜਾਮ ਕਰਨ ਦਾ ਐਲਾਨ ਪੀਆਰਟੀਸੀ ਅਤੇ ਪਨਬਸ, ਪੰਜਾਬ ਰੋਡਵੇਜ ਦੇ ਠੇਕੇ ਤੇ ਤੈਨਾਤ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਐਲਾਨ ਕੀਤਾ ਗਿਆ ਸੀ। ਮੁਕਤਸਰ ਤੇ ਡਿਪੂ ਗੇਟਅੱਗੇ ਜਿੱਥੇ ਅੱਜ ਇਨ੍ਹਾਂ ਠੇਕੇ ਤੇ ਕੰਮ ਕਰ ਰਹੇ ਕਰਮਚਾਰੀਆਂ ਵੱਲੋਂ ਗੇਟ ਰੈਲੀ ਕੀਤੀ ਗਈ ਹੈ। ਉਥੇ ਹੀ ਰੋਸ ਪ੍ਰਦਰਸ਼ਨ ਕਰਦਿਆਂ ਹੋਇਆਂ ਆਮ ਆਦਮੀ ਪਾਰਟੀ ਦੇ ਖਿਲਾਫ ਨਾਅਰੇਬਾਜ਼ੀ ਵੀ ਕੀਤੀ ਗਈ। ਉਥੇ ਹੀ ਕਰਮਚਾਰੀਆਂ ਵੱਲੋਂ 1 ਅਗਸਤ ਨੂੰ ਨੈਸ਼ਨਲ ਹਾਈਵੇ ਜਾਮ ਕਰਨ ਦਾ ਐਲਾਨ ਕੀਤਾ ਗਿਆ ਹੈ ਅਤੇ ਪੀ ਆਰ ਟੀ ਸੀ ਦੇ ਹੈਡ ਔਫ਼ਿਸ ਅੱਗੇ ਭੁੱਖ ਹੜਤਾਲ ਕੀਤੀ ਜਾਵੇਗੀ ।

ਜਿੱਥੇ ਸਾਰੇ ਕਰਮਚਾਰੀਆਂ ਵੱਲੋਂ 14 ਤੋਂ 16 ਅਗਸਤ ਤੱਕ ਪੂਰੇ ਪੰਜਾਬ ਵਿਚ ਹੜਤਾਲ ਕਰਦੇ ਹੋਏ 15 ਅਗਸਤ ਨੂੰ ਉਸ ਜਗ੍ਹਾ ਤੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਜਿੱਥੇ ਮੁੱਖ ਮੰਤਰੀ ਵੱਲੋਂ ਝੰਡਾ ਲਹਿਰਾਇਆ ਜਾਵੇਗਾ।

ਉਥੇ ਹੀ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸੂਬਾ ਸਰਕਾਰ ਆਗੂ ਕਮਲ ਕੁਮਾਰ ਅਤੇ ਗੁਰਪ੍ਰੀਤ ਸਿੰਘ ਢਿੱਲੋਂ ਵੱਲੋਂ ਆਖਿਆ ਗਿਆ ਹੈ ਕਿ ਸਰਕਾਰ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਉਨ੍ਹਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਅਜੇ ਤਕ ਪੂਰਾ ਨਹੀਂ ਕੀਤਾ ਗਿਆ । ਅਗਰ ਸਰਕਾਰ ਵੱਲੋਂ ਲੰਮੇ ਸਮੇਂ ਤੋਂ ਮੰਗੀਆਂ ਜਾ ਰਹੀਆਂ ਉਨ੍ਹਾਂ ਦੀਆਂ ਮੰਗਾਂ ਨੂੰ ਪੂਰੇ ਨਹੀਂ ਕੀਤਾ ਜਾਂਦਾ ਤਾਂ ਉਹਨਾਂ ਵੱਲੋਂ ਸੰਘਰਸ਼ ਦਾ ਰਾਹ ਅਪਣਾਇਆ ਜਾਵੇਗਾ।