ਸਾਬਕਾ ਮੰਤਰੀ ਭਾਰਤ ਭੂਸ਼ਨ ਲਈ ਆਈ ਮਾੜੀ ਖਬਰ, ਵਿਜੀਲੈਂਸ ਕੋਲ ਪਹੁੰਚੀਆਂ 18 ਸ਼ਿਕਾਇਤਾਂ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸੱਤਾ ਵਿਚ ਆਉਂਦੇ ਹੀ ਜਿਥੇ ਬਹੁਤ ਸਾਰੀਆਂ ਤਬਦੀਲੀਆਂ ਦੇਖੀਆਂ ਗਈਆਂ ਹਨ ਉਥੇ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਵੀ ਲਗਾਤਾਰ ਇੱਕ ਤੋਂ ਬਾਅਦ ਇੱਕ ਪੂਰੇ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਜਿਥੇ ਭ੍ਰਿਸ਼ਟਾਚਾਰੀ ਨੂੰ ਖਤਮ ਕਰਨ ਸਬੰਧੀ ਇਕ ਹੈਲਪ ਲਾਈਨ ਨੰਬਰ ਵੀ ਜਾਰੀ ਕੀਤਾ ਗਿਆ ਸੀ ਜਿਸ ਉਪਰ ਬਹੁਤ ਸਾਰੀਆਂ ਸ਼ਿਕਾਇਤਾਂ ਮਿਲੀਆਂ ਸਨ ਅਤੇ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦਾ ਨਿਪਟਾਰਾ ਕੀਤਾ ਗਿਆ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੇ ਤਹਿਤ ਬਹੁਤ ਸਾਰੇ ਸਾਬਕਾ ਮੰਤਰੀਆਂ ਅਤੇ ਵਿਧਾਇਕਾਂ ਨੂੰ ਵੱਖ ਵੱਖ ਦੋਸ਼ਾਂ ਤਹਿਤ ਇਸ ਸਮੇਂ ਜੇਲ੍ਹਾਂ ਵਿੱਚ ਡੱਕਿਆ ਹੋਇਆ ਹੈ ਅਤੇ ਕਈਆਂ ਦੇ ਉਪਰ ਸਖ਼ਤ ਸ਼ਿਕੰਜਾ ਕੱਸਿਆ ਜਾ ਰਿਹਾ ਹੈ।

ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਬਹੁਤ ਸਾਰੇ ਸਾਬਕਾ ਵਿਧਾਇਕ ਅਤੇ ਮੰਤਰੀ ਇਸ ਸਮੇਂ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਹਨ। ਹੁਣ ਸਾਬਕਾ ਮੰਤਰੀ ਭਾਰਤ ਭੂਸ਼ਣ ਲਈ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਵਿਜੀਲੈਂਸ ਕੋਲ 18 ਸ਼ਿਕਾਇਤਾਂ ਪਹੁੰਚੀਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਸਮੇਂ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਉਪਰ ਵੀ ਪੰਜਾਬ ਸਰਕਾਰ ਵੱਲੋਂ ਸ਼ਿਕੰਜਾ ਕੱਸਿਆ ਜਾ ਰਿਹਾ ਹੈ ਜਿਥੇ ਉਹ ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ ਉਥੇ ਹੀ ਉਨ੍ਹਾਂ ਖ਼ਿਲਾਫ 18 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ।

ਜਿਸ ਕਾਰਨ ਇਸ ਮਾਮਲੇ ਦੇ ਵਿਚ ਸੁਣਵਾਈ ਨੂੰ ਹਾਈ ਕੋਰਟ ਵੱਲੋਂ 8 ਅਗਸਤ ਤੱਕ ਮੁਲਤਵੀ ਕੀਤਾ ਗਿਆ ਹੈ। ਉਥੇ ਦੋਸ਼ ਵੀ ਗਲਤ ਸਾਬਤ ਹੋਏ ਹਨ ਜੋ ਪਟੀਸ਼ਨ ਕਰਤਾ ਵੱਲੋਂ ਰਾਜਸੀ ਰੰਜਿਸ਼ ਦੇ ਚੱਲਦਿਆਂ ਹੋਇਆਂ ਕਾਰਵਾਈ ਕੀਤੇ ਜਾਣ ਦੇ ਲਗਾਏ ਗਏ ਸਨ। ਜਿੱਥੇ ਭਾਰਤ ਭੂਸ਼ਣ ਆਸ਼ੂ ਵੱਲੋਂ ਆਪਣੇ ਖ਼ਿਲਾਫ਼ ਨੋਟਿਸ ਜਾਰੀ ਕੀਤੇ ਲਈ ਸੱਤ ਦਿਨ ਪਹਿਲਾਂ ਨੋਟਿਸ ਅਤੇ ਉਨ੍ਹਾਂ ਵੱਲੋਂ ਨਿਰਪੱਖ ਜਾਂਚ ਕੀਤੇ ਜਾਣ ਦੀ ਮੰਗ ਕੀਤੀ ਗਈ ਸੀ।

ਪੰਜਾਬ ਸਰਕਾਰ ਨੂੰ ਇਸ ਮਾਮਲੇ ਦੇ ਵਿੱਚ ਜਿੱਥੇ ਹਾਈਕੋਰਟ ਵੱਲੋਂ ਨੋਟਿਸ ਜਾਰੀ ਕਰਕੇ ਜਵਾਬ ਦਿੱਤੇ ਜਾਣ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ ਉਥੇ ਹੀ 8 ਅਗਸਤ ਨੂੰ ਇਸ ਮਾਮਲੇ ਦੀ ਸੁਣਵਾਈ ਹੋਵੇਗੀ। ਭਾਰਤ ਭੂਸ਼ਨ ਆਸ਼ੂ ਦੇ ਉਪਰ ਜਿਥੇ ਪਹਿਲਾਂ 2018-19 ਦੇ ਵਿੱਚ ਖੁਰਾਕ ਅਤੇ ਸਪਲਾਈ ਮੰਤਰੀ ਰਹਿੰਦਿਆਂ ਜਿਥੇ ਇਕ ਪਾਲਸੀ ਲਿਆਂਦੀ ਗਈ ਅਤੇ ਟੈਂਡਰ ਮੰਗੇ ਗਏ ਸਨ। ਜਿਸ ਨੂੰ ਕੈਬਨਿਟ ਵੱਲੋਂ ਮਨਜ਼ੂਰੀ ਦਿੱਤੀ ਗਈ ਸੀ।