ਆਈ ਤਾਜ਼ਾ ਵੱਡੀ ਖਬਰ
ਪੰਜਾਬ ਦੇ ਪਿੰਡਾਂ ਵਿੱਚ ਜਿੱਥੇ ਲੋਕਾਂ ਵਿਚਕਾਰ ਆਪਸੀ ਪਿਆਰ ਭਾਈਚਾਰਕ ਸਾਂਝ ਅਤੇ ਪਿਆਰ ਮਿਲਵਰਤਣ ਦੇਖਿਆ ਜਾਂਦਾ ਹੈ ਉਥੇ ਹੀ ਕਈ ਮਿਸਾਲਾਂ ਵੀ ਦੇਖਣ ਨੂੰ ਮਿਲ ਜਾਂਦੀਆਂ ਹਨ ਜਿਥੇ ਆਪਸੀ ਭਾਈਚਾਰਕ ਸਾਂਝ ਦੀਆਂ ਤੰਦਾਂ ਮਜ਼ਬੂਤ ਵੇਖੀਆਂ ਜਾਂਦੀਆਂ ਹਨ। ਪਿੰਡਾਂ ਵਿੱਚ ਆਪਸੀ ਤਕਰਾਰ ਵੀ ਇਸ ਕਦਰ ਵੱਧ ਜਾਂਦੀ ਹੈ ਜਿਥੇ ਆਪਸੀ ਰਿਸ਼ਤੇ ਹੀ ਤਾਰ ਤਾਰ ਹੋ ਜਾਂਦੇ ਹਨ ਅਤੇ ਲੋਕ ਇਕ ਦੂਜੇ ਦੇ ਖੂਨ ਦੇ ਪਿਆਸੇ ਹੋ ਜਾਂਦੇ ਹਨ ਜਿਨ੍ਹਾਂ ਵੱਲੋਂ ਗੁੱਸੇ ਅਤੇ ਆਪਸੀ ਤਕਰਾਰ ਦੇ ਦੌਰਾਨ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦੇ ਦਿੱਤਾ ਜਾਂਦਾ ਹੈ ਜਿਸ ਨਾਲ ਕਈ ਪਰਵਾਰਾਂ ਵਿੱਚ ਸੋਗ ਦੀ ਲਹਿਰ ਫ਼ੈਲ ਜਾਂਦੀ ਹੈ ਅਤੇ ਲੋਕਾਂ ਦੇ ਮਨਾਂ ਵਿਚ ਡਰ ਪੈਦਾ ਹੋ ਜਾਂਦਾ ਹੈ। ਆਏ ਦਿਨ ਵੀ ਵਾਪਰਨ ਵਾਲੀਆਂ ਅਜਿਹੀਆਂ ਘਟਨਾਵਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ।
ਹੁਣ ਪਾਣੀ ਦੀ ਵਾਰੀ ਨੂੰ ਲੈ ਕੇ ਗੋਲੀਆਂ ਚੱਲੀਆਂ ਹਨ ਅਤੇ ਕਿਸਾਨ ਦੀ ਮੌਤ ਹੋਣ ਦੀ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਤਲਵੰਡੀ ਸਾਬੋ ਦੇ ਅਧੀਨ ਆਉਂਦੇ ਪਿੰਡ ਰਾਈਆ ਤੋਂ ਸਾਹਮਣੇ ਆਇਆ ਹੈ। ਜਿੱਥੇ ਦੋ ਕਿਸਾਨ ਪਰਿਵਾਰਾਂ ਦੇ ਵਿਚਕਾਰ ਪਾਣੀ ਲਗਾਉਣ ਨੂੰ ਲੈ ਕੇ ਹੋਈ ਲੜਾਈ ਦੇ ਵਿਚ ਗੋਲੀ ਲੱਗਣ ਕਾਰਨ ਇਕ ਕਿਸਾਨ ਦੀ ਮੌਤ ਹੋ ਗਈ।
ਦੱਸਿਆ ਗਿਆ ਹੈ ਕਿ ਪਿੰਡ ਵਿੱਚ ਜਿੱਥੇ ਪੰਚਾਇਤੀ ਜ਼ਮੀਨ ਨੂੰ ਪਾਣੀ ਲਗਾਉਣ ਦੀ ਵਾਰੀ ਸੀ ਉਥੇ ਹੀ ਸਾਬਕਾ ਸਰਪੰਚ ਅਮ੍ਰਿਤਪਾਲ ਸਿੰਘ ਵੱਲੋਂ ਆਮ ਆਦਮੀ ਪਾਰਟੀ ਦੇ ਆਗੂ ਕਿਰਪਾਲ ਸਿੰਘ ਨਾਲ ਇਸ ਮਾਮਲੇ ਨੂੰ ਲੈ ਕੇ ਬਹਿਸ ਸ਼ੁਰੂ ਹੋ ਗਈ। ਜਿਸ ਕਾਰਨ ਇਹ ਤਕਰਾਰ ਇਸ ਕਦਰ ਵਧ ਗਈ ਕਿ ਕ੍ਰਿਪਾਲ ਸਿੰਘ ਵੱਲੋਂ ਫਾਇਰਿੰਗ ਕੀਤੀ ਗਈ ਅਤੇ ਇਸ ਝਗੜੇ ਦੇ ਦੋਰਾਨ ਆਪਣੀ ਲਾਇਸੈਂਸੀ ਰਿਵਾਲਵਰ ਦੇ ਨਾਲ ਅੰਮ੍ਰਿਤਪਾਲ ਸਿੰਘ ਵੱਲੋਂ ਵੀ 2 ਗੋਲੀਆਂ ਚਲਾ ਦਿੱਤੀਆਂ ਗਈਆਂ।
ਜੋ ਕੇ ਭੁੱਚਰ ਸਿੰਘ ਦੇ ਮਾਰੀਆਂ ਗਈਆਂ ਅਤੇ ਉਹ ਇਸ ਹਾਦਸੇ ਵਿਚ ਗੰਭੀਰ ਜ਼ਖਮੀ ਹੋ ਗਿਆ ਜਿਸ ਨੂੰ ਤੁਰੰਤ ਹੀ ਤਲਵੰਡੀ ਸਾਬੋ ਦੇ ਸਿਵਲ ਹਸਪਤਾਲ ਲਿਜਾਇਆ ਗਿਆ ਜਿਥੇ ਡਾਕਟਰਾਂ ਵੱਲੋਂ ਉਸਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ। ਪੁਲਿਸ ਵੱਲੋਂ ਅਜੇ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ ਹੈ ਕਿਉਂਕਿ ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ। ਦੱਸਿਆ ਗਿਆ ਹੈ ਕਿ 35 ਸਾਲਾ ਮ੍ਰਿਤਕ ਭੁੱਚਰ ਸਿੰਘ ਖੇਤੀਬਾੜੀ ਦਾ ਕੰਮ ਕਰਦਾ ਸੀ।
Previous Postਪੰਜਾਬ: ਝੁੱਗੀ ਚ ਅੱਗ ਲੱਗਣ ਕਾਰਨ ਹੋਇਆਂ 7 ਮੌਤਾਂ ਦੇ ਮਾਮਲੇ ਚ ਲੁਧਿਆਣਾ ਨਗਰ ਨਿਗਮ ਨੂੰ ਹੋਇਆ 100 ਕਰੋੜ ਦਾ ਜੁਰਮਾਨਾ
Next Postਪੰਜਾਬ : ਨਵ ਨਿਯੁਕਤ ਅਧਿਆਪਕ ਦੀ ਹੋਈ ਭਿਆਨਕ ਹਾਦਸੇ ਚ ਮੌਤ, ਛਾਇਆ ਸੋਗ