ਮੋਟਰਸਾਈਕਲ ਸਵਾਰ ਝਪਟਮਾਰਾਂ ਵਲੋਂ ਔਰਤ ਦੀ ਚੇਨ ਝਪਟਣ ਦੀ ਕੀਤੀ ਕੋਸ਼ਿਸ਼, ਮੁਸਤੈਦੀ ਦਿਖਾ ਮੁਕਾਬਲਾ ਕਰਦੇ ਕੀਤੀ ਛਿੱਤਰ ਪਰੇਡ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਦੇ ਮਾਹੌਲ ਨੂੰ ਸ਼ਾਂਤਮਈ ਬਣਾਉਣ ਅਤੇ ਅਮਨ ਕਾਨੂੰਨ ਬਣਾਈ ਰੱਖਣ ਵਾਸਤੇ ਸਰਕਾਰ ਵੱਲੋਂ ਜਿਥੇ ਪੁਲਸ ਪ੍ਰਸ਼ਾਸਨ ਨੂੰ ਚੌਕਸੀ ਵਰਤਣ ਅਤੇ ਸਖਤੀ ਵਰਤਣ ਦੇ ਆਦੇਸ਼ ਲਾਗੂ ਕੀਤੇ ਜਾਂਦੇ ਹਨ। ਉਥੇ ਹੀ ਅਜਿਹੇ ਗੈਰ ਸਮਾਜਿਕ ਅਨਸਰਾਂ ਦੇ ਖਿਲਾਫ ਵੀ ਸਖਤ ਕਾਰਵਾਈ ਕਰਨ ਦੇ ਆਦੇਸ਼ ਜਾਰੀ ਕੀਤੇ ਜਾ ਰਹੇ ਹਨ ਜਿਨ੍ਹਾਂ ਵੱਲੋਂ ਪੰਜਾਬ ਦੇ ਹਾਲਾਤਾਂ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਬਹੁਤ ਸਾਰੇ ਨੌਜਵਾਨ ਨੇ ਜਿੱਥੇ ਬੇਰੁਜ਼ਗਾਰੀ ਦੇ ਚਲਦਿਆਂ ਹੋਇਆਂ ਨਸ਼ਿਆਂ ਦੇ ਆਦੀ ਹੋ ਰਹੇ ਹਨ ,ਤੇ ਨਸ਼ੇ ਨੂੰ ਪੂਰਾ ਕਰਨ ਲਈ ਉਨ੍ਹਾਂ ਵੱਲੋਂ ਚੋਰੀ ਠੱਗੀ ਅਤੇ ਲੁਟ-ਖੋਹ ਦੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾ ਰਿਹਾ ਹੈ। ਜਿਨ੍ਹਾਂ ਦੇ ਕਾਰਨ ਆਮ ਲੋਕਾਂ ਨੂੰ ਬਹੁਤ ਸਾਰੀਆਂ ਮੁਸੀਬਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਲੋਕਾਂ ਵਿਚ ਅਜਿਹੀਆਂ ਘਟਨਾਵਾਂ ਸਾਹਮਣੇ ਆਉਂਦੇ ਹੀ ਡਰ ਦਾ ਮਾਹੌਲ ਪੈਦਾ ਹੋ ਜਾਂਦਾ ਹੈ।

ਪਿਛਲੇ ਕੁਝ ਸਮੇਂ ਤੋਂ ਅਜਿਹੀਆਂ ਘਟਨਾਵਾਂ ਵਿਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਇੱਥੇ ਮੋਟਰਸਾਈਕਲ ਸਵਾਰ ਦੋ ਨੌਜਵਾਨਾ ਵੱਲੋਂ ਔਰਤ ਦੀ ਚੇਨੀ ਝਪਟਣ ਦੀ ਕੋਸ਼ਿਸ਼ ਕੀਤੀ ਗਈ ਹੈ ਜਿੱਥੇ ਔਰਤ ਵੱਲੋਂ ਮੁਕਾਬਲਾ ਕਰਦੇ ਹੋਏ ਉਨ੍ਹਾਂ ਦੀ ਛਿੱਤਰ-ਪਰੇਡ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਭਵਾਨੀਗੜ੍ਹ ਤੋਂ ਸਾਹਮਣੇ ਆਇਆ ਹੈ।

ਜਿੱਥੇ ਅੱਜ ਸਵੇਰੇ ਅਨਾਜ ਮੰਡੀ ਦੇ ਪਿਛਲੇ ਪਾਸੇ ਰਹਿ ਰਹੇ ਵਿਨੀ ਕੁਮਾਰ ਵੱਲੋਂ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਉਨ੍ਹਾਂ ਦੀ ਪਤਨੀ ਕੁਝ ਜ਼ਰੂਰੀ ਸਮਾਨ ਲੈਣ ਜਾਣ ਵਾਸਤੇ ਆਪਣੇ ਘਰ ਤੋਂ ਆਪਣੀ ਸਕੂਟਰੀ ਬਾਹਰ ਕੱਢ ਰਹੀ ਸੀ ਤਾਂ ਉਸੇ ਸਮੇਂ ਹੀ ਦੋ ਅਣਪਛਾਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਵੱਲੋਂ ਸੋਨੇ ਦੀ ਚੇਨੀ ਝਪਟਣ ਦੀ ਕੋਸ਼ਿਸ਼ ਕੀਤੀ ਗਈ।

ਓਸੇ ਵਕਤ ਉਨ੍ਹਾਂ ਦੀ ਪਤਨੀ ਵੱਲੋਂ ਹੌਂਸਲਾ ਕਰਦੇ ਹੋਏ ਇਕ ਮੋਟਰਸਾਈਕਲ ਨੌਜਵਾਨ ਹੱਥ ਫੜ ਲਿਆ ਗਿਆ ਅਤੇ ਉਸ ਦੀ ਛਿੱਤਰ ਪਰੇਡ ਕੀਤੀ ਗਈ। ਜਿਸ ਸਮੇਂ ਤੱਕ ਉਸ ਦੀ ਪਤਨੀ ਵੱਲੋਂ ਰੌਲਾ ਰੱਪਾ ਪਾਇਆ ਗਿਆ ਤਾਂ ਉਹ ਮੋਟਰਸਾਈਕਲ ਸਵਾਰ ਫਰਾਰ ਹੋਣ ਵਿਚ ਕਾਮਯਾਬ ਹੋ ਗਏ। ਇਸ ਸਾਰੀ ਘਟਨਾ ਦੀ ਜਾਣਕਾਰੀ ਪੁਲੀਸ ਨੂੰ ਦਿੱਤੀ ਗਈ ਹੈ ਅਤੇ ਅਜਿਹੇ ਸ਼ਹਿਰ ਵਿੱਚ ਬੇਖੋਫ਼ ਘੁੰਮਣ ਵਾਲੇ ਚੋਰਾਂ ਨੂੰ ਠੱਲ੍ਹ ਪਾਉਣ ਦੀ ਵੀ ਮੰਗ ਕੀਤੀ ਗਈ ਹੈ। ਪੁਲਿਸ ਵੱਲੋਂ ਸੀਸੀਟੀਵੀ ਫੁਟੇਜ ਦੇ ਅਧਾਰ ਤੇ ਇਨ੍ਹਾਂ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ।