ਹਸਪਤਾਲ ਚ ਲੱਗੀ ਭਿਆਨਕ ਅੱਗ, ਮਚੀ ਹਫੜਾ ਦਫੜੀ- ਹੋਈ 7 ਲੋਕਾਂ ਦੀ ਮੌਤ

ਆਈ ਤਾਜ਼ਾ ਵੱਡੀ ਖਬਰ 

ਦੁਨੀਆ ਵਿੱਚ ਇਨਸਾਨੀ ਜ਼ਿੰਦਗੀ ਨੂੰ ਜਦੋਂ ਮੁਸੀਬਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਤਾਂ ਡਾਕਟਰ ਵੱਲੋਂ ਉਹਨਾਂ ਲੋਕਾਂ ਦੀ ਜ਼ਿੰਦਗੀ ਨੂੰ ਸੁਰੱਖਿਅਤ ਕੀਤਾ ਜਾਂਦਾ ਹੈ ਜਿਸਦੇ ਚਲਦਿਆਂ ਹੋਇਆਂ ਹੀ ਲੋਕਾਂ ਵਲੋ ਡਾਕਟਰ ਨੂੰ ਰੱਬ ਦਾ ਦੂਜਾ ਰੂਪ ਕਿਹਾ ਜਾਂਦਾ ਹੈ। ਜਿਥੇ ਕੁਝ ਡਾਕਟਰਾਂ ਵੱਲੋਂ ਚਮਤਕਾਰ ਵੀ ਕੀਤੇ ਜਾਂਦੇ ਹਨ। ਉੱਥੇ ਹੀ ਬਹੁਤ ਸਾਰੇ ਡਾਕਟਰਾਂ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਵੀ ਕਈ ਮਰੀਜ਼ ਆਪਣੀ ਜ਼ਿੰਦਗੀ ਦੀ ਜੰਗ ਹਾਰ ਜਾਂਦੇ ਹਨ। ਇਨਸਾਨ ਸਿਹਤ ਸਬੰਧੀ ਮੁਸ਼ਕਲਾਂ ਦੇ ਦਰਪੇਸ਼ ਆਉਣ ਤੇ ਜਿੱਥੇ ਲੋਕਾਂ ਵੱਲੋਂ ਹਸਪਤਾਲ ਦਾ ਰੁਖ਼ ਕੀਤਾ ਜਾਂਦਾ ਹੈ ਅਤੇ ਹਸਪਤਾਲ ਵਿੱਚੋਂ ਉਨ੍ਹਾਂ ਦੀ ਜ਼ਿੰਦਗੀ ਨੂੰ ਸੁਰੱਖਿਅਤ ਕਰਕੇ ਘਰ ਭੇਜਿਆ ਜਾਂਦਾ ਹੈ। ਉਥੇ ਹੀ ਅਜਿਹੇ ਹਸਪਤਾਲਾਂ ਵਿੱਚ ਵਾਪਰਨ ਵਾਲੀਆਂ ਘਟਨਾਵਾਂ ਦੇ ਨਾਲ ਬਹੁਤ ਸਾਰੇ ਲੋਕਾਂ ਦੀ ਜ਼ਿੰਦਗੀ ਚ ਹੋਰ ਮੁਸੀਬਤ ਬਣ ਜਾਂਦੀ ਹੈ।

ਹੁਣ ਇਥੇ ਹਸਪਤਾਲ ਵਿੱਚ ਲੱਗੀ ਭਿਆਨਕ ਅੱਗ ਦੇ ਦੌਰਾਨ ਹਫੜਾ-ਦਫੜੀ ਮਚ ਗਈ ਹੈ ਅਤੇ ਸੱਤ ਲੋਕਾਂ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਜਬਲਪੁਰ ਤੋਂ ਸਾਹਮਣੇ ਆਇਆ ਹੈ ਜਿੱਥੇ ਲੱਗੀ ਭਿਆਨਕ ਅੱਗ ਦੀ ਲਪੇਟ ਵਿੱਚ ਆਉਣ ਕਾਰਨ ਇਕ ਮਲਟੀ ਸਪੈਸ਼ਲਿਟੀ ਹਸਪਤਾਲ ਵਿਚ ਕਈ ਲੋਕ ਇਸ ਅੱਗ ਦੀ ਚਪੇਟ ਵਿਚ ਆਏ ਹਨ ਅਤੇ ਸੱਤ ਲੋਕਾਂ ਦੀ ਮੌਤ ਹੋਈ ਹੈ।

ਦੱਸਿਆ ਗਿਆ ਹੈ ਕਿ ਹਸਪਤਾਲ ਵਿਚ ਉਸ ਸਮੇਂ ਹਫੜਾ-ਦਫੜੀ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਅਚਾਨਕ ਇਹ ਬਿਲਡਿੰਗ ਨੂੰ ਅੱਗ ਲੱਗ ਗਈ ਅਤੇ ਇਸ ਘਟਨਾ ਦੀ ਸੂਚਨਾ ਪੁਲਿਸ ਅਤੇ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ ਜਿੱਥੇ ਫਾਇਰ ਬ੍ਰਿਗੇਡ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੇ ਅੱਗ ਉਪਰ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ। ਜਿੱਥੇ ਇਹ ਭਿਆਨਕ ਅੱਗ ਕਈ ਪਾਸੇ ਫੈਲ ਚੁੱਕੀ ਸੀ ਉੱਥੇ ਹੀ ਬੜੀ ਮੁਸ਼ਕਲ ਨਾਲ ਇਸ ਅੱਗ ਉਪਰ ਕਾਬੂ ਪਾਇਆ ਗਿਆ।

ਜਿੱਥੇ ਅੱਗ ਲੱਗਣ ਦੇ ਨਾਲ ਚੀਕ ਚਿਹਾੜਾ ਮਚ ਗਿਆ ਸੀ ਅਤੇ ਲੋਕਾਂ ਦੀਆਂ ਚੀਕਾਂ ਸੁਣਾਈ ਦੇ ਰਹੀਆਂ ਸਨ ਉਥੇ ਹੀ ਸੁਰੱਖਿਆ ਦਸਤੇ ਵੱਲੋਂ ਲੋਕਾਂ ਨੂੰ ਬਾਹਰ ਕੱਢਣ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ ਅਤੇ ਸੱਤ ਲੋਕਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। ਇਸ ਗੱਲ ਦਾ ਪਤਾ ਲਗਾਇਆ ਜਾ ਰਿਹਾ ਕਿ ਹਸਪਤਾਲ ਵਿਚ ਕਿੰਨਾ ਸਟਾਫ ਮੌਜੂਦ ਸੀ ਅਤੇ ਇਹ ਹਸਪਤਾਲ ਕਿਸ ਦਾ ਹੈ। ਕਿਉਂਕਿ ਇਸ ਬਾਰੇ ਅਜੇ ਵਧੇਰੇ ਜਾਣਕਾਰੀ ਹਾਸਲ ਨਹੀਂ ਹੋਈ।