ਆਈ ਤਾਜ਼ਾ ਵੱਡੀ ਖਬਰ
ਅਮਨ ਅਤੇ ਸ਼ਾਂਤੀ ਸਥਾਪਤ ਰੱਖਣ ਵਾਸਤੇ ਜਿਥੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਸਥਿਤੀ ਦੇ ਅਨੁਸਾਰ ਫੈਸਲੇ ਲਏ ਜਾ ਰਹੇ ਹਨ ਅਤੇ ਪੰਜਾਬ ਦੇ ਹਾਲਾਤਾਂ ਨੂੰ ਬਚਾਇਆ ਜਾ ਰਿਹਾ ਹੈ। ਉਥੇ ਹੀ ਵੱਖ-ਵੱਖ ਜ਼ਿਲਿਆਂ ਤੋਂ ਆਏ ਦਿਨ ਬਹੁਤ ਸਾਰੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਹੁਣ ਮੋਗੇ ਜ਼ਿਲ੍ਹਾ ਦੇ ਸ਼ਹਿਰਾਂ ਤੇ ਪਿੰਡਾਂ ‘ਚ ਸੀਮਨ ਦਾ ਅਣ-ਅਧਿਕਾਰਤ ਤੌਰ ‘ਤੇ ਭੰਡਾਰਨ/ਟਰਾਂਸਪੋਰੇਸ਼ਨ ਕਰਨ, ਵਰਤਣ ਜਾਂ ਵੇਚਣ ‘ਤੇ ਪਾਬੰਦੀ ਲਾਗੂ ਕੀਤੀ ਗਈ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਮੋਗਾ ਦੇ ਵਿਚ ਵਧੀਕ ਜਿਲ੍ਹਾ ਮੈਜਿਸਟੇ੍ਟ ਸੁਭਾਸ਼ ਚੰਦਰ ਵੱਲੋਂ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਕੁਝ ਸਖਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ ਜਿਥੇ ਉਨ੍ਹਾਂ ਵੱਲੋਂ ਇਸ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਪੰਜਾਬ ‘ਪੰਜਾਬ ਅੰਦਰ ਵੱਖ-ਵੱਖ ਥਾਵਾਂ ‘ਤੇ ਨਕਲੀ ਅਤੇ ਅਣ-ਅਧਿਕਾਰਤ ਸਮਾਨ ਵੇਚੇ ਜਾਣ ਦੇ ਮਾਮਲੇ ਸਾਹਮਣੇ ਆਏ ਹਨ।
ਜਿਸ ਨੂੰ ਦੇਖਦੇ ਹੋਏ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਇਹ ਫੈਸਲਾ ਲੈਂਦੇ ਹੋਏ ਅਣ-ਅਧਿਕਾਰਤ ਤੌਰ ਤੇ ਵੇਚੀਆਂ ਜਾਣ ਵਾਲੀਆਂ ਚੀਜ਼ਾਂ ਉੱਪਰ ਰੋਕ ਲਗਾ ਦਿੱਤੀ ਗਈ ਹੈ। ਕਿਉਂਕਿ ਅਣ-ਅਧਿਕਾਰਤ ਸਮਾਨ ਵੇਚਣ ਦੇ ਕਈ ਮਾਮਲੇ ਸਾਹਮਣੇ ਆਏ ਹਨ ਜਿਸ ਨੂੰ ਮੱਦੇਨਜ਼ਰ ਰੱਖਦੇ ਹੀ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਬ੍ਰੀਡਿੰਗ ਪਾਲਿਸੀ ਅਨੁਸਾਰ ਇਸਤਰੀ ਕਰਨਾ ਸਹੀ ਨਹੀਂ ਹੈ। ਇਸ ਲਈ ਪੇਂਡੂ ਅਤੇ ਸ਼ਹਿਰੀ ਖੇਤਰਾਂ ਦੇ ਵਿੱਚ ਹੁਣ ਅਣ-ਅਧਿਕਾਰਤ ਤੌਰ ‘ਤੇ ਭੰਡਾਰਨ ਕਰਨ, ਟਰਾਂਸਪੋਟੇਸ਼ਨ ਕਰਨ, ਵਰਤਣ ਜਾਂ ਵੇਚਣ ‘ਤੇ ਪਾਬੰਦੀ ਲਾਗੂ ਕੀਤੀ ਗਈ ਹੈ।
ਜਿਲਾ ਮਜਿਸਟ੍ਰੇਟ ਵੱਲੋਂ ਇਹ ਪਾਬੰਦੀਆ ਕੁਝ ਜਗ੍ਹਾ ਤੇ ਲਾਗੂ ਨਹੀਂ ਹੋਣਗੀਆਂ ਜਿਵੇ ਪਸ਼ੂ ਪਾਲਣ ਵਿਭਾਗ, ਪੰਜਾਬ ਮਿਲਕਫੈੱਡ,ਰੂਰਲ ਵੈਟਨਰੀ ਹਸਪਤਾਲਾਂ,ਪਸ਼ੂ ਪਾਲਣ ਵਿਭਾਗ ਦੀਆਂ ਵੈਟਨਰੀ ਸੰਸਥਾਵਾਂ ਸਮੇਤ ਪਸ਼ੂ ਹਸਪਤਾਲ/ਡਿਸਪੈਂਸਰੀਆਂ, ਪੋਲੀ-ਕਲੀਨਿਕ, ਅਤੇ ਗਡਵਾਸੂ ਲੁਧਿਆਣਾ ਵੱਲੋਂ ਚਲਾਏ ਜਾ ਰਹੇ ਆਰਟੀਫ਼ੀਸ਼ਲ ਇਨਸੈਮੀਨੇਸ਼ਨ ਸੈਂਟਰਾਂ, ਪਸ਼ੂ ਪਾਲਣ ਵਿਭਾਗ ਵੱਲੋ ਪੋ੍ਸੈੱਸ ਅਤੇ ਸਪਲਾਈ ਜਾਂ ਇੰਪੋਰਟ ਕੀਤੇ ਗਏ ਬੋਵਾਇਨ ਸੀਮਨ ਨੂੰ ਵਰਤ ਰਹੇ ਹਨ, ਪੋ੍ਗਰੈਸਿਵ ਡੇਅਰੀ ਫਾਰਮਰਜ਼ ਐਸੋਸੀਏਸ਼ਨ
ਪੰਜਾਬ ਦੇ ਮੈਂਬਰ ਜਿਨ੍ਹਾਂ ਨੇ ਸਿਰਫ ਆਪਣੇ ਪਸ਼ੂਆਂ ਦੀ ਵਰਤੋਂ ਲਈ ਬੋਵਾਇਨ ਸੀਮਨ ਇੰਪੋਰਟ ਕੀਤਾ ਗਿਆ ਹੋਵੇ। ਅਗਰ ਕੋਈ ਵੀ ਉਲੰਘਣਾ ਕਰਦਾ ਹੈ ਤਾਂ ਉਸਦੇ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।
Previous Postਪੰਜਾਬ: ਭੇਤਭਰੀ ਹਾਲਤ ਚ ਪਰਿਵਾਰ ਦੇ 3 ਜੀਆਂ ਨੇ ਨਿਗਲਿਆ ਜਹਿਰ, 14 ਸਾਲਾਂ ਧੀ ਦੀ ਹੋਈ ਮੌਤ- ਪੁਲਿਸ ਨੇ ਕੀਤੀ ਕਾਰਵਾਈ
Next Postਪੰਜਾਬ ਸਰਕਾਰ ਵਲੋਂ ਆਈ ਵੱਡੀ ਖਬਰ,NRI ਲਈ ਕਰਨ ਜਾ ਰਹੀ ਇਹ ਕੰਮ