ਪੰਜਾਬ: ਜਨਮਦਿਨ ਵਾਲੇ ਦਿਨ ਮਾਪਿਆਂ ਦੇ ਇਕਲੋਤੇ ਪੁੱਤ ਦੀ ਹੋਈ ਸ਼ੱਕੀ ਹਾਲਾਤਾਂ ਚ ਮੌਤ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਸਰਕਾਰ ਵੱਲੋਂ ਜਿਥੇ ਨਸ਼ਿਆਂ ਨੂੰ ਠੱਲ੍ਹ ਪਾਉਣ ਦੇ ਉੱਪਰ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਪਰ ਇਸ ਦੇ ਬਾਵਜੂਦ ਵੀ ਲਗਾਤਾਰ ਪੰਜਾਬ ਵਿੱਚ ਬਹੁਤ ਸਾਰੇ ਨੌਜਵਾਨਾਂ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋ ਰਹੀ ਹੈ। ਓਥੇ ਹੀ ਕਿਤੇ ਨਾ ਕਿਤੇ ਬਹੁਤ ਸਾਰੇ ਮਾਮਲੇ ਅਜਿਹੇ ਵੀ ਹੁੰਦੇ ਹਨ ਜਿਥੇ ਆਪਸੀ ਤਕਰਾਰ ਦੇ ਚਲਦਿਆਂ ਹੋਇਆਂ ਵੀ ਕਈ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦੇ ਦਿੱਤਾ ਜਾਂਦਾ ਹੈ ਅਤੇ ਇਸ ਤੋਂ ਪਿੱਛੋਂ ਉਸ ਨੂੰ ਇਸ ਦਾ ਕਾਰਨ ਨਸ਼ੇ ਦੀ ਓਵਰਡੋਜ਼ ਦੱਸਿਆ ਜਾਂਦਾ ਹੈ। ਹੁਣ ਏਥੇ ਜਨਮਦਿਨ ਵਾਲੇ ਦਿਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਸ਼ੱਕੀ ਹਲਾਤਾਂ ਵਿਚ ਮੌਤ ਹੋਣ ਦਾ ਦੁਖਦਾਈ ਸਮਾਚਾਰ ਮਿਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਗੁਰਦਾਸਪੁਰ ਦੇ ਮੁਹੱਲਾ ਨੰਗਲ ਕੋਟਲੀ ਤੋਂ ਸਾਹਮਣੇ ਆਇਆ ਹੈ।

ਜਿੱਥੇ ਇੱਕ 22 ਸਾਲਾਂ ਦੇ ਨੌਜਵਾਨ ਦੀ ਭੇਦ-ਭਰੇ ਹਲਾਤਾ ਵਿੱਚ ਮੌਤ ਹੋਣ ਕਾਰਨ ਪਰਿਵਾਰ ਉੱਪਰ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਪਿਤਾ ਦਵਿੰਦਰ ਸਿੰਘ ਵੱਲੋਂ ਦੱਸਿਆ ਗਿਆ ਹੈ ਕਿ ਉਨ੍ਹਾਂ ਦੇ ਪੁੱਤਰ ਦਾ ਕੱਲ੍ਹ ਜਨਮ ਦਿਨ ਸੀ ਤੇ ਉਨ੍ਹਾਂ ਦੇ ਪੁੱਤਰ ਹਰਸ਼ ਨੇ ਡੀ ਫਾਰਮੈਸੀ ਦੀ ਪੜ੍ਹਾਈ ਵੀ ਕੀਤੀ ਹੋਈ ਸੀ। ਪਰ ਉਸ ਦੇ ਕੁਝ ਦੋਸਤਾਂ ਵੱਲੋਂ ਉਸ ਦੇ ਬੇਟੇ ਨੂੰ ਜਨਮ ਦਿਨ ਦੀ ਪਾਰਟੀ ਕਰਨ ਲਈ ਘਰ ਤੋਂ ਬਾਹਰ ਬੁਲਾ ਲਿਆ ਗਿਆ। ਜਿੱਥੇ ਦੋਸਤਾਂ ਨੇ ਉਸ ਨੂੰ ਬੁਲਾਇਆ ਤੇ ਹਰਸ਼ ਉਨ੍ਹਾਂ ਦੇ ਨਾਲ ਚਲਿਆ ਗਿਆ ਜੋ ਕਿ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਉਸ ਵੱਲੋਂ ਫਿਰ ਸ਼ਾਮ ਨੂੰ 5 ਵਜੇ ਦੇ ਕਰੀਬ ਆਪਣੇ ਪਰਵਾਰ ਨੂੰ ਫੋਨ ਕੀਤਾ ਗਿਆ ਸੀ ਕਿ ਉਹ ਜਲਦੀ ਘਰ ਵਾਪਸ ਆ ਜਾਵੇਗਾ।

ਪਰ ਰਾਤ ਤੱਕ ਨਾ ਆਉਣ ਤੇ ਜਦੋਂ ਪਰਿਵਾਰ ਵੱਲੋਂ ਫੋਨ ਕੀਤਾ ਗਿਆ ਤਾਂ ਉਸ ਦਾ ਫੋਨ ਸਵਿੱਚ ਆਫ ਆ ਰਿਹਾ ਸੀ ਜਿਸ ਕਾਰਨ ਪਰਵਾਰ ਵਧੇਰੇ ਚਿੰਤਾ ਵਿੱਚ ਆ ਗਿਆ ਅਤੇ ਉਨ੍ਹਾਂ ਵੱਲੋਂ ਆਪਣੇ ਬੇਟੇ ਦੀ ਭਾਲ ਕੀਤੀ ਜਾਣ ਲੱਗੀ। ਪੁਲਿਸ ਵੱਲੋਂ ਉਨ੍ਹਾਂ ਨੂੰ ਇਕ ਵਜੇ ਰਾਤ ਫੋਨ ਕਰਕੇ ਦੱਸਿਆ ਗਿਆ ਕਿ ਉਨ੍ਹਾਂ ਦੇ ਬੇਟੇ ਦੀ ਮੌਤ ਹੋ ਗਈ ਹੈ ਜਿੱਥੇ ਪੁਲਿਸ ਵੱਲੋਂ ਇਕ ਦੋਸ਼ੀ ਨੂੰ ਵੀ ਹਿਰਾਸਤ ਵਿਚ ਲਿਆ ਗਿਆ ਹੈ ਜੋ ਕਿ ਉਸ ਦਾ ਦੋਸਤ ਹੈ ਜਿਸ ਨੇ ਦੱਸਿਆ ਕਿ ਨਸ਼ੇ ਦੀ ਉਵਰਡੋਜ਼ ਦੇ ਕਾਰਨ ਮੌਤ ਹੋਈ ਹੈ।

ਪੁਲਿਸ ਨੇ ਦੱਸਿਆ ਕਿ ਜਦੋਂ ਉਹ ਗਸ਼ਤ ਕਰ ਰਹੇ ਸਨ ਤਾਂ ਹਰਸ਼ ਦੇ ਦੋਸਤਾਂ ਵੱਲੋਂ ਉਸ ਦੀ ਲਾਸ਼ ਨੂੰ ਨਹਿਰ ਦੇ ਕਿਨਾਰੇ ਤੇ ਖੁਰਦ-ਬੁਰਦ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ ਹੈ।