ਪੰਜਾਬ: ਡੋਡਿਆਂ ਦੇ 2 ਟਰੱਕ ਮਿਲੇ ਪੁਲਸ ਨੂੰ ਚੈਕਿੰਗ ਦੌਰਾਨ ਦੇਖ ਸਭ ਰਹਿ ਗਏ ਹੈਰਾਨ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿਚ ਵੀ ਲਗਾਤਾਰ ਨਸ਼ਿਆਂ ਨੂੰ ਠੱਲ ਪਾਉਣ ਵਾਸਤੇ ਸਰਚ ਮੁਹਿੰਮ ਦਾ ਆਗਾਜ਼ ਕੀਤਾ ਗਿਆ ਹੈ ਅਤੇ ਪੁਲਸ ਪ੍ਰਸ਼ਾਸਨ ਨੂੰ ਵੀ ਸਖਤੀ ਵਰਤਣ ਦੇ ਆਦੇਸ਼ ਜਾਰੀ ਕੀਤੇ ਗਏ ਹਨ ਜਿਸ ਨਾਲ ਇਸ ਨਸ਼ਿਆਂ ਦੀ ਤਸਕਰੀ ਨੂੰ ਰੋਕਿਆ ਜਾ ਸਕੇ। ਕਿਉਂਕਿ ਨਸ਼ਿਆਂ ਦੇ ਕਾਰਨ ਪੰਜਾਬ ਦੇ ਬਹੁਤ ਸਾਰੇ ਨੌਜਵਾਨ ਇਨ੍ਹਾਂ ਦੀ ਭੇਟ ਚੜ੍ਹ ਰਹੇ ਹਨ ਅਤੇ ਬਹੁਤ ਸਾਰੇ ਪਰਵਾਰਾਂ ਦੇ ਵਿੱਚ ਉਨ੍ਹਾਂ ਦੇ ਇਕਲੌਤੇ ਪੁੱਤਰ ਇਨਾਂ ਨਸ਼ਿਆਂ ਦੀ ਮਾਰ ਹੇਠ ਆਉਣ ਕਾਰਨ ਇਸ ਦੁਨੀਆਂ ਨੂੰ ਛੱਡ ਕੇ ਜਾ ਰਹੇ ਹਨ ਜਿਸ ਨਾਲ ਬਹੁਤ ਸਾਰੇ ਪਰਵਾਰਾਂ ਦੇ ਵਿਚ ਉਹਨਾਂ ਦੇ ਘਰ ਦੇ ਚਿਰਾਗ ਹਮੇਸ਼ਾ-ਹਮੇਸ਼ਾ ਲਈ ਖ਼ਤਮ ਹੋ ਚੁੱਕੇ ਹਨ।

ਹੁਣ ਪੰਜਾਬ ਵਿੱਚ ਇੱਥੇ ਡੋਡਿਆਂ ਦੇ ਦੋ ਟਰੱਕ ਮਿਲੇ ਹਨ ਜਿੱਥੇ ਪੁਲਿਸ ਵੱਲੋਂ ਚੈਕਿੰਗ ਦੇ ਦੌਰਾਨ ਦੋਸ਼ੀਆਂ ਨੂੰ ਕਾਬੂ ਕੀਤਾ ਗਿਆ ਹੈ। ਜਿਸ ਨੂੰ ਦੇਖ ਕੇ ਸਭ ਹੈਰਾਨ ਰਹਿ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਸ਼੍ਰੀ ਮੁਕਤਸਰ ਸਾਹਿਬ ਤੋਂ ਸਾਹਮਣੇ ਆਇਆ ਹੈ ਜਿੱਥੇ ਪੁਲਿਸ ਵੱਲੋਂ ਨਾਕਾਬੰਦੀ ਦੇ ਦੌਰਾਨ ਚੈਕਿੰਗ ਕਰਦੇ ਹੋਏ ਦੋ ਚੂਰਾ ਪੋਸਤ ਦੇ ਟਰੱਕ ਕਾਬੂ ਕੀਤੇ ਗਏ ਹਨ। ਦੱਸ ਦਈਏ ਕਿ ਜਿੱਥੇ ਸਰਕਾਰ ਵੱਲੋਂ ਜਾਰੀ ਕੀਤੇ ਗਏ ਆਦੇਸ਼ਾਂ ਦੇ ਅਨੁਸਾਰ ਵੱਖ ਵੱਖ ਜਿਲ੍ਹਿਆਂ ਵਿਚ ਪੁਲਿਸ ਵੱਲੋਂ ਨਾਕਾਬੰਦੀ ਕੀਤੀ ਜਾ ਰਹੀ ਹੈ ਉਥੇ ਹੀ ਸ੍ਰੀ ਮੁਕਤਸਰ ਸਾਹਿਬ ਦੇ ਵਿਚ ਕੀਤੀ ਗਈ ਨਾਕਾਬੰਦੀ ਦੇ ਦੌਰਾਨ ਜਿੱਥੇ 2 ਟਰੱਕ ਕਾਬੂ ਕੀਤੇ ਗਏ ਹਨ।

ਉਥੇ ਹੀ ਚਾਰ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਜਿਨ੍ਹਾਂ ਕੋਲੋਂ 300 ਕਿੱਲੋ, 250 ਗ੍ਰਾਮ ਚੂਰਾ ਪੋਸਤ ਬਰਾਮਦ ਕੀਤਾ ਗਿਆ ਹੈ। ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਐਸ ਐਸ ਪੀ ਡਾਕਟਰ ਸਚਿਨ ਗੁਪਤਾ ਨੇ ਦੱਸਿਆ ਕਿ ਪੁਲੀਸ ਵੱਲੋਂ ਗੁਪਤ ਸੂਚਨਾ ਦੇ ਅਧਾਰ ਤੇ ਜਦੋਂ ਇੰਨਾ ਟਰੱਕਾਂ ਦੀ ਚੈਕਿੰਗ ਕੀਤੀ ਗਈ ਤਾਂ ਇਹਨਾ ਵਿੱਚੋ ਚੂਰਾ ਪੋਸਤ ਬਰਾਮਦ ਹੋਣ ਤੇ ਦੋਸ਼ੀਆਂ ਨੂੰ ਕਾਬੂ ਕੀਤਾ ਗਿਆ ਹੈ

ਜਿਨ੍ਹਾਂ ਦੀ ਪਹਿਚਾਣ ਦਲਜੀਤ ਸਿੰਘ ਬਾਸੀ ਤਾਮਕੋਟ , ਪ੍ਰਗਟ ਸਿੰਘ ਵਾਸੀ ਪਿੰਡ ਕਬਰਵਾਲਾ, ਰਾਜਵਿੰਦਰ ਸਿੰਘ ਪਿੰਡ ਪਾਕਾ ਜਿਲਾ ਫਾਜਲਿਕਾ, ਜਗਸੀਰ ਸਿੰਘ ਵਾਸੀ ਬਾਗੀ ਵਾਲੀ ਬਸਤੀ ਵਜੋਂ ਹੋਈ ਹੈ। ਦੱਸਿਆ ਗਿਆ ਹੈ ਕਿ ਇਨ੍ਹਾਂ ਵੱਲੋਂ ਰਾਜਸਥਾਨ ਅਤੇ ਮੱਧ ਪ੍ਰਦੇਸ਼ ਤੋਂ ਚੂਰਾ-ਪੋਸਤ ਲਿਆ ਕੇ ਪੰਜਾਬ ਵਿੱਚ ਵੇਚਿਆ ਜਾਂਦਾ ਸੀ।