ਆਈ ਤਾਜ਼ਾ ਵੱਡੀ ਖਬਰ
ਪੰਜਾਬ ਸਰਕਾਰ ਨੂੰ ਸੱਤਾ ਵਿੱਚ ਆਉਣ ਤੋਂ ਬਾਅਦ ਲਗਾਤਾਰ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕੰਮ ਕੀਤੇ ਜਾ ਰਹੇ ਹਨ। ਸਰਕਾਰ ਵੱਲੋਂ ਜਿਥੇ ਬਹੁਤ ਸਾਰੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜਗਾਰ ਦਿੱਤੇ ਜਾ ਰਹੇ ਹਨ ਉਥੇ ਹੀ ਵਿੱਦਿਅਕ ਢਾਂਚੇ ਨੂੰ ਹੋਰ ਮਜਬੂਤ ਕਰਨ ਲਈ ਵੀ ਕਈ ਕਦਮ ਚੁੱਕੇ ਜਾ ਰਹੇ ਹਨ। ਹੁਣ CM ਭਗਵੰਤ ਮਾਨ ਵਲੋਂ ਇਸ ਜਿਲ੍ਹੇ ਨੂੰ ਦਿੱਤੀ ਵੱਡੀ ਸੌਗਾਤ, ਜਨਤਾ ਚ ਛਾਈ ਖੁਸ਼ੀ , ਜਿਸ ਬਾਰੇ ਤਾਜਾ ਵਡੀ ਖਬਰ ਸਾਹਮਣੇ ਆਈ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਰੱਖੜੀ ਦੇ ਪਵਿੱਤਰ ਮੌਕੇ ਤੇ ਜਿਥੇ ਮਾਲੇਰਕੋਟਲਾ ਵਿੱਚ ਮੈਡੀਕਲ ਕਾਲਜ ਬਣਾਏ ਜਾਣ ਦਾ ਤੋਹਫ਼ਾ ਦਿੱਤਾ ਹੈ। ਜਿਸ ਨਾਲ ਮਲੇਰਕੋਟਲਾ ਵਾਸੀਆਂ ਦੀ ਖੁਸ਼ੀ ਦਾ ਕੋਈ ਟਿਕਾਣਾ ਨਹੀਂ ਰਿਹਾ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੈਡੀਕਲ ਕਾਲਜ ਜਲਦ ਤਿਆਰ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਮਲੇਰਕੋਟਲਾ ਜਿੱਥੇ ਪੰਜਾਬ ਦਾ 23ਵਾਂ ਜ਼ਿਲਾ ਬਣਾਇਆ ਗਿਆ ਸੀ ਉਥੇ ਹੀ ਮਾਲੇਰਕੋਟਲਾ ਦੇ ਕੋਟ ਸ਼ੇਰਵਾਨੀ ਵਿਖੇ ਨਵਾਂ ਮੈਡੀਕਲ ਕਾਲਜ ਬਣਾਇਆ ਜਾਵੇਗਾ। ਸਰਕਾਰ ਵੱਲੋਂ ਜਿਥੇ ਇਸ ਵਾਸਤੇ ਮਦਦ ਦਿੱਤੀ ਜਾ ਰਹੀ ਹੈ ਉਥੇ ਹੀ ਕਲਾਨੌਰ ਵਿਖੇ ਖੇਤੀਬਾੜੀ ਕਾਲਜ ਨੂੰ ਵੀ ਮਨਜ਼ੂਰੀ ਦਿੱਤੀ ਗਈ ਹੈ। ਕੇਂਦਰ ਸਰਕਾਰ ਦੀ ਮਦਦ ਨਾਲ ਹੀ ਇਹ ਦੋਵੇਂ ਕਾਲਜ ਬਣਾਏ ਜਾਣਗੇ।
ਪੰਜਾਬ ਸਰਕਾਰ ਦੇ ਇਸ ਸ਼ਲਾਘਾਯੋਗ ਕਦਮ ਦੇ ਨਾਲ ਜਿੱਥੇ ਮਲੇਰਕੋਟਲਾ ਨਿਵਾਸੀਆਂ ਨੂੰ ਮਲੇਰਕੋਟਲਾ ਦੇ ਵਿੱਚ ਮੈਡੀਕਲ ਕਾਲਜ ਅਤੇ ਗੁਰਦਾਸਪੁਰ ਦੇ ਲੋਕਾਂ ਨੂੰ ਗੁਰਦਾਸਪੁਰ ਦੇ ਵਿੱਚ ਖੇਤੀਬਾੜੀ ਕਾਲਜ ਮਿਲ ਜਾਵੇਗਾ ਉਥੇ ਹੀ ਦੂਰ ਦਰਾਡੇ ਵਾਲੇ ਵਿਦਿਆਰਥੀ ਹੁਣ ਆਪਣੇ ਹੀ ਮਲੇਰਕੋਟਲਾ ਤੇ ਕਲਾਨੌਰ ਦੇ ਵਿਚ ਸਿੱਖਿਆ ਹਾਸਲ ਕਰ ਸਕਣਗੇ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਹਾ ਕਿ ਉਨ੍ਹਾਂ ਦਾ ਉਦੇਸ਼ ਸੂਬੇ ਵਿੱਚ ਉਚੇਰੀ ਸਿੱਖਿਆ ਨੂੰ ਹੋਰ ਉਤਸ਼ਾਹਤ ਕਰਨਾ ਹੈ।
ਇਸ ਲਈ ਹੀ ਉਨ੍ਹਾਂ ਦੀ ਸਰਕਾਰ ਵੱਲੋਂ ਮਾਲੇਰਕੋਟਲਾ ਵਿੱਚ ਮੈਡੀਕਲ ਕਾਲਜ ਅਤੇ ਕਲਾਨੌਰ ,ਗੁਰਦਾਸਪੁਰ ਵਿੱਚ ਖੇਤੀਬਾੜੀ ਕਾਲਜ ਸਥਾਪਤ ਕਰਨ ਨੂੰ ਪ੍ਰਵਾਨਗੀ ਦਿੱਤੀ। ਉਨ੍ਹਾਂ ਇਹ ਵੀ ਕਿਹਾ ਕਿ ਇਹ ਕਾਲਜ ਮਾਲੇਰਕੋਟਲਾ ਨੂੰ ਦੇਸ਼ ਦੇ ਨਕਸ਼ੇ ਤੇ ਮੈਡੀਕਲ ਸਿੱਖਿਆ ਦੇ ਗੜ੍ਹ ਵਜੋਂ ਉਭਾਰੇਗਾ। ਉਨ੍ਹਾਂ ਕਿਹਾ ਕਿ ਅਜਿਹੇ ਪ੍ਰਮੁੱਖ ਵਿਦਿਅਕ ਅਦਾਰੇ ਸਮੇਂ ਦੀ ਲੋੜ ਹਨ ਤਾਂ ਜੋ ਇਸ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਯਕੀਨੀ ਬਣ ਸਕੇ। ਇਕ ਹੋਰ ਏਜੰਡੇ `ਤੇ ਵਿਚਾਰ ਕਰਦੇ ਹੋਏ ਮੁੱਖ ਮੰਤਰੀ ਨੇ ਗੁਰਦਾਸਪੁਰ ਜ਼ਿਲ੍ਹੇ ਦੇ ਕਲਾਨੌਰ ਕਸਬੇ ਵਿਖੇ ਖੇਤੀਬਾੜੀ ਕਾਲਜ ਸਥਾਪਤ ਕਰਨ ਨੂੰ ਵੀ ਪ੍ਰਵਾਨਗੀ ਦਿੱਤੀ।
Previous Postਪੰਜਾਬ: ਗੁਰਦਵਾਰਾ ਸਾਹਿਬ ਚ ਕੀਤੀ ਗਈ ਬੇਅਦਬੀ ਦੀ ਕੋਸ਼ਿਸ, ਦੋਸ਼ੀ ਕੀਤਾ ਕਾਬੂ- ਸੰਗਤ ਚ ਰੋਸ
Next Postਕੇਂਦਰ ਸਰਕਾਰ ਵਲੋਂ 18 ਸਾਲ ਤੋਂ ਵੱਧ ਉਮਰ ਦੇ ਲੋਕਾਂ ਲਈ ਕੀਤਾ ਇਹ ਐਲਾਨ