ਆਈ ਤਾਜ਼ਾ ਵੱਡੀ ਖਬਰ
ਸਾਹਮਣੇ ਆਉਣ ਵਾਲੀਆਂ ਬਹੁਤ ਸਾਰੀਆਂ ਘਟਨਾਵਾਂ ਅਤੇ ਲੋਕਾਂ ਵਿਚ ਡਰ ਪੈਦਾ ਕਰ ਦਿੰਦੀਆਂ ਹਨ ਉਥੇ ਹੀ ਸੜਕੀ ਆਵਾਜਾਈ ਮੰਤਰਾਲੇ ਵੱਲੋਂ ਪਹਿਲਾਂ ਹੀ ਵਾਹਨ ਚਾਲਕਾਂ ਨੂੰ ਇਹਤਿਆਤ ਵਰਤਣ ਦੇ ਆਦੇਸ਼ ਜਾਰੀ ਕੀਤੇ ਜਾਂਦੇ ਹਨ ਅਤੇ ਲਾਗੂ ਕੀਤੇ ਗਏ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਜਾਂਦੀ ਹੈ ਤਾਂ ਜੋ ਸੜਕ ਹਾਦਸਿਆਂ ਨੂੰ ਰੋਕਿਆ ਜਾ ਸਕੇ। ਹੁਣ ਇੱਥੇ ਵੈਨ ਅਤੇ ਬੱਸ ਵਿਚਾਲੇ ਹੋਈ ਭਿਆਨਕ ਟੱਕਰ, ਹੋਈ 6 ਲੋਕਾਂ ਦੀ ਮੌਤ , ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਤਾਮਿਲਨਾਡੂ ਤੋਂ ਸਾਹਮਣੇ ਆਇਆ ਹੈ। ਜਿੱਥੇ ਤਾਮਿਲਨਾਡੂ ਦੇ ਸੇਲਮ ਜ਼ਿਲ੍ਹੇ ਵਿਚ ਇਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ ਜਿਸ ਕਾਰਨ ਛੇ ਲੋਕਾਂ ਦੀ ਮੌਤ ਹੋ ਗਈ ਹੈ। ਦੱਸਿਆ ਗਿਆ ਹੈ ਕਿ ਇਹ ਹਾਦਸਾ ਇਕ ਵੈਨ ਅਤੇ ਬੱਸ ਦਰਮਿਆਨ ਵਾਪਰਿਆ ਹੈ।
ਇਹ ਹਾਦਸਾ ਇੰਨਾ ਭਿਆਨਕ ਸੀ ਕਿ ਇਸ ਹਾਦਸੇ ਦੇ ਕਾਰਨ 6 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 5 ਹੋਰ ਲੋਕ ਜ਼ਖ਼ਮੀ ਹੋ ਗਏ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇੱਕ ਫਲਾਈਓਵਰ ਤੇ ਅੱਧੀ ਰਾਤ ਤੋਂ ਬਾਅਦ ਸਲੇਮ ਵੱਲ ਜਾ ਰਹੀ ਵੈਨ ਇਕ ਨਿੱਜੀ ਬੱਸ ਨਾਲ ਉਸ ਸਮੇਂ ਟਕਰਾ ਗਈ ਜਦੋਂ ਇਹ ਨਿੱਜੀ ਬੱਸ ਉਲਟ ਦਿਸ਼ਾ ਤੋਂ ਆ ਰਹੀ ਸੀ। ਇਸ ਭਿਆਨਕ ਸੜਕ ਹਾਦਸੇ ਦੇ ਕਾਰਨ ਭਾਰੀ ਜਾਨੀ-ਮਾਲੀ ਨੁਕਸਾਨ ਹੋਇਆ ਹੈ। ਇਸ ਹਾਦਸੇ ਦੌਰਾਨ ਜਿਥੇ 6 ਲੋਕਾਂ ਦੀ ਮੌਤ ਹੋਈ ਹੈ। ਜਿਨ੍ਹਾਂ ਵਿੱਚ 5 ਔਰਤਾਂ ਵੀ ਸ਼ਾਮਲ ਹਨ।
ਪੰਜ ਲੋਕਾਂ ਨੂੰ ਗੰਭੀਰ ਜ਼ਖਮੀ ਹਾਲਤ ਵਿਚ ਹਸਪਤਾਲ ਦਾਖਲ ਕਰਾਇਆ ਗਿਆ ਹੈ ਜੋ ਇਸ ਸਮੇਂ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਜਿਥੇ ਪੁਲਿਸ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੀਤੀ ਗਈ ਉਥੇ ਹੀ ਰਾਹਗੀਰ ਲੋਕਾਂ ਵੱਲੋਂ ਵੀ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਉਣ ਵਿੱਚ ਮਦਦ ਕੀਤੀ ਗਈ ਹੈ।
ਪੁਲਿਸ ਵੱਲੋਂ ਇਸ ਹਾਦਸੇ ਦੌਰਾਨ ਮਾਰੇ ਗਏ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜਿਆ ਗਿਆ ਹੈ ਅਤੇ ਇਸ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ ਹੈ। ਇਸ ਘਟਨਾ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ।
Previous Postਸਾਬਕਾ ਮੰਤਰੀ ਦੇ ਪਰਿਵਾਰ ਚੋਂ ਆਈ ਮਾੜੀ ਖਬਰ, ਭਤੀਜੇ ਨੇ ਖੁਦ ਨੂੰ ਗੋਲੀ ਮਾਰ ਉਤਾਰਿਆ ਮੌਤ ਦੇ ਘਾਟ
Next Postਵਿਜੀਲੈਂਸ ਵਲੋਂ ਗ੍ਰਿਫਤਾਰ ਭਾਰਤ ਭੂਸ਼ਣ ਆਸ਼ੂ ਬਾਰੇ ਕੋਰਟ ਚੋਂ ਆ ਗਈ ਵੱਡੀ ਤਾਜਾ ਖਬਰ