ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਲਈ ਆਈ ਵੱਡੀ ਮਾੜੀ ਖਬਰ, ਇਸ ਕਾਰਨ ਵਧੀਆਂ ਮੁਸ਼ਕਲਾਂ

ਆਈ ਤਾਜ਼ਾ ਵੱਡੀ ਖਬਰ 

ਇਸ ਸਾਲ ਫ਼ਰਵਰੀ ਵਿਚ ਹੋਈਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜਿਥੇ ਕਾਂਗਰਸ ਪਾਰਟੀ ਵਿੱਚ ਸ਼ੁਰੂ ਹੋਇਆ ਕਾਟੋ ਕਲੇਸ਼ ਅਜੇ ਤੱਕ ਨਜ਼ਰ ਆ ਰਿਹਾ ਹੈ ਅਤੇ ਇਸ ਦੇ ਦੌਰਾਨ ਪਾਰਟੀ ਵਿੱਚ ਆਪਸੀ ਵਿਵਾਦ ਅਤੇ ਮਤਭੇਦ ਪੈਦਾ ਹੋਏ। ਜਿਨ੍ਹਾਂ ਦੇ ਚਲਦਿਆਂ ਹੋਇਆਂ ਬਹੁਤ ਸਾਰੇ ਵਿਧਾਇਕ ਅਤੇ ਮੰਤਰੀ ਪਾਰਟੀ ਦਾ ਸਾਥ ਛੱਡ ਗਏ। ਉੱਥੇ ਹੀ ਕਾਂਗਰਸ ਪਾਰਟੀ ਦੇ ਨਾਲ ਜੁੜੀਆ ਹੋਈਆ ਖ਼ਬਰਾਂ ਆਏ ਦਿਨ ਸਾਹਮਣੇ ਆ ਰਹੀਆਂ ਹਨ। ਹੁਣ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਲਈ ਆਈ ਵੱਡੀ ਮਾੜੀ ਖਬਰ, ਇਸ ਕਾਰਨ ਵਧੀਆਂ ਮੁਸ਼ਕਲਾਂ, ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਦਿਨੀਂ ਜਿੱਥੇ ਸੁਖਪਾਲ ਸਿੰਘ ਖਹਿਰਾ ਵਧਾਇਕ ਵੱਲੋਂ ਭਾਰਤ ਭੂਸ਼ਣ ਆਸ਼ੂ ਦੀ ਗ੍ਰਿਫਤਾਰੀ ਦੇ ਮਾਮਲੇ ਵਿੱਚ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਨੂੰ ਲੈ ਕੇ ਰਾਜਾ ਵੜਿੰਗ ਇਕ ਸਲਾਹ ਦਿੱਤੀ ਗਈ ਸੀ। ਉੱਥੇ ਹੀ ਹੁਣ ਉਨ੍ਹਾਂ ਨੂੰ ਦਿੱਤੀ ਗਈ ਇਹ ਸਲਾਹ ਭਾਰੀ ਪੈ ਗਈ ਹੈ ਜਿੱਥੇ ਹੁਣ ਕਾਂਗਰਸ ਹਾਈਕਮਾਂਡ ਵੱਲੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖੈਹਰਾ ਨੂੰ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ। ਜਿਸ ਨਾਲ ਹੋਣ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਦੀਆਂ ਮੁਸ਼ਕਲਾਂ ਵੱਧ ਗਈਆਂ ਹਨ।

ਕਾਂਗਰਸ ਹਾਈਕਮਾਂਡ ਵੱਲੋਂ ਜਿੱਥੇ ਇਹ ਨੋਟਿਸ ਸੋਸ਼ਲ ਮੀਡੀਆ ਦੇ ਜ਼ਰੀਏ ਨਾ ਭੇਜ ਕੇ ਉਸ ਨੂੰ ਸਿੱਧੇ ਤੌਰ ਤੇ ਭੇਜਿਆ ਗਿਆ ਹੈ। ਉਥੇ ਹੀ ਇਸ ਮਾਮਲੇ ਨੂੰ ਲੈ ਕੇ ਉਨ੍ਹਾਂ ਨੂੰ ਜਵਾਬ ਦੇਣ ਵਾਸਤੇ ਵੀ ਆਖਿਆ ਗਿਆ ਹੈ। ਦੱਸ ਦਈਏ ਕਿ ਜਿਥੇ ਕਾਂਗਰਸੀ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਟੈਂਡਰ ਘੋਟਾਲੇ ਦੇ ਅਧੀਨ ਗ੍ਰਿਫਤਾਰ ਕੀਤਾ ਗਿਆ ਸੀ। ਜਿਸ ਤੋਂ ਬਾਅਦ ਭਾਰਤ ਭੂਸ਼ਣ ਆਸ਼ੂ ਦੇ ਸਮਰਥਨ ਵਿਚ ਮਹਾਂਨਗਰ ਲੁਧਿਆਣਾ ਦੇ ਵਿੱਚ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਵੱਲੋਂ ਧਰਨਾ ਲਗਾਇਆ ਗਿਆ ਸੀ।

ਉਥੇ ਹੀ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਵਲੋ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੂੰ ਇਹ ਧਰਨਾ ਚੁੱਕਣ ਸਬੰਧੀ ਸਲਾਹ ਦਿੱਤੀ ਗਈ ਸੀ। ਪਰ ਕੌਣ ਸੁਖਪਾਲ ਸਿੰਘ ਖਹਿਰਾ ਵੱਲੋਂ ਰਾਜਾ ਵੜਿੰਗ ਨੂੰ ਇਹ ਸਲਾਹ ਦੇਣੀ ਮਹਿੰਗੀ ਸਾਬਤ ਹੋਈ ਹੈ। ਕਿਉਂਕਿ ਸੁਖਪਾਲ ਸਿੰਘ ਖਹਿਰਾ ਨੂੰ ਹੁਣ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਵੱਲੋਂ ਨੋਟਿਸ ਜਾਰੀ ਕਰ ਦਿਤਾ ਗਿਆ ਹੈ।