ਪੰਜਾਬ ਸਰਕਾਰ ਵਲੋਂ ਇਹਨਾਂ ਮੁਲਾਜ਼ਮਾਂ ਦੀ ਛੁੱਟੀ ਨੂੰ ਲੈਕੇ ਨਵਾਂ ਹੁਕਮ ਕੀਤਾ ਜਾਰੀ

ਆਈ ਤਾਜ਼ਾ ਵੱਡੀ ਖਬਰ  

ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੱਤਾ ਵਿਚ ਆਉਣ ਤੋਂ ਬਾਅਦ ਕਾਫੀ ਬਦਲਾਅ ਕੀਤੇ ਜਾ ਰਹੇ ਹਨ ਜਿੱਥੇ ਪੰਜਾਬ ਦੇ ਹਾਲਾਤਾਂ ਨੂੰ ਸੁਧਾਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਥੇ ਹੀ ਕਈ ਨਵੀਆਂ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ ਜਿਸ ਨਾਲ ਵੱਖ-ਵੱਖ ਵਿਭਾਗਾਂ ਦੇ ਵਿੱਚ ਵੀ ਕਾਫੀ ਬਦਲਾਅ ਕੀਤੇ ਗਏ ਹਨ। ਕਿਉਂਕਿ ਕਈ ਕਾਰਨਾਂ ਦੇ ਚੱਲਦਿਆਂ ਹੋਇਆ ਜਿਥੇ ਕੁਝ ਤਬਦੀਲੀਆਂ ਹੋਈਆਂ ਹਨ ਉਥੇ ਹੀ ਲੋਕਾਂ ਨੂੰ ਕਈ ਮੁਸੀਬਤਾਂ ਤੋਂ ਛੁਟਕਾਰਾ ਵੀ ਮਿਲਿਆ ਹੈ। ਹੁਣ ਪੰਜਾਬ ਸਰਕਾਰ ਵਲੋਂ ਇਹਨਾਂ ਮੁਲਾਜ਼ਮਾਂ ਦੀ ਛੁੱਟੀ ਨੂੰ ਲੈ ਕੇ ਨਵਾਂ ਹੁਕਮ ਕੀਤਾ ਜਾਰੀ , ਜਿਸਦੀ ਤਾਜ਼ਾ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਪੰਜਾਬ ਸਰਕਾਰ ਵੱਲੋਂ ਬਹੁਤ ਸਾਰੀਆਂ ਤਬਦੀਲੀਆਂ ਕੀਤੀਆਂ ਜਾ ਰਹੀਆਂ ਹਨ ਉਥੇ ਹੀ ਹੁਣ ਮੁਲਾਜ਼ਮਾਂ ਦੀਆਂ ਛੁੱਟੀਆਂ ਨੂੰ ਲੈ ਕੇ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਨਵੇਂ ਹੁਕਮ ਜਾਰੀ ਕਰਨ ਦੀ ਖਬਰ ਸਾਹਮਣੇ ਆਈ ਹੈ। ਜਿੱਥੇ ਅਧਿਆਪਕਾਂ ਨੂੰ ਹੁਣ ਸਕੂਲ ਸਿੱਖਿਆ ਵਿਭਾਗ ਵੱਲੋਂ ਛੁੱਟੀਆਂ ਨਾਲ ਸੰਬੰਧਿਤ ਨਵੀਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਇਨ੍ਹਾਂ ਛੁੱਟੀਆਂ ਨੂੰ ਲੈ ਕੇ ਜਿੱਥੇ ਇਸ ਮਾਮਲੇ ਨੂੰ ਸਿੱਖਿਆ ਸਕੱਤਰ ਦੇ ਧਿਆਨ ਵਿੱਚ ਲਿਆਂਦਾ ਗਿਆ ਸੀ ਅਤੇ ਉਨ੍ਹਾਂ ਦੇ ਧਿਆਨ ਵਿੱਚ ਆਉਣ ਤੋਂ ਬਾਅਦ ਹੀ ਇਸ ਬਾਰੇ ਫੈਸਲਾ ਲਿਆ ਗਿਆ ਹੈ।

ਕਿਉਂਕਿ ਇਨ੍ਹਾਂ ਛੁੱਟੀਆਂ ਬਾਬਤ ਜਿੱਥੇ ਪਹਿਲਾਂ ਡਾਇਰੈਕਟੋਰੇਟ ਤੇ ਜ਼ਿਲ੍ਹਾ ਪੱਧਰ ਦੇ ਅਧਿਕਾਰੀ ਪੋਰਟਲ ‘ਤੇ ਪ੍ਰਾਪਤ ਆਨਲਾਈਨ ਛੁੱਟੀਆਂ ਸਬੰਧੀ ਪ੍ਰਤੀ ਬੇਨਤੀਆਂ ਬਿਨਾਂ ਸਵੈ-ਸਪੱਸ਼ਟ ਸਿਫਾਰਸ਼ ਦੇ ਕੇਵਲ ਉੱਚ ਅਧਿਕਾਰੀਆਂ ਨੂੰ ਫਾਰਵਰਡ ਕਰਨੀਆਂ ਪੈਂਦੀਆਂ ਸਨ। ਉਸ ਤੋਂ ਬਾਅਦ ਵੀ ਡਿਪਾਰਟਮੈਂਟ ਵੱਲੋਂ ਇਸ ਸਾਰੇ ਮਾਮਲੇ ਨੂੰ ਦੇਖਿਆ ਜਾਂਦਾ ਸੀ। ਇਸ ਫੈਸਲੇ ਸਬੰਧੀ ਹੁਣ ਜਾਰੀ ਕੀਤੀਆਂ ਗਈਆਂ ਨਵੀਆਂ ਹਦਾਇਤਾਂ ਦੇ ਅਨੁਸਾਰ ਡਿਪਾਰਟਮੈਂਟ ਨੇ ਕਿਹਾ ਹੈ ਕਿ ਛੁੱਟੀ ਦੀ ਮਨਜ਼ੂਰੀ ਸਬੰਧੀ ਸੰਬੰਧਤ ਅਧਿਕਾਰੀ ਵੱਲੋਂ ਸਵੈ-ਸਪੱਸ਼ਟ ਸਿਫਾਰਸ਼ ਭੇਜੀ ਜਾਵੇ।

ਇਸ ਦੇ ਨਾਲ ਇਹ ਵੀ ਆਖਿਆ ਗਿਆ ਹੈ ਕਿ ਅਗਰ ਕਿਸੇ ਕੰਮ ਦੇ ਚਲਦਿਆਂ ਹੋਇਆਂ ਕੋਈ ਅਧਿਕਾਰੀ ਜਾਂ ਕਰਮਚਾਰੀ ਛੁੱਟੀ ‘ਤੇ ਜਾਂਦਾ ਹੈ ਤਾਂ ਉਸ ਦੀ ਜਗਾ ਦੇ ਉਪਰ ਛੁੱਟੀ ਵਾਲੇ ਦਿਨ ਬਦਲਵੇਂ ਪ੍ਰਬੰਧਾਂ ਦਾ ਧਿਆਨ ਵੀ ਰੱਖਿਆ ਜਾਵੇ। ਜਿਸ ਨਾਲ ਕੰਮ ਨੂੰ ਲੈ ਕੇ ਕਿਸੇ ਵੀ ਵਿਅਕਤੀ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਇਹ ਸਾਰਾ ਬਦਲਾਅ ਮੁਲਾਜ਼ਮਾਂ ਨੂੰ ਪੇਸ਼ ਆਈਆਂ ਸਮੱਸਿਆਵਾਂ ਨੂੰ ਦੇਖਦੇ ਹੋਏ ਲਿਆਂਦਾ ਗਿਆ ਹੈ।