ਚੀਨ ਤੋਂ ਫਿਰ ਆਈ ਵੱਡੀ ਮਾੜੀ ਖਬਰ, ਸਖਤ ਲਾਕਡਾਊਨ ਕਾਰਨ ਭੁਚਾਲ ਆਉਣ ਤੇ ਵੀ ਲੋਕਾਂ ਨੂੰ ਘਰਾਂ ਚੋਂ ਨਹੀਂ ਆਉਣ ਦਿੱਤਾ ਬਾਹਰ

ਆਈ ਤਾਜ਼ਾ ਵੱਡੀ ਖਬਰ 

ਚੀਨ ਤੋਂ ਸ਼ੁਰੂ ਹੋਣ ਵਾਲੀ ਕਰੋਨਾ ਨੇ ਜਿੱਥੇ ਭਾਰੀ ਤਬਾਹੀ ਮਚਾਈ ਹੈ ਉਥੇ ਹੀ ਸਾਰੇ ਦੇਸ਼ਾਂ ਵਿੱਚ ਇਸ ਦਾ ਅਸਰ ਵੇਖਿਆ ਗਿਆ। ਸਾਰੇ ਦੇਸ਼ਾਂ ਵਿੱਚ ਜਿੱਥੇ ਕਰੋਨਾ ਨੂੰ ਠੱਲ ਪਾਉਣ ਵਾਸਤੇ ਸਖਤ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਸਨ ਅਤੇ ਹਵਾਈ ਉਡਾਨਾਂ ਨੂੰ ਵੀ ਰੋਕ ਦਿੱਤਾ ਗਿਆ ਸੀ। ਜਿਸ ਕਾਰਨ ਯਾਤਰੀਆਂ ਨੂੰ ਕਾਫੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਸਾਰੇ ਦੇਸ਼ਾਂ ਵੱਲੋਂ ਕਰੋਨਾ ਟੀਕਾਕਰਨ ਮੁਹਿੰਮ ਨੂੰ ਵੀ ਲਾਗੂ ਕੀਤਾ ਗਿਆ ਅਤੇ ਮੁੜ ਪੈਰਾਂ ਸਿਰ ਹੋਣ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ। ਉੱਥੇ ਹੀ ਬਹੁਤ ਸਾਰੇ ਦੇਸ਼ਾਂ ਵਿੱਚ ਫਿਰ ਤੋਂ ਕਰੋਨਾ ਦੇ ਮਾਮਲਿਆਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ।

ਜਿੱਥੇ ਉਨ੍ਹਾਂ ਦੇਸ਼ਾਂ ਦੀਆਂ ਸਰਕਾਰਾਂ ਵੱਲੋਂ ਫਿਰ ਸਖ਼ਤ ਹਦਾਇਤਾਂ ਲਾਗੂ ਕੀਤੀਆਂ ਜਾ ਰਹੀਆਂ ਹਨ। ਹੁਣ ਸਿਰਫ਼ ਇਕ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਸਖਤ ਬਣਾਉਣ ਕਾਰਨ ਉਤੇ ਵੀ ਲੋਕਾਂ ਨੂੰ ਘਰਾਂ ਤੋਂ ਬਾਹਰ ਨਹੀਂ ਜਾਣ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਚੀਨ ਵਿਚ ਜਿੱਥੇ ਇੱਕ ਵਾਰ ਫਿਰ ਤੋਂ ਕੋਰੋਨਾ ਦਾ ਕਹਿਰ ਦੇਖਿਆ ਜਾ ਰਿਹਾ ਹੈ ਉਥੇ ਹੀ ਆਏ ਭੂਚਾਲ ਦੇ ਕਾਰਨ ਵੀ ਭਾਰੀ ਜਾਨੀ-ਮਾਲੀ ਨੁਕਸਾਨ ਹੋਇਆ ਹੈ। ਜਿੱਥੇ ਦੱਖਣ-ਪੱਛਮੀ ਚੀਨ ਵਿਚ ਚੇਂਗਦੂ ਦੇ ਬਾਹਰੀ ਇਲਾਕਿਆਂ ਵਿਚ ਜ਼ਬਰਦਸਤ ਭੂਚਾਲ ਦੇ ਝਟਕੇ ਸੋਮਵਾਰ ਨੂੰ ਮਹਿਸੂਸ ਕੀਤੇ ਗਏ ਹਨ ਜਿਸ ਦੀ ਤੀਬਰਤਾ 6.8 ਦੱਸੀ ਗਈ ਸੀ।

ਇਸ ਭੂਚਾਲ ਤੋਂ ਬਾਅਦ ਜਿਥੇ 65 ਲੋਕਾਂ ਦੀ ਭੂਚਾਲ ਦੇ ਕਾਰਨ ਮੌਤ ਹੋਣ ਦੀ ਪੁਸ਼ਟੀ ਕੀਤੀ ਗਈ ਸੀ। ਭੂਚਾਲ ਦੇ ਕਾਰਨ ਜਿੱਥੇ ਸ਼ਹਿਰ ਦੀਆਂ ਇਮਾਰਤਾਂ ਨੂੰ ਬਹੁਤ ਜ਼ਿਆਦਾ ਨੁਕਸਾਨ ਹੋਇਆ ਹੈ ਅਤੇ ਬਹੁਤ ਸਾਰੀਆਂ ਇਮਾਰਤਾਂ ਹਿੱਲ ਗਈਆਂ ਹਨ। ਜਿਸ ਦੀਆਂ ਬਹੁਤ ਸਾਰੀਆਂ ਵੀਡੀਓ ਵੀ ਸੋਸ਼ਲ ਮੀਡੀਆ ਤੇ ਦੇਖੀਆਂ ਗਈਆਂ ਹਨ। ਇਸ ਸਭ ਦੇ ਬਾਵਜੂਦ ਵੀ ਲੋਕਾਂ ਨੂੰ ਆਪਣੇ ਘਰਾਂ ਤੋਂ ਬਾਹਰ ਜਾਣ ਦੀ ਇਜ਼ਾਜਤ ਸਰਕਾਰ ਵੱਲੋਂ ਨਹੀਂ ਦਿੱਤੀ ਗਈ ਹੈ ਅਤੇ ਲੋਕਾਂ ਨੂੰ ਢੋਣ ਦੇ ਦੌਰਾਨ ਆਪਣੇ ਘਰਾਂ ਵਿੱਚ ਇਕਾਂਤਵਾਸ ਰਹਿਣ ਵਾਸਤੇ ਸਖਤ ਦਿਸ਼ਾ-ਨਿਰਦੇਸ਼ ਜਾਰੀ ਰੱਖੇ ਗਏ ਹਨ।

ਉਥੇ ਹੀ ਸ਼ੱਕੀ ਮਰੀਜ਼ਾਂ ਦੀ ਜਾਣਕਾਰੀ ਸਾਹਮਣੇ ਆਉਣ ਤੇ ਉਹਨਾਂ ਬਾਰੇ ਸੰਪਰਕ ਕਰਨ ਵਾਸਤੇ ਵੀ ਆਦੇਸ਼ ਜਾਰੀ ਕੀਤੇ ਗਏ ਹਨ। ਅਧਿਕਾਰੀਆਂ ਵੱਲੋਂ ਉਨ੍ਹਾਂ ਨੂੰ ਘੱਟ ਕਰਨ ਵਾਸਤੇ ਵਾਇਰਸ ਰੋਕੂ ਡਰੈੱਸ ਪਾ ਕੇ ਲੋਕਾਂ ਦੇ ਘਰਾਂ ਵਿਚ ਜਾਂਦੇ ਹੋਏ ਦੇਖਿਆ ਗਿਆ ਹੈ ਜਿਥੇ ਲੋਕਾਂ ਨੂੰ ਆਪਣੇ ਘਰਾਂ ਦੇ ਅੰਦਰ ਹੀ ਰਹਿਣ ਵਾਸਤੇ ਆਖਿਆ ਗਿਆ ਹੈ ਅਤੇ ਬਾਹਰ ਨਿਕਲਣ ਤੋਂ ਵੀ ਰੋਕਦੇ ਹੋਇਆ ਦੀਆ ਵੀ ਵੀਡਿਓ ਸਾਹਮਣੇ ਆਈਆ ਹਨ।