ਇਥੇ ਵੱਧ ਰਹੇ ਪ੍ਰਦੂਸ਼ਣ ਨੂੰ ਦੇਖਦੇ ਹੋਏ 1 ਜਨਵਰੀ ਤਕ ਪਟਾਕਿਆਂ ਤੇ ਲਗਾਈ ਗਈ ਪਾਬੰਦੀ, ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਜਨਤਕ ਸੁਰੱਖਿਆ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਜਿੱਥੇ ਬਹੁਤ ਸਾਰੇ ਫੈਸਲੇ ਕੀਤੇ ਜਾ ਰਹੇ ਹਨ ਤਾਂ ਜੋ ਆਉਣ ਵਾਲੀਆਂ ਸਮੱਸਿਆਵਾਂ ਨੂੰ ਰੋਕਿਆ ਜਾ ਸਕੇ। ਕਿਉਂਕਿ ਗੰਧਲੇ ਹੋ ਰਹੇ ਵਾਤਾਵਰਣ ਦੇ ਚਲਦਿਆਂ ਹੋਇਆਂ ਬਹੁਤ ਸਾਰੇ ਲੋਕਾਂ ਨੂੰ ਸਿਹਤ ਸਬੰਧੀ ਸਮੱਸਿਆਵਾਂ ਪੇਸ਼ ਆਈਆਂ ਹਨ ਅਤੇ ਕਈ ਬਿਮਾਰੀਆਂ ਦੇ ਸ਼ਿਕਾਰ ਹੋ ਰਹੇ ਹਨ। ਸਰਕਾਰ ਵੱਲੋਂ ਵਾਤਾਵਰਣ ਨੂੰ ਸ਼ੁੱਧ ਕਰਨ ਵਾਸਤੇ ਲੋਕਾਂ ਨੂੰ ਵੱਧ ਤੋਂ ਵੱਧ ਦਰੱਖਤ ਲਗਾਉਣ ਦੀ ਅਪੀਲ ਵੀ ਕੀਤੀ ਜਾ ਰਹੀ ਹੈ ਤਾਂ ਜੋ ਵੱਧ ਰਹੇ ਪ੍ਰਦੂਸ਼ਣ ਨੂੰ ਘੱਟ ਕੀਤਾ ਜਾ ਸਕੇ। ਆਏ ਦਿਨ ਹੀ ਸਰਕਾਰ ਵੱਲੋਂ ਕੋਈ ਨਾ ਕੋਈ ਪਬੰਦੀ ਵੀ ਲਾਗੂ ਕੀਤੀ ਜਾ ਰਹੀ ਹੈ।

ਕਿਉਂਕਿ ਹੁਣ ਤਿਉਹਾਰਾਂ ਦੇ ਸੀਜ਼ਨ ਦੇ ਵਿੱਚ ਬਹੁਤ ਸਾਰੀਆਂ ਸਮੱਸਿਆਵਾਂ ਸਾਹਮਣੇ ਆ ਰਹੀਆਂ ਹਨ। ਏਥੇ ਵਧ ਰਹੇ ਪ੍ਰਦੂਸ਼ਣ ਦੇਖਦੇ ਹੋਏ 1 ਜਨਵਰੀ ਤੱਕ ਪਟਾਕਿਆਂ ਤੇ ਪਾਬੰਦੀ ਲਗਾ ਦਿੱਤੀ ਗਈ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਹੁਣ ਦੀਵਾਲੀ ਦਾ ਤਿਉਹਾਰ ਆਉਣ ਵਾਲਾ ਹੈ ਅਤੇ ਹੋਰ ਤਿਉਹਾਰਾਂ ਦੇ ਦੌਰਾਨ ਲੋਕਾਂ ਵੱਲੋਂ ਵੀ ਪਟਾਕਿਆਂ ਦੀ ਵਧੇਰੇ ਵਰਤੋਂ ਕੀਤੀ ਜਾਂਦੀ ਹੈ। ਇਸ ਲਈ ਪ੍ਰਦੂਸ਼ਣ ਨੂੰ ਗੰਧਲਾ ਹੋਣ ਤੋਂ ਬਚਾਉਣ ਵਾਸਤੇ ਰਾਜਧਾਨੀ ਦਿੱਲੀ ਦੇ ਵਿੱਚ ਸਰਕਾਰ ਵੱਲੋਂ ਵਾਤਾਵਰਨ ਨੂੰ ਸਾਫ ਰੱਖਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਜਿਸ ਬਾਬਤ ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਵੱਲੋਂ 1 ਜਨਵਰੀ 2023 ਤੱਕ ਪਟਾਕਿਆਂ ਉੱਪਰ ਵਿਕਰੀ ਤੇ ਆਨਲਾਈਨ ਡਿਲਵਰੀ ਤੇ ਪਾਬੰਦੀ ਲਗਾ ਦਿੱਤੀ ਗਈ ਹੈ।

ਇਸ ਦੀ ਜਾਣਕਾਰੀ ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਵੱਲੋਂ ਟਵੀਟ ਕਰਕੇ ਦਿੱਤੀ ਗਈ ਹੈ। ਇਸ ਨੂੰ ਸਖਤੀ ਨਾਲ ਲਾਗੂ ਕਰਨ ਬਾਬਤ ਉਨ੍ਹਾਂ ਵੱਲੋਂ ਡੀਪੀਸੀਸੀ, ਦਿੱਲੀ ਪੁਲਿਸ ਅਤੇ ਮਾਲ ਵਿਭਾਗ ਨੂੰ ਵੀ ਸਹਿਯੋਗ ਕਰਨ ਵਾਸਤੇ ਇਕ ਯੋਜਨਾ ਤਿਆਰ ਕਰਨ ਵਾਸਤੇ ਆਖਿਆ ਗਿਆ ਹੈ। ਇਸ ਵਾਸਤੇ ਜਿੱਥੇ ਸਾਰੇ ਵਿਭਾਗਾਂ ਨੂੰ ਦੱਸ ਦਿੱਤਾ ਗਿਆ ਹੈ ਉਥੇ ਹੀ 15 ਸਤੰਬਰ ਤੱਕ ਸਾਰੇ ਵਿਭਾਗਾਂ ਤੋਂ ਵਾਤਾਵਰਣ ਵਿਭਾਗ ਵੱਲੋਂ ਰਿਪੋਰਟ ਲਈ ਜਾਵੇਗੀ, ਜਿਸ ਤੋਂ ਬਾਅਦ ਸਰਦ ਰੁੱਤ ਕਾਰਜ ਯੋਜਨਾ ਤਿਆਰ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ।

30 ਵਿਭਾਗਾਂ ਨੂੰ ਸਰਕਾਰ ਵੱਲੋਂ ਤਿਆਰ ਕੀਤੇ ਗਏ 15 ਫੋਕਸ ਪੁਆਇੰਟਾਂ ਤੇ ਵਿਸਥਾਰ ਨਾਲ ਯੋਜਨਾਵਾਂ ਤਿਆਰ ਕਰਨ ਦਾ ਕੰਮ ਦਿੱਤਾ ਗਿਆ ਹੈ। ਪਿਛਲੇ ਸਾਲ ਦੀ ਤਰ੍ਹਾਂ ਹੀ ਇਹ ਪਟਾਕਿਆਂ ਉੱਪਰ ਪਾਬੰਦੀ ਲਗਾਈ ਜਾ ਰਹੀ ਹੈ ਤਾਂ ਜੋ ਪ੍ਰਦੂਸ਼ਣ ਦੇ ਖਤਰੇ ਨੂੰ ਘੱਟ ਕੀਤਾ ਜਾ ਸਕੇ।