ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਜਿੱਥੇ ਮੇਲਿਆਂ ਤਿਉਹਾਰਾਂ ਦਾ ਸੀਜ਼ਨ ਚੱਲ ਰਿਹਾ ਹੈ ਉਥੇ ਹੀ ਲੋਕਾਂ ਵੱਲੋਂ ਇਨ੍ਹਾਂ ਮੇਲਿਆਂ ਵਿਚ ਹੁੰਮ-ਹੁਮਾ ਕੇ ਸ਼ਿਰਕਤ ਕੀਤੀ ਜਾਂਦੀ ਹੈ। ਪਰ ਕੁਝ ਲੋਕਾਂ ਵੱਲੋਂ ਵਰਤੀ ਗਈ ਅਣਗਹਿਲੀ ਉਨ੍ਹਾਂ ਦੀ ਜਾਨ ਵੀ ਲੈ ਲੈਂਦੀ ਹੈ। ਸੜਕੀ ਆਵਾਜਾਈ ਮੰਤਰਾਲੇ ਵੱਲੋਂ ਜਿੱਥੇ ਵਾਹਨ ਚਾਲਕਾਂ ਲਈ ਬਹੁਤ ਸਾਰੇ ਨਿਯਮ ਲਾਗੂ ਕੀਤੇ ਗਏ ਹਨ ਉਥੇ ਹੀ ਨੌਜਵਾਨਾਂ ਵੱਲੋਂ ਅਣਗਹਿਲੀ ਵਰਤੀ ਜਾਂਦੀ ਹੈ ਜਿਸ ਕਾਰਨ ਭਿਆਨਕ ਸੜਕ ਹਾਦਸੇ ਵਾਪਰ ਜਾਂਦੇ ਹਨ ਅਤੇ ਇਨ੍ਹਾਂ ਹਾਦਸਿਆਂ ਦੇ ਸ਼ਿਕਾਰ ਹੋਏ ਨੌਜਵਾਨ ਇਸ ਦੁਨੀਆਂ ਤੋਂ ਤੁਰ ਜਾਂਦੇ ਹਨ ਜਿਸ ਨਾਲ ਉਨ੍ਹਾਂ ਪਰਿਵਾਰਾਂ ਦੇ ਚਿਰਾਗ ਬੁਝ ਜਾਂਦੇ ਹਨ, ਜਿਸ ਨਾਲ ਉਨ੍ਹਾਂ ਪਰਿਵਾਰਾਂ ਉਪਰ ਦੁੱਖਾਂ ਦਾ ਪਹਾੜ ਡਿਗ ਪੈਂਦਾ ਹੈ।
ਹੁਣ ਪੰਜਾਬ ਵਿੱਚ ਇੱਥੇ ਮੇਲਾ ਦੇਖਣ ਜਾ ਰਹੇ ਨੌਜਵਾਨਾਂ ਦੀ ਹੋਈ ਭਿਆਨਕ ਹਾਦਸੇ ਚ ਮੌਤ, ਇਲਾਕੇ ਚ ਛਾਇਆ ਸੋਗ , ਜਿਸ ਬਾਰੇ ਤਾਜਾ ਵਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਭਿਆਨਕ ਦੁਖਦਾਈ ਖਬਰ ਜ਼ਿਲ੍ਹਾ ਤਰਨਤਾਰਨ ਦੇ ਅਧੀਨ ਆਉਂਦੇ ਪਿੰਡ ਕੰਗ ਤੋਂ ਸਾਹਮਣੇ ਆਈ ਹੈ ਜਿੱਥੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਸੜਕ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਦੋ ਨੌਜਵਾਨ ਗੋਇੰਦਵਾਲ ਸਾਹਿਬ ਜੋੜ ਮੇਲੇ ‘ਤੇ ਜਾ ਰਹੇ ਸਨ।
ਜਿਸ ਵੇਲੇ ਇਕ ਬੁਲੇਟ ਮੋਟਰਸਾਈਕਲ ਉਪਰ ਤਿੰਨ ਨੌਜਵਾਨ ਸਵਾਰ ਹੋ ਕੇ ਗੋਇੰਦਵਾਲ ਸਾਹਿਬ ਵਿਖੇ ਮੇਲਾ ਦੇਖਣ ਜਾਂਦੇ ਸਮੇਂ ਪਿੰਡ ਕੰਗ ਵਿਖੇ ਪਹੁੰਚੇ ਤਾਂ ਉਨ੍ਹਾਂ ਨਾਲ ਰਸਤੇ ਵਿੱਚ ਹੀ ਇਹ ਭਿਆਨਕ ਸੜਕ ਹਾਦਸਾ ਵਾਪਰ ਗਿਆ। ਦਸਿਆ ਗਿਆ ਹੈ ਕਿ ਪਿੰਡ ਕੰਗ ਵਿਖੇ ਵਾਪਰੇ ਦੇਰ ਰਾਤ ਇਸ ਐਕਸੀਡੈਂਟ ਦੇ ਵਿੱਚ ਜਿੱਥੇ ਦੋ ਨੌਜਵਾਨਾਂ ਦੀ ਦੁਖਦਾਈ ਮੌਤ ਹੋ ਗਈ ਹੈ ਉਥੇ ਹੀ ਇਕ ਨੌਜਵਾਨ ਨੂੰ ਗੰਭੀਰ ਜ਼ਖਮੀ ਹਾਲਤ ਵਿਚ ਹਸਪਤਾਲ ਦਾਖਲ ਕਰਾਇਆ ਗਿਆ ਹੈ, ਜਿਸ ਦੀਆਂ ਦੋਵੇਂ ਲੱਤਾਂ ਟੁੱਟ ਗਈਆਂ ਹਨ ਅਤੇ ਇਸ ਸਮੇਂ ਹਸਪਤਾਲ ਵਿੱਚ ਜੇਰੇ ਇਲਾਜ ਹੈ।
ਮੇਲਾ ਦੇਖਣ ਜਾ ਰਹੇ ਇਨ੍ਹਾਂ ਨੌਜਵਾਨਾਂ ਨਾਲ ਰਸਤੇ ਵਿੱਚ ਹੀ ਇਹ ਹਾਦਸਾ ਵਾਪਰਿਆ ਹੈ, ਉੱਥੇ ਹੀ ਇਨ੍ਹਾਂ ਨੌਜਵਾਨਾਂ ਦੇ ਪਿੰਡ ਵਿੱਚ ਇਨ੍ਹਾਂ ਨਾਲ ਵਾਪਰੇ ਹਾਦਸੇ ਦੀ ਖਬਰ ਮਿਲਦੇ ਹੀ ਸੋਗ ਦੀ ਲਹਿਰ ਫੈਲ ਗਈ ਹੈ।
Previous Postਪੰਜਾਬ: ਮਾਂ ਨੇ ਨਹਿਰ ਚ ਛਾਲ ਮਾਰ ਕੀਤੀ ਖ਼ੁਦਕੁਸ਼ੀ, ਤਾਂ ਪੁੱਤ ਨੇ ਵੀ ਦੁੱਖ ਨਾ ਸਹਾਰਦੇ ਖਾਧਾ ਜ਼ਹਿਰ
Next Postਮਸ਼ਹੂਰ ਪੰਜਾਬੀ ਗਾਇਕ G KHAN ਲਈ ਆਈ ਵੱਡੀ ਮਾੜੀ ਖਬਰ, ਇਸ ਕਾਰਨ ਵਧੀਆਂ ਮੁਸ਼ਕਲਾਂ