ਪੰਜਾਬ ਚ ਮੌਸਮ ਵਿਭਾਗ ਵਲੋਂ ਅਗਲੇ 4 ਦਿਨ ਮੀਹ ਪੈਣ ਦੇ ਦੱਸੇ ਆਸਾਰ, ਸਵੇਰੇ ਸ਼ਾਮ ਚੱਲਣਗੀਆਂ ਠੰਡੀਆਂ ਹਵਾਵਾਂ

ਆਈ ਤਾਜ਼ਾ ਵੱਡੀ ਖਬਰ 

ਅਗਸਤ ਮਹੀਨੇ ਵਿਚ ਹੋਣ ਵਾਲੀ ਨਾਮਾਤਰ ਬਰਸਾਤ ਦੇ ਕਾਰਨ ਜਿਥੇ ਲੋਕਾਂ ਨੂੰ ਭਾਰੀ ਗਰਮੀ ਦਾ ਸਾਹਮਣਾ ਕਰਨਾ ਪਿਆ ਹੈ। ਉਥੇ ਹੀ ਲੋਕਾਂ ਨੂੰ ਗਰਮੀ ਦੇ ਕਾਰਨ ਬਹੁਤ ਸਾਰੀਆਂ ਮੁਸ਼ਕਲਾਂ ਦਰਪੇਸ਼ ਆਈਆਂ ਹਨ। ਜਿੱਥੇ ਗਰਮੀ ਦੇ ਮੌਸਮ ਵਿੱਚ ਬਿਜਲੀ ਦੇ ਲੱਗਣ ਵਾਲੇ ਭਾਰੀ ਕੱਟਾਂ ਦੇ ਚਲਦਿਆਂ ਹੋਇਆਂ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਗੰਭੀਰ ਮੁਸ਼ਕਿਲਾਂ ਦੇ ਦੌਰ ਵਿਚੋਂ ਗੁਜ਼ਰਨਾ ਪਿਆ। ਉਥੇ ਹੀ ਇਸ ਸਾਲ ਪੈਣ ਵਾਲੀ ਗਰਮੀ ਨੇ ਪਿਛਲੇ ਕਈ ਸਾਲਾਂ ਦੇ ਰਿਕਾਰਡ ਤੋੜ ਦਿੱਤੇ ਹਨ। ਬੀਤੇ ਦੋ ਦਿਨਾਂ ਦੌਰਾਨ ਪੰਜਾਬ ਦੇ ਕੁਝ ਹਿੱਸਿਆਂ ਵਿਚ ਹੋਣ ਵਾਲੀ ਬਰਸਾਤ ਦੇ ਕਾਰਨ ਲੋਕਾਂ ਨੂੰ ਜਿੱਥੇ ਗਰਮੀ ਤੋਂ ਰਾਹਤ ਮਿਲੀ ਹੈ।

ਉਥੇ ਹੀ ਮੌਸਮ ਵਿਭਾਗ ਵੱਲੋਂ ਵੀ ਆਉਣ ਵਾਲੇ ਦਿਨਾਂ ਦੀ ਜਾਣਕਾਰੀ ਸਮੇਂ ਸਮੇਂ ਤੇ ਲੋਕਾਂ ਨੂੰ ਦੇ ਦਿੱਤੀ ਜਾਂਦੀ ਹੈ। ਜਿਸ ਸਦਕਾ ਲੋਕਾਂ ਵੱਲੋਂ ਬਰਸਾਤ ਦੇ ਮੌਸਮ ਨੂੰ ਦੇਖਦੇ ਹੋਏ ਪਹਿਲਾਂ ਹੀ ਆਪਣੇ ਇੰਤਜ਼ਾਮ ਕੀਤੇ ਜਾ ਸਕਣ। ਹੁਣ ਪੰਜਾਬ ਵਿੱਚ ਮੌਸਮ ਵਿਭਾਗ ਵੱਲੋਂ ਅਗਲੇ ਚਾਰ ਦਿਨਾਂ ਵਿਚ ਮੀਂਹ ਪੈਣ ਦੇ ਬਾਰੇ ਅਸਾਰ ਦੱਸੇ ਗਏ ਹਨ ਜਿੱਥੇ ਸਵੇਰੇ-ਸ਼ਾਮ ਠੰਡੀਆਂ ਹਵਾਵਾਂ ਚੱਲਣਗੀਆਂ ਇਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਮੌਸਮ ਵਿਭਾਗ ਵੱਲੋਂ ਆਉਣ ਵਾਲੇ ਚਾਰ ਦਿਨਾਂ ਦੇ ਮੌਸਮ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਹੋਇਆਂ ਦੱਸਿਆ ਗਿਆ ਹੈ ਕਿ ਆਉਣ ਵਾਲੇ ਇਨ੍ਹਾਂ ਚਾਰ ਦਿਨਾਂ ਦੇ ਦੌਰਾਨ ਤਾਪਮਾਨ ਵਿਚ ਭਾਰੀ ਗਿਰਾਵਟ ਦਰਜ ਕੀਤੀ ਜਾਵੇਗੀ ਜਿਸ ਬਾਰੇ ਮੌਸਮ ਵਿਭਾਗ ਵੱਲੋਂ ਭਵਿੱਖਬਾਣੀ ਕੀਤੀ ਗਈ ਹੈ। ਜਿੱਥੇ ਇਨ੍ਹਾਂ ਚਾਰ ਦਿਨਾਂ ਦੇ ਦੌਰਾਨ ਮੀਂਹ ਪੈਣ ਦੇ ਆਸਾਰ ਦੱਸੇ ਗਏ ਹਨ ਉਥੇ ਹੀ ਦੱਸਿਆ ਗਿਆ ਹੈ ਕਿ ਸਵੇਰੇ ਸ਼ਾਮ ਹਵਾਵਾਂ ਚੱਲਣਗੀਆਂ , ਤਾਪਮਾਨ ਵਿੱਚ ਵਧੇਰੇ ਕਮੀ ਦਰਜ ਕੀਤੀ ਜਾਵੇਗੀ।

ਪੰਜਾਬ ਦੇ ਕੁਝ ਹਿੱਸਿਆਂ ਵਿਚ ਜਿੱਥੇ ਸ਼ਨੀਵਾਰ ਅਤੇ ਐਤਵਾਰ ਨੂੰ ਬਰਸਾਤ ਹੋਈ ਹੈ ਜਿਸ ਕਾਰਨ ਵਾਤਾਵਰਣ ਵਿੱਚ ਕਾਫੀ ਤਬਦੀਲੀ ਦਰਜ ਕੀਤੀ ਗਈ ਹੈ। ਉਥੇ ਹੀ ਆਉਣ ਵਾਲੇ ਦਿਨਾ ਬਾਰੇ ਜਾਣਕਾਰੀ ਦਿੰਦੇ ਹੋਏ ਡਾਕਟਰ ਦਲਜੀਤ ਸਿੰਘ ਵੱਲੋਂ ਦੱਸਿਆ ਗਿਆ ਕਿ ਜਿੱਥੇ ਤਾਪਮਾਨ ਵਿਚ ਬਦਲਾਅ ਆਵੇਗਾ ਉਥੇ ਹੀ ਇਨ੍ਹਾਂ ਚਾਰ ਦਿਨਾਂ ਦੇ ਦੌਰਾਨ ਬਰਸਾਤ ਵੀ ਹੋਵੇਗੀ ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ। ਸਵੇਰੇ ਸ਼ਾਮ ਮੌਸਮ ਵਿੱਚ ਤਬਦੀਲੀ ਵੀ ਨਜ਼ਰ ਆਵੇਗੀ।