ਆਈ ਤਾਜ਼ਾ ਵੱਡੀ ਖਬਰ
ਸੜਕ ਹਾਦਸਿਆਂ ਵਿੱਚ ਜਿੱਥੇ ਬਹੁਤ ਸਾਰੇ ਲੋਕਾਂ ਦੀ ਜਾਨ ਜਾ ਰਹੀ ਹੈ ਉਥੇ ਹੀ ਅਜਿਹੇ ਹਾਦਸੇ ਬਹੁਤ ਸਾਰੇ ਲੋਕਾਂ ਨੇ ਡਰ ਪੈਦਾ ਕਰਦੇ ਹਨ ਅਤੇ ਲੋਕਾਂ ਵੱਲੋਂ ਸਫਰ ਦੌਰਾਨ ਵੀ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਮ੍ਹਣਾ ਕੀਤਾ ਜਾਂਦਾ ਹੈ। ਕਿਉਂਕਿ ਬਹੁਤ ਸਾਰੇ ਲੋਕਾਂ ਵੱਲੋਂ ਜਿੱਥੇ ਵਾਹਨ ਚਲਾਉਂਦੇ ਸਮੇਂ ਅਣਗਹਿਲੀ ਵਰਤੀ ਜਾਂਦੀ ਹੈ ਉਥੇ ਹੀ ਭਿਆਨਕ ਹਾਦਸੇ ਵਾਪਰ ਜਾਂਦੇ ਹਨ ਅਤੇ ਇਨ੍ਹਾਂ ਹਾਦਸਿਆਂ ਦੀ ਚਪੇਟ ਵਿਚ ਕਈ ਲੋਕ ਆ ਜਾਂਦੇ ਹਨ। ਇਨ੍ਹਾਂ ਹਾਦਸਿਆਂ ਨੂੰ ਰੋਕਣ ਵਾਸਤੇ ਹੀ ਸਰਕਾਰ ਵੱਲੋਂ ਜਿਥੇ ਕਈ ਤਰਾਂ ਦੇ ਪੁਖ਼ਤਾ ਕਦਮ ਚੁੱਕੇ ਜਾ ਰਹੇ ਹਨ ਉਥੇ ਹੀ ਲੋਕਾਂ ਨੂੰ ਸੜਕੀ ਆਵਾਜਾਈ ਮੰਤਰਾਲੇ ਵੱਲੋਂ ਲਾਗੂ ਕੀਤੇ ਗਏ ਨਿਯਮਾਂ ਦੀ ਪਾਲਣਾ ਕਰਨ ਦੇ ਆਦੇਸ਼ ਵੀ ਜਾਰੀ ਕੀਤੇ ਜਾਂਦੇ ਹਨ। ਇਕ ਤੋਂ ਬਾਅਦ ਇਕ ਵਾਪਰਨ ਵਾਲੀਆਂ ਘਟਨਾਵਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ।
ਹੁਣ ਇਥੇ ਬੱਸ ਨਾਲ ਭਿਆਨਕ ਹਾਦਸਾ ਵਾਪਰਿਆ ਹੈ ਜਿੱਥੇ ਸੱਤ ਲੋਕਾਂ ਦੀ ਮੌਤ ਹੋਈ ਹੈ ਅਤੇ ਪ੍ਰਧਾਨ ਮੰਤਰੀ ਵੱਲੋਂ ਦੁੱਖ ਜਾਹਿਰ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਜੰਮੂ-ਕਸ਼ਮੀਰ ਦੇ ਪੁੰਛ ਤੋਂ ਸਾਹਮਣੇ ਆਇਆ ਹੈ। ਜਿੱਥੇ ਬੁੱਧਵਾਰ ਨੂੰ ਇਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਦੱਸਿਆ ਗਿਆ ਹੈ ਕਿ ਇਹ ਹਾਦਸਾ ਪੁਲਸ ਦੇ ਸਾਧਨ ਇਲਾਕੇ ਵਿਚ ਉਸ ਸਮੇਂ ਵਾਪਰਿਆ ਜਦੋਂ ਇੱਕ ਮਿਨੀ ਬੱਸ ਹਾਦਸੇ ਦਾ ਸ਼ਿਕਾਰ ਹੋ ਕੇ ਖਾਈ ਵਿੱਚ ਡਿੱਗ ਗਈ,ਦੁਰਘਟਨਾਗ੍ਰਸਤ ਹੋਈ ਬੱਸ ਮੰਡੀ ਤੋਂ ਸਾਵਜਾਨ ਨੂੰ ਜਾ ਰਹੀ ਸੀ।
ਇਸ ਮਿਨੀ ਬੱਸ ਦੇ ਵਿੱਚ ਜਿੱਥੇ ਬਹੁਤ ਸਾਰੇ ਲੋਕ ਜ਼ਖਮੀ ਹੋਏ ਹਨ ਉਥੇ ਹੀ ਸੱਤ ਲੋਕਾਂ ਦੀ ਇਸ ਹਾਦਸੇ ਦੌਰਾਨ ਮੌਤ ਹੋਈ ਹੈ। ਜ਼ਖ਼ਮੀਆਂ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਦਾਖਲ ਕਰਾਇਆ ਗਿਆ ਹੈ ਜਿੱਥੇ ਉਹ ਸਾਰੇ ਜੇਰੇ ਇਲਾਜ ਹਨ। ਉਥੇ ਹੀ ਅਧਿਕਾਰੀਆਂ ਵੱਲੋਂ ਦੱਸਿਆ ਗਿਆ ਹੈ ਕਿ ਇਸ ਹਾਦਸੇ ਦਾ ਸ਼ਿਕਾਰ ਹੋਣ ਵਾਲੇ ਲੋਕਾਂ ਦੇ ਵਿਚ ਮੌਤਾਂ ਦੀ ਗਿਣਤੀ ਵਧ ਸਕਦੀ ਹੈ।
ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਉਥੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਇਸ ਹਾਦਸੇ ਵਿਚ ਪੀੜਤਾਂ ਦੇ ਨਾਲ ਦੁੱਖ ਸਾਂਝਾ ਕੀਤਾ ਗਿਆ ਹੈ। ਜਿੱਥੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50 ਹਜ਼ਾਰ ਰੁਪਏ ਦਿੱਤੇ ਜਾਣ ਦਾ ਐਲਾਨ ਕੀਤਾ ਗਿਆ ਹੈ ਜੋ ਕਿ ਪ੍ਰਧਾਨ ਮੰਤਰੀ ਨੈਸ਼ਨਲ ਫੰਡ ਵਿੱਚੋਂ ਦਿੱਤੇ ਗਏ ਹਨ।
Previous Postਬੱਚਿਆਂ ਦੀ ਦੁਰਲੱਭ ਬਿਮਾਰੀ ਨਾਲ ਚਲੀ ਜਾਵੇਗੀ ਅੱਖਾਂ ਦੀ ਰੋਸ਼ਨੀ, ਉਸ ਤੋਂ ਪਹਿਲਾਂ ਹੀ ਮਾਪੇ ਨਿਕਲੇ ਦੁਨੀਆਂ ਦਿਖਾਉਣ
Next Postਪੰਜਾਬ: ਪਿੰਡ ਦੇ ਧਨਾਢਾਂ ਨੇ ਨੌਜਵਾਨ ਦੀ ਪਹਿਲਾਂ ਕੀਤੀ ਕੁੱਟਮਾਰ, ਫਿਰ ਟਰੈਕਟਰ ਚੜਾ ਉਤਾਰਿਆ ਮੌਤ ਦੇ ਘਾਟ