ਆਈ ਤਾਜ਼ਾ ਵੱਡੀ ਖਬਰ
ਆਏ ਦਿਨ ਵੀ ਬਹੁਤ ਸਾਰੀਆਂ ਅਜਿਹੀਆਂ ਦੁਖਦਾਈ ਘਟਨਾਵਾਂ ਅਚਾਨਕ ਹੀ ਸਾਹਮਣੇ ਆ ਜਾਂਦੀਆਂ ਹਨ, ਜੋ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ , ਜਿਸ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਗਿਆ ਹੁੰਦਾ। ਵੱਖ ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਹਸਤੀਆਂ ਜਿੱਥੇ ਕਰੋਨਾ ਦੇ ਚਲਦਿਆਂ ਹੋਇਆਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਈਆਂ ਹਨ। ਉਥੇ ਹੀ ਵਾਪਰ ਰਹੇ ਵੱਖ ਵੱਖ ਸੜਕ ਹਾਦਸਿਆਂ ,ਤੇ ਬੀਮਾਰੀਆਂ ਅਤੇ ਅਚਾਨਕ ਸਾਹਮਣੇ ਆਉਣ ਵਾਲੀਆਂ ਘਟਨਾਵਾਂ ਦਾ ਸ਼ਿਕਾਰ ਹੋਈਆ ਹਨ। ਇਕ ਤੋਂ ਬਾਅਦ ਇਕ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਖਬਰਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ।
ਹੁਣ ਮਸ਼ਹੂਰ ਪੰਜਾਬੀ ਗੀਤਕਾਰ ਦੀ ਹੋਈ ਅਚਾਨਕ ਮੌਤ, ਜਿੱਥੇ ਇੰਡਸਟਰੀ ਵਿਚ ਛਾਈ ਸੋਗ ਦੀ ਲਹਿਰ , ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੰਗੀਤ ਜਗਤ ਵਿੱਚ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ ਜਦੋਂ ਪ੍ਰਸਿੱਧ ਗੀਤਕਾਰ ਸ਼ੀਰਾ ਸਿੰਘੇਵਾਲੀਆ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਉਨ੍ਹਾਂ ਦੇ ਦਿਹਾਂਤ ਦੇ ਨਾਲ ਸੰਗੀਤ ਜਗਤ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਉਨ੍ਹਾਂ ਦੇ ਦਿਹਾਂਤ ਦੀ ਜਾਣਕਾਰੀ ਮਿਲਦੇ ਹੀ ਪੰਜਾਬੀ ਸੰਗੀਤ ਜਗਤ ਨਾਲ ਜੁੜੀਆਂ ਹੋਈਆਂ ਹਸਤੀਆਂ ਵਿੱਚ ਵਿਚ ਸੋਗ ਦੀ ਲਹਿਰ ਫੈਲ ਗਈ ਹੈ ਅਤੇ ਉਨ੍ਹਾਂ ਸਭ ਵੱਲੋਂ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕੀਤਾ ਜਾ ਰਿਹਾ ਹੈ।
ਅਜੇ ਤੱਕ ਉਨ੍ਹਾਂ ਦੀ ਮੌਤ ਦੇ ਕਾਰਨਾਂ ਦੀ ਜਾਣਕਾਰੀ ਸਾਹਮਣੇ ਨਹੀਂ ਆਈ ਹੈ, ਪਰ ਉਨ੍ਹਾਂ ਦੀ ਮੌਤ ਦੀ ਬੁਰੀ ਖਬਰ ਨੇ ਸਭ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ।
ਦੱਸ ਦਈਏ ਕਿ ਪੰਜਾਬ ਦੇ ਮਸ਼ਹੂਰ ਗੀਤਕਾਰ ਸੀਰਾ ਸਿੰਘੇਵਾਲੀਆ ਵੱਲੋਂ ਬਹੁਤ ਸਾਰੇ ਸੁਪਰਹਿੱਟ ਗੀਤ ਵੀ ਲਿਖੇ ਗਏ ਹਨ ਜਿਨ੍ਹਾਂ ਵਿੱਚ ਉਨ੍ਹਾਂ ਦੇ ਵਧੇਰੇ ਚਰਚਿਤ ਹੋਣ ਵਾਲੇ ਗੀਤ ਨੇ ‘ਟੀਚਰ ਲੱਗੀ ਐ ਸਰਕਾਰੀ ਤੂੰ ਐਸ ਕਰੇਂਗਾ ਮੰਗਦੀ ਯਾਂਰਾਂ ਤੋਂ ਛੱਲਾ ਨੀ ਤੇਰੀ ਭੈਣ ਭਾਬੀਏ’ ਅਤੇ ‘ਸਣੇ ਸਫਾਰੀ ਚੱਕਾਂਗੇ ਤੈਨੂੰ ਵੱਡੇ ਮਿਰਜ਼ੇ ਨੂੰ’ ਵਰਗੇ ਹਿੱਟ ਗੀਤ ਸ਼ਾਮਲ ਹਨ। ਇਸ ਤਰਾਂ ਅਚਾਨਕ ਉਨ੍ਹਾਂ ਦੇ ਇਸ ਦੁਨੀਆਂ ਤੋਂ ਤੁਰ ਜਾਣ ਦੀ ਕਮੀ ਉਨ੍ਹਾਂ ਦੇ ਖੇਤਰ ਅਤੇ ਪਰਿਵਾਰ ਵਿਚ ਕਦੇ ਵੀ ਪੂਰੀ ਨਹੀਂ ਹੋ ਸਕਦੀ।
Previous Postਟੈਸਟ ਵਿਚ ਗਲਤ ਸ਼ਬਦ ਲਿਖਣ ਤੇ ਬੱਚੇ ਦੀ ਅਧਿਆਪਕ ਵਲੋਂ ਕੀਤੀ ਕੁੱਟਮਾਰ, ਹਸਪਤਾਲ ਚ ਤੋੜਿਆ ਦਮ
Next Postਆਪ ਦੇ ਵਿਧਾਇਕ ਪਠਾਨਮਾਜਰਾ ਨੇ ਭਾਜਪਾ ਤੇ ਲਗਾਏ ਇਲਜਾਮ, 100 ਕਰੋੜ ਦੀ ਆਫਰ ਦਾ ਆਇਆ ਫੋਨ