ਸੰਦੀਪ ਨੰਗਲ ਅੰਬੀਆਂ ਤੋਂ ਬਾਅਦ ਹੁਣ ਇਥੇ ਕਬੱਡੀ ਖਿਡਾਰੀ ਤੇ ਚਲਾਈਆਂ ਗੋਲੀਆਂ

ਆਈ ਤਾਜ਼ਾ ਵੱਡੀ ਖਬਰ 

ਆਏ ਦਿਨ ਵਾਪਰ ਰਹੀਆਂ ਅਪਰਾਧਿਕ ਘਟਨਾਵਾਂ ਵਿੱਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ ਉਥੇ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਦੇ ਚੱਲਦਿਆਂ ਹੋਇਆਂ ਲੋਕਾਂ ਦੇ ਮਨ ਅੰਦਰ ਡਰ ਪੈਦਾ ਹੋ ਰਿਹਾ ਹੈ। ਜਿਸ ਕਾਰਨ ਲੋਕਾਂ ਦਾ ਆਪਣੇ ਘਰਾਂ ਤੋਂ ਬਾਹਰ ਜਾਣਾ ਵੀ ਸੁਰੱਖਿਅਤ ਨਹੀਂ ਰਿਹਾ ਹੈ। ਕਿਉਂਕਿ ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਜਿੱਥੇ ਵੱਖ ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਹਸਤੀਆਂ ਨਾਲ ਕਈ ਤਰ੍ਹਾਂ ਦੇ ਭਿਆਨਕ ਹਾਦਸੇ ਵਾਪਰ ਚੁੱਕੇ ਹਨ ਜਿਸ ਵਿੱਚ ਕਈ ਹਸਤੀਆਂ ਵੀ ਜਾ ਚੁੱਕੀ ਹੈ।

ਉਥੇ ਹੀ ਆਏ ਦਿਨ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਦੇ ਚਲਦਿਆਂ ਹੋਇਆਂ ਪੁਲਿਸ ਪ੍ਰਸ਼ਾਸਨ ਵੱਲੋਂ ਵੀ ਚੌਕਸੀ ਨੂੰ ਵਧਾ ਦਿੱਤਾ ਗਿਆ ਹੈ। ਬਹੁਤ ਸਾਰੇ ਖਿਡਾਰੀ ਅਤੇ ਗਾਇਕ ਵੀ ਵੱਖ-ਵੱਖ ਘਟਨਾਵਾਂ ਦੇ ਚਲਦਿਆਂ ਹੋਇਆਂ ਮੌਤ ਦੇ ਮੂੰਹ ਵਿੱਚ ਚਲੇ ਗਏ ਹਨ। ਸੰਦੀਪ ਨੰਗਲ ਅੰਬੀਆਂ ਤੋਂ ਬਾਅਦ ਇਥੇ ਕਬੱਡੀ ਖਿਡਾਰੀ ਤੇ ਗੋਲੀਆਂ ਚਲਾਈਆਂ ਗਈਆਂ ਹਨ ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਬਟਾਲਾ ਤੋਂ ਸਾਹਮਣੇ ਆਈ ਹੈ।

ਜਿੱਥੇ ਇੱਕ ਸਾਬਕਾ ਫੌਜੀ ਵੱਲੋਂ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਤੇ ਉਸ ਸਮੇਂ ਗੋਲੀਆਂ ਚਲਾ ਦਿੱਤੀਆਂ ਗਈਆਂ ਜਿਸ ਸਮੇਂ ਉਹ ਆਪਣੇ ਘਰ ਵਾਸਤੇ ਸਬਜ਼ੀ ਲੈਣ ਲਈ ਮੰਡੀ ਵਿਖੇ ਗਿਆ ਹੋਇਆ ਸੀ। ਉਸ ਸਮੇਂ ਪਾਰਕਿੰਗ ਨੂੰ ਲੈ ਕੇ ਠੇਕੇਦਾਰ ਮਨਜੀਤ ਸਿੰਘ ਸਾਬਕਾ ਫੌਜੀ ਵੱਲੋਂ ਪਰਚੀ ਕਟਵਾਉਣ ਦੇ ਮਾਮਲੇ ਨੂੰ ਲੈ ਕੇ ਵਿਵਾਦ ਕੀਤਾ ਗਿਆ। ਜਿਸ ਵੱਲੋਂ ਉਨ੍ਹਾਂ ਉੱਪਰ ਗੋਲੀ ਚਲਾ ਦਿੱਤੀ ਗਈ। ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਕਬੱਡੀ ਖਿਡਾਰੀ ਜਰਮਨਜੀਤ ਸਿੰਘ ਵਾਸੀ ਹਸਨਪੁਰ ਕਲਾਂ ਵੱਲੋਂ ਦੱਸਿਆ ਗਿਆ ਹੈ ਕਿ ਘਰ ਵਿੱਚ ਕੋਈ ਪ੍ਰੋਗਰਾਮ ਹੋਣ ਦੇ ਚੱਲਦਿਆਂ ਹੋਇਆਂ ਜਿਥੇ ਉਹ ਸਬਜ਼ੀਆਂ ਲੈਣ ਵਾਸਤੇ ਆਪਣੇ ਪਿੰਡ ਤੋਂ ਬਟਾਲਾ ਦੀ ਸਬਜ਼ੀ ਮੰਡੀ ਗਿਆ ਹੋਇਆ ਸੀ।

ਉਥੇ ਹੀ ਸਬਜ਼ੀ ਮੰਡੀ ਵਿੱਚ ਪਾਰਕਿੰਗ ਨੂੰ ਲੈ ਕੇ ਉਥੇ ਤੈਨਾਤ ਠੇਕੇਦਾਰ ਵੱਲੋ ਗੁੱਸੇ ਵਿੱਚ ਆ ਕੇ ਉਸ ਉਪਰ ਗੋਲੀ ਚਲਾ ਦਿੱਤੀ ਗਈ ਜੋ ਕਿ ਉਨ੍ਹਾਂ ਦੇ ਪੈਰਾਂ ਤੇ ਚਲਾਈ ਗਈ ਸੀ ਪਰ ਉਨ੍ਹਾਂ ਦਾ ਬਚਾਅ ਹੋ ਗਿਆ। ਇਸ ਘਟਨਾ ਨੂੰ ਲੈ ਕੇ ਜਿੱਥੇ ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ ਉਥੇ ਹੀ ਪੁਲੀਸ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੀਤੀ ਗਈ ਹੈ ਦੋਸ਼ੀ ਫਰਾਰ ਦੱਸਿਆ ਜਾ ਰਿਹਾ ਹੈ।