ਦੋਸਤਾਂ ਨਾਲ ਜਨਮਦਿਨ ਮਨਾ ਰਹੇ ਅਚਾਨਕ ਦਰਿਆ ਚ ਡੁੱਬੇ, ਖੁਸ਼ੀਆਂ ਬਦਲੀਆਂ ਮਾਤਮ ਵਿਚ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਅੰਦਰ ਜਿੱਥੇ ਅੱਜ ਨੌਜਵਾਨ ਪੀੜ੍ਹੀ ਨਸ਼ਿਆਂ ਦੇ ਵਿੱਚ ਪੈ ਕੇ ਆਪਣੀ ਜਵਾਨੀ ਨੂੰ ਬਰਬਾਦ ਕਰ ਰਹੀ ਹੈ। ਉੱਥੇ ਹੀ ਬਹੁਤ ਸਾਰੇ ਨੌਜਵਾਨਾਂ ਵੱਲੋਂ ਬੇਰੁਜ਼ਗਾਰੀ ਦੇ ਚਲਦਿਆਂ ਹੋਇਆਂ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦੇ ਦਿੱਤਾ ਜਾਂਦਾ ਹੈ ਜਿਸ ਨੂੰ ਸੁਣ ਕੇ ਹਰ ਕੋਈ ਹੈਰਾਨ ਰਹਿ ਜਾਂਦਾ ਹੈ। ਇਸ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਹੋਇਆਂ ਬਹੁਤ ਸਾਰੇ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਸਮੱਸਿਆਵਾ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ। ਕੁਝ ਲੋਕਾਂ ਵੱਲੋਂ ਆਪਸੀ ਵਿਵਾਦ ਦੇ ਚਲਦਿਆਂ ਹੋਇਆਂ ਵੀ ਬਹੁਤ ਸਾਰੇ ਲੋਕਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਜਾਂਦਾ ਹੈ ਅਤੇ ਕੁਝ ਲੋਕਾਂ ਵੱਲੋਂ ਮਾਨਸਿਕ ਤਣਾਅ ਦੇ ਚਲਦਿਆਂ ਹੋਏ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਜਾਂਦੀ ਹੈ। ਸਾਹਮਣੇ ਆਉਣ ਵਾਲੀਆਂ ਅਜਿਹੀਆਂ ਬਹੁਤ ਸਾਰੀਆਂ ਘਟਨਾਵਾਂ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ।

ਜਿਸ ਬਾਰੇ ਕੁੱਝ ਸੋਚਿਆ ਵੀ ਨਹੀਂ ਗਿਆ ਹੁੰਦਾ। ਅਜਿਹੀਆਂ ਘਟਨਾਵਾਂ ਤੇ ਨਾਲ ਬਹੁਤ ਸਾਰੇ ਪਰਿਵਾਰਾਂ ਉਪਰ ਦੁੱਖਾਂ ਦਾ ਪਹਾੜ ਡਿਗ ਪੈਂਦਾ ਹੈ ਅਤੇ ਉਨ੍ਹਾਂ ਦੇ ਨੌਜਵਾਨ ਪੁੱਤਰ ਹਮੇਸ਼ਾਂ ਲਈ ਉਨ੍ਹਾਂ ਤੋਂ ਦੂਰ ਹੋ ਜਾਂਦੇ ਹਨ। ਹੁਣ ਇੱਥੇ ਦੋਸਤਾ ਨਾਲ ਜਨਮ ਦਿਨ ਮਨਾ ਰਹੇ ਨੌਜਵਾਨ ਦਰਿਆ ਵਿੱਚ ਡੁੱਬ ਗਏ ਹਨ ਜਿੱਥੇ ਖੁਸ਼ੀਆਂ ਗਮ ਵਿੱਚ ਤਬਦੀਲ ਹੋ ਗਈਆਂ ਹਨ, ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਕਾਂਗੜਾ ਦੇ ਦੇਹਰਾਂ ਤੋਂ ਸਾਹਮਣੇ ਆਇਆ ਹੈ। ਜਿੱਥੇ ਬੁੱਧਵਾਰ ਦੇਰ ਸ਼ਾਮ ਨੂੰ ਕੁਝ ਨੌਜਵਾਨ ਜਨਮ ਦਿਨ ਦੀ ਪਾਰਟੀ ਕਰਨ ਗਏ ਸਨ।

ਇੱਕ ਲੜਕਾ ਆਪਣੇ ਦੋਸਤਾ ਨਾਲ ਗਿਆ ਹੋਇਆ ਸੀ। ਜਦ ਕਿ ਉਸ ਦਾ ਇਕ ਭਰਾ ਘਰ ਤੋਂ ਗਾਇਬ ਹੋ ਗਿਆ ਸੀ।ਉੱਥੇ ਹੀ ਉਸ ਜਗ੍ਹਾ ਦੇ ਨਜ਼ਦੀਕ ਤੋਂ ਜਿੱਥੇ ਨੌਜਵਾਨਾਂ ਦੇ ਕਪੜੇ ਬਰਾਮਦ ਹੋਏ ਹਨ। ਜਿਸ ਤੋਂ ਬਾਅਦ ਐਨਡੀਆਰਐਫ ਦੀਆਂ ਟੀਮਾਂ ਵੱਲੋਂ ਨੌਜਵਾਨਾਂ ਦੀ ਭਾਲ ਕੀਤੀ ਜਾ ਰਹੀ ਹੈ। ਦੱਸਿਆ ਗਿਆ ਹੈ ਕਿ ਦੋ ਨੌਜਵਾਨਾਂ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਖਦਸ਼ਾ ਜ਼ਾਹਰ ਕੀਤਾ ਜਾ ਰਿਹਾ ਹੈ ਕਿ ਉਹ ਨਹਾਉਂਦੇ ਸਮੇਂ ਨਹਿਰ ਵਿਚ ਡੁੱਬ ਗਏ ਹੋਣਗੇ ਕਿਉਂਕਿ ਪਾਣੀ ਕਾਫ਼ੀ ਡੂੰਘਾ ਹੋਣ ਦੇ ਚਲਦਿਆਂ ਹੋਇਆਂ ਰਾਹੁਲ ਡੁੱਬਣ ਲੱਗਾ ਸੀ ਅਤੇ ਬਾਕੀ ਦੋਸਤਾਂ ਵੱਲੋਂ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਗਈ। ਪਰ ਉਹ ਉਸ ਨੂੰ ਬਚਾ ਨਹੀਂ ਸਕੇ।

ਉਥੇ ਹੀ ਉਸ ਦੇ ਦੋਸਤਾਂ ਵੱਲੋਂ ਇਸ ਘਟਨਾ ਦੀ ਜਾਣਕਾਰੀ ਉਸ ਦੇ ਘਰ ਦਿੱਤੀ ਗਈ ਹੈ। ਪਰਿਵਾਰ ਵੱਲੋਂ ਦੱਸਿਆ ਗਿਆ ਕਿ ਉਨ੍ਹਾਂ ਦਾ ਛੋਟਾ ਬੇਟਾ ਸਾਹਿਲ ਮਾਨਸਿਕ ਰੋਗੀ ਹੈ ਜੋ ਹਸਪਤਾਲ ਵਿੱਚ ਜ਼ੇਰੇ ਇਲਾਜ ਸੀ। ਉਹ ਵੀ ਘਰ ਤੋਂ ਲਾਪਤਾ ਸੀ ਜਿਸ ਦੇ ਕੱਪੜੇ ਵੀ ਨਦੀ ਦੇ ਕੰਢੇ ਤੋਂ ਮਿਲੇ ਹਨ।