ਇਥੇ ਹਾਈ ਵੋਲਟੇਜ ਤਾਰਾਂ ਦੀ ਲਪੇਟ ਚ ਆਉਣ ਕਾਰਨ ਹੋਈ 6 ਲੋਕਾਂ ਦੀ ਮੌਤ, ਵਾਪਰਿਆ ਦਰਦਨਾਕ ਹਾਦਸਾ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਅੰਦਰ ਇੱਕ ਤੋਂ ਬਾਅਦ ਇੱਕ ਤਿਉਹਾਰ ਆ ਰਹੇ ਹਨ। ਜਿਸ ਨੂੰ ਲੈ ਕੇ ਲੋਕਾਂ ਵਿਚ ਭਾਰੀ ਉਤਸ਼ਾਹ ਵੇਖਿਆ ਜਾ ਰਿਹਾ ਹੈ। ਇਨ੍ਹਾਂ ਤਿਉਹਾਰਾਂ ਦੀ ਤਿਆਰੀ ਨੂੰ ਲੈ ਕੇ ਲੋਕਾਂ ਵਿਚ ਜਿਥੇ ਕਈ ਦਿਨ ਪਹਿਲਾਂ ਹੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਜਾਂਦੀਆਂ ਹਨ। ਜਿੱਥੇ ਛੋਟੇ ਬੱਚਿਆਂ ਤੋਂ ਲੈ ਕੇ ਵੱਡੇ ਬਜ਼ੁਰਗਾਂ ਤੱਕ ਇਨ੍ਹਾਂ ਤਿਉਹਾਰਾਂ ਨੂੰ ਲੈ ਕੇ ਖੁਸ਼ੀ ਸਾਂਝੀ ਕੀਤੀ ਜਾਂਦੀ ਹੈ ਅਤੇ ਹੋਣ ਵਾਲੇ ਇਨ੍ਹਾਂ ਤਿਉਹਾਰਾਂ ਦੇ ਸਮਾਗਮਾਂ ਵਿੱਚ ਸਭ ਲੋਕਾਂ ਵੱਲੋਂ ਸ਼ਿਰਕਤ ਕੀਤੀ ਜਾਂਦੀ ਹੈ। ਜਿੱਥੇ ਸਭ ਲੋਕਾਂ ਵੱਲੋਂ ਇਕਜੁਟਤਾ ਦੇ ਨਾਲ਼ ਇਨ੍ਹਾਂ ਤਿਉਹਾਰਾਂ ਨੂੰ ਮਿਲ ਕੇ ਮਨਾਇਆ ਜਾਂਦਾ ਹੈ ਅਤੇ ਆਪਸੀ ਪਿਆਰ ਮਿਲਵਰਤਣ ਦੇ ਨਾਲ ਇਹ ਖ਼ੁਸ਼ੀਆਂ ਸਾਂਝੀਆਂ ਕੀਤੀਆਂ ਜਾਂਦੀਆਂ ਹਨ।

ਪਰ ਅਜਿਹੇ ਤਿਉਹਾਰਾਂ ਦੇ ਮੌਕੇ ਤੇ ਕੁਝ ਲੋਕਾਂ ਦੀ ਛੋਟੀ ਜਿਹੀ ਅਣਗਹਿਲੀ ਦੇ ਚਲਦਿਆਂ ਹੋਇਆਂ ਵੱਡੇ ਹਾਦਸੇ ਵਾਪਰ ਜਾਂਦੇ ਹਨ ਜਿਸ ਨਾਲ ਜਾਨੀ ਮਾਲੀ ਨੁਕਸਾਨ ਹੋ ਜਾਂਦਾ ਹੈ ਅਤੇ ਇਹ ਖੁਸ਼ੀਆਂ ਗਮ ਵਿੱਚ ਤਬਦੀਲ ਹੋ ਜਾਂਦੀਆਂ ਹਨ। ਇਥੇ ਹੁਣ ਹਾਈ ਵੋਲਟੇਜ ਤਾਰਾਂ ਦੀ ਲਪੇਟ ਵਿੱਚ ਆਉਣ ਕਾਰਨ ਛੇ ਲੋਕਾਂ ਦੀ ਮੌਤ ਹੋਈ ਹੈ ਜਿਥੇ ਇਹ ਦਰਦਨਾਕ ਹਾਦਸਾ ਵਾਪਰਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦੁਖਦਾਈ ਮਾਮਲਾ ਉੱਤਰ ਪ੍ਰਦੇਸ਼ ਤੋਂ ਸਾਹਮਣੇ ਆਇਆ ਹੈ।

ਜਿੱਥੇ ਐਤਵਾਰ ਨੂੰ ਬਹਿਰਾਈਚ ਦੇ ਵਿੱਚ ਕੱਢੇ ਜਾ ਰਹੇ ਜਲੂਸ ਦੇ ਦੌਰਾਨ ਇਹ ਭਿਆਨਕ ਦਰਦਨਾਕ ਹਾਦਸਾ ਵਾਪਰ ਗਿਆ। ਜਿਸ ਸਮੇਂ ਇਸ ਜਲੂਸ ਦੇ ਦੌਰਾਨ ਲੋਕੀ ਜਾ ਰਹੇ ਸਨ ਉਸੇ ਸਮੇਂ ਹੀ ਇੱਕ ਪਿੰਡ ਕੋਤਵਾਲੀ ਨਾਨਪਾਂਰਾਂ ਵਿੱਚ ਪਹੁੰਚਣ ਦੇ ਦੌਰਾਨ ਇੱਕ ਠੇਲੇ ਦੀ ਰਾਡ ਉੱਤੇ ਹਾਈ ਵੋਲਟੇਜ ਬਿਜਲੀ ਦੀਆਂ ਤਾਰਾਂ ਨਾਲ ਖਹਿ ਗਈ। ਜਿਸ ਕਾਰਨ ਕਰੰਟ ਆ ਗਿਆ ਅਤੇ ਰਾਡ ਦੀ ਚਪੇਟ ਵਿੱਚ ਆਉਣ ਕਾਰਨ ਛੇ ਲੋਕਾਂ ਦੀ ਮੌਤ ਹੋ ਗਈ ਜਿਨ੍ਹਾਂ ਵਿੱਚ ਦੋ ਬੱਚੇ ਵੀ ਸ਼ਾਮਲ ਹਨ।

ਦੱਸਿਆ ਗਿਆ ਹੈ ਕਿ 11000 ਵੋਲਟੇਜ਼ ਦੀ ਇਸ ਤਾਰ ਦੇ ਕਰੰਟ ਕਾਰਨ ਜਿੱਥੇ ਛੇ ਲੋਕਾਂ ਦੀ ਮੌਤ ਹੋਈ ਹੈ ਉਥੇ ਹੀ ਇਸ ਘਟਨਾ ਕਾਰਨ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਇਸ ਹਾਦਸੇ ਦੌਰਾਨ ਜਿੱਥੇ ਭਜਦੜ ਮੱਚ ਗਈ ਅਤੇ ਬਹੁਤ ਸਾਰੇ ਲੋਕਾਂ ਨੂੰ ਸੱਟ ਲੱਗਣ ਦੇ ਦੌਰਾਨ ਹਸਪਤਾਲ ਦਾਖਲ ਕਰਵਾਇਆ ਗਿਆ ਹੈ ਉਥੇ ਹੀ ਪੁਲਸ ਨੂੰ ਤੈਨਾਤ ਕੀਤਾ ਗਿਆ ਹੈ। ਇਸ ਘਟਨਾ ਨੂੰ ਲੈ ਕੇ ਮੁੱਖ ਮੰਤਰੀ ਵੱਲੋਂ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।