ਪੰਜਾਬ ਸਰਕਾਰ ਲਈ ਆਈ ਵੱਡੀ ਮਾੜੀ ਖਬਰ, ਹਾਈਕੋਰਟ ਨੇ ਦਿੱਤਾ ਝਟਕਾ

ਆਈ ਤਾਜ਼ਾ ਵੱਡੀ ਖਬਰ 

ਰਾਜਨੀਤਕ ਪਾਰਟੀਆਂ ਵਿੱਚ ਹੋ ਰਹੀ ਉਥਲ-ਪੁਥਲ ਨੂੰ ਦੇਖਦੇ ਹੋਏ ਕਈ ਮਾਮਲੇ ਸਾਹਮਣੇ ਆ ਰਹੇ ਹਨ। ਪੰਜਾਬ ਵਿਚ ਜਿਥੇ ਆਮ ਆਦਮੀ ਪਾਰਟੀ ਦੇ ਸੱਤਾ ਵਿਚ ਆਉਣ ਤੋਂ ਬਾਅਦ ਕਈ ਸਾਬਕਾ ਵਿਧਾਇਕ ਅਤੇ ਮੰਤਰੀ ਵੱਖ-ਵੱਖ ਮਾਮਲਿਆਂ ਦੇ ਤਹਿਤ ਜੇਲਾਂ ਵਿੱਚ ਬੰਦ ਹਨ। ਉੱਥੇ ਹੀ ਕਾਂਗਰਸ ਪਾਰਟੀ ਦੇ ਵਿੱਚ ਵੀ ਕਾਫੀ ਉਥਲ-ਪੁਥਲ ਦੇ ਚਲਦਿਆਂ ਹੋਇਆਂ ਪਾਰਟੀ ਚ ਕਾਫੀ ਸਥਿਤੀ ਤਰਸਯੋਗ ਬਣ ਗਈ ਹੈ। ਇਸ ਸਮੇਂ ਰਾਜਨੀਤੀ ਖੇਤਰ ਦੀ ਗੱਲ ਕੀਤੀ ਜਾਵੇ ਤਾਂ ਬਹੁਤ ਸਾਰੀਆਂ ਅਜਿਹੀਆਂ ਗੈਰ ਰਾਜਨੀਤਕ ਹਸਤੀਆਂ ਨੂੰ ਇਸ ਸਮੇਂ ਵੱਖ ਵੱਖ ਮਾਮਲਿਆਂ ਦੇ ਚਲਦਿਆਂ ਵਿਵਾਦਾਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ। ਜਿਨ੍ਹਾਂ ਨਾਲ ਸਾਹਮਣੇ ਆਉਣ ਵਾਲੀਆਂ ਕਈ ਰਾਜਨੀਤਿਕ ਘਟਨਾਵਾਂ ਲੋਕਾਂ ਨੂੰ ਹੈਰਾਨ ਪ੍ਰੇਸ਼ਾਨ ਕਰ ਦਿੰਦੀਆਂ ਹਨ।

ਹੁਣ ਪੰਜਾਬ ਸਰਕਾਰ ਲਈ ਇੱਕ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਹਾਈਕੋਰਟ ਵੱਲੋਂ ਇਹ ਵੱਡਾ ਝਟਕਾ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਆਮ ਆਦਮੀ ਪਾਰਟੀ ਦੇ ਸਾਬਕਾ ਆਗੂ ਅਤੇ ਕਵੀ ਕੁਮਾਰ ਵਿਸ਼ਵਾਸ ਅਤੇ ਭਾਜਪਾ ਆਗੂ ਤਜਿੰਦਰ ਸਿੰਘ ਬੱਗਾ ਦੇ ਖਿਲਾਫ ਜਿੱਥੇ ਐਫ਼ ਆਈ ਆਰ ਦਰਜ ਕੀਤੀ ਗਈ ਸੀ। ਉਥੇ ਹੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਦਰਜ ਕੀਤੀ ਗਈ ਇਸ ਐੱਫ ਆਈ ਆਰ ਨੂੰ ਰੱਦ ਕਰ ਦਿੱਤਾ ਗਿਆ ਹੈ। 12 ਅਪ੍ਰੈਲ ਨੂੰ ਜਿੱਥੇ ਕੁਮਾਰ ਵਿਸ਼ਵਾਸ ਦੇ ਖਿਲਾਫ ਐਫ ਆਈ ਆਰ ਵਿੱਚ ਪੰਜਾਬ ਪੁਲਿਸ ਵੱਲੋਂ ਦਰਜ ਕੀਤੀ ਗਈ ਸੀ।

ਜਿੱਥੇ ਹੁਣ ਭਾਜਪਾ ਨੇ ਤਜਿੰਦਰ ਸਿੰਘ ਬੱਗਾ ਦੇ ਖਿਲਾਫ਼ ਵੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਖਿਲਾਫ਼ ਬਿਆਨ ਦੇਣ ਦਾ ਦੋਸ਼ ਲਗਾਇਆ ਗਿਆ ਸੀ ਅਤੇ ਉਨ੍ਹਾਂ ਦੇ ਖਿਲਾਫ ਮਾਮਲਾ ਸਾਇਬਰ ਕਰਾਇਮ ਥਾਣੇ ਵਿੱਚ ਦਰਜ ਕੀਤਾ ਗਿਆ ਸੀ। ਪਰ ਹੁਣ ਇਨ੍ਹਾਂ ਦੋਹਾਂ ਦੇ ਖਿਲਾਫ ਹੀ ਪੰਜਾਬ-ਹਰਿਆਣਾ ਹਾਈਕੋਰਟ ਵੱਲੋਂ ਦਰਜ ਕੀਤੇ ਗਏ ਇਸ ਮਾਮਲੇ ਨੂੰ ਰੱਦ ਕਰ ਦਿਤਾ ਗਿਆ ਹੈ।

ਦੱਸ ਦਈਏ ਕਿ ਇਹ ਮਾਮਲਾ ਜਿੱਥੇ ਆਮ ਆਦਮੀ ਪਾਰਟੀ ਦੇ ਬੁਲਾਰੇ ਸੰਨੀ ਆਹਲੂਵਾਲੀਆ ਦੀ ਸ਼ਿਕਾਇਤ ਦੇ ਅਧਾਰ ਤੇ ਦਰਜ ਕੀਤਾ ਗਿਆ ਸੀ ਕਿਉਂਕਿ ਤਜਿੰਦਰ ਪਾਲ ਸਿੰਘ ਬੱਗਾ ਵਲੋ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਖਿਲਾਫ ਵਿਵਾਦਤ ਟਵੀਟ ਕੀਤਾ ਗਿਆ ਸੀ। ਇਸ ਦੋਸ਼ ਦੇ ਤਹਿਤ ਹੀ ਉਨ੍ਹਾਂ ਦੇ ਖਿਲਾਫ ਮਾਮਲਾ ਦਰਜ ਹੋਇਆ ਸੀ।