ਪੰਜਾਬ ਦੇ ਸਰਕਾਰੀ ਸਕੂਲਾਂ ਲਈ ਜਾਰੀ ਕਰਤਾ ਇਹ ਹੁਕਮ, ਮੰਤਰੀ ਹਰਜੋਤ ਸਿੰਘ ਬੈਂਸ ਵਲੋਂ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੇ ਜਿੱਥੇ ਬਹੁਤ ਸਾਰੀਆਂ ਤਬਦੀਲੀਆਂ ਕੀਤੀਆਂ ਗਈਆਂ ਹਨ। ਉਥੇ ਹੀ ਸਰਕਾਰ ਵੱਲੋਂ ਬਹੁਤ ਸਾਰੀਆਂ ਨਵੀਆਂ ਯੋਜਨਾਵਾਂ ਵੀ ਲਾਗੂ ਕੀਤੀਆਂ ਜਾ ਰਹੀਆਂ ਹਨ ਜਿਸ ਨਾਲ ਪੰਜਾਬ ਵਾਸੀਆਂ ਦਾ ਫਾਇਦਾ ਹੋ ਸਕੇ। ਪੰਜਾਬ ਸਰਕਾਰ ਵੱਲੋਂ ਜਿਥੇ ਕਈ ਨਵੇਂ ਕਦਮ ਚੁੱਕੇ ਗਏ ਹਨ ਉੱਥੇ ਹੀ ਕਈ ਅਜਿਹੀਆਂ ਤਬਦੀਲੀਆਂ ਕੀਤੀਆਂ ਗਈਆਂ ਹਨ ਜਿਸ ਨਾਲ ਬਹੁਤ ਸਾਰੇ ਲੋਕਾਂ ਨੂੰ ਫਾਇਦਾ ਹੋਇਆ ਹੈ। ਪੰਜਾਬ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਜਿਥੇ ਬੱਚਿਆਂ ਦੀ ਵਿੱਦਿਆ ਨੂੰ ਲੈ ਕੇ ਬਹੁਤ ਸਾਰੇ ਸਖਤ ਦਿਸ਼ਾ ਨਿਰਦੇਸ਼ ਵੀ ਜਾਰੀ ਕੀਤੇ ਗਏ ਹਨ ਅਤੇ ਕਈ ਸਕੂਲਾਂ ਦਾ ਵਧੇਰੇ ਨਵੀਨੀਕਰਨ ਵੀ ਕਰ ਦਿੱਤਾ ਗਿਆ ਹੈ।

ਉੱਥੇ ਹੀ ਵੱਖ-ਵੱਖ ਮੰਤਰੀਆਂ ਵੱਲੋਂ ਕਈ ਤਰਾਂ ਦੀਆਂ ਨਵੀਆਂ ਅਜਿਹੀਆਂ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ ਜਿਸ ਨਾਲ ਬੱਚਿਆਂ ਦਾ ਸਰਬਪੱਖੀ ਵਿਕਾਸ ਹੋਵੇਗਾ। ਹੁਣ ਪੰਜਾਬ ਦੇ ਸਰਕਾਰੀ ਸਕੂਲਾਂ ਵਾਸਤੇ ਇਹ ਨਵਾਂ ਹੁਕਮ ਜਾਰੀ ਕੀਤਾ ਗਿਆ ਹੈ ਜਿਥੇ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਇਹ ਫੈਸਲਾ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਬੱਚਿਆਂ ਦੀ ਪ੍ਰਤਿਭਾ ਨੂੰ ਨਿਖਾਰਨ ਵਾਸਤੇ ਅਤੇ ਉਨ੍ਹਾਂ ਦੇ ਅੰਦਰ ਛੁਪੀਆਂ ਹੋਈਆਂ ਕਲਾਂ ਨੂੰ ਬਾਹਰ ਲਿਆਉਣ ਵਾਸਤੇ ਪੰਜਾਬ ਰਾਜ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਮੈਗਜ਼ੀਨ ਕੱਢਣ ਦੇ ਆਦੇਸ਼ ਜਾਰੀ ਕੀਤੇ ਗਏ ਹਨ ਜੋ ਕਿ ਸਾਰੇ ਸਰਕਾਰੀ ਸਕੂਲਾਂ ਵਿਚ ਲਾਗੂ ਹੋਣਗੇ।

ਉਨ੍ਹਾਂ ਦੱਸਿਆ ਕਿ ਜਿਥੇ ਇਹ ਮੈਗਜ਼ੀਨ ਸਕੂਲ ਦੇ ਵਿਦਿਆਰਥੀਆਂ ਵਾਸਤੇ ਅਹਿਮ ਭੂਮਿਕਾ ਅਦਾ ਕਰੇਗਾ ਉਥੇ ਹੀ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਆਉਣ ਵਾਲੇ ਵਿਦਿਆਰਥੀਆਂ ਵੱਲੋਂ ਵੀ ਆਪਣੀਆਂ ਸਾਹਿਤਿਕ ਰਚਨਾਵਾਂ ਅਤੇ ਹੋਰ ਵੱਡੇ ਪੱਧਰ ਤੇ ਕਲਾਤਮਕ ਰਚਨਾਵਾਂ ਨੂੰ ਇਹਨਾਂ ਮੈਗਜ਼ੀਨਾਂ ਦੇ ਵਿੱਚ ਛਾਪਿਆ ਜਾਵੇਗਾ। ਇਨ ਮੈ ਜਿੰਨਾ ਨੂੰ ਜਿਥੇ 14 ਨਵੰਬਰ ਬਾਲ ਦਿਵਸ ਦੇ ਮੌਕੇ ਤੇ ਤਿਆਰ ਕੀਤਾ ਜਾਵੇਗਾ ਅਤੇ ਸਕੂਲ ਦੇ ਸਮੂਹ ਵੱਲੋਂ ਇਸ ਮੈਗਜ਼ੀਨ ਦੀਆਂ ਕਾਪੀਆਂ ਬੱਚਿਆਂ ਦੇ ਮਾਪਿਆਂ ਨੂੰ ਵੀ ਜਾਰੀ ਕੀਤੀਆਂ ਜਾਣਗੀਆਂ।

ਜਿਸ ਵਾਸਤੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਵਾਸਤੇ ਸਕੂਲ ਮੁਖੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਇਹ ਹੈ ਕਿ ਆਪ ਵੱਧ ਚੜ੍ਹ ਕੇ ਅੱਗੇ ਲੈ ਕੇ ਆਉਣ ਅਤੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ। ਇਸ ਵਾਸਤੇ ਸਕੂਲ ਵਿੱਚ ਮੀਟਿੰਗ ਵੀ ਕੀਤੀ ਜਾਵੇ ਜਿੱਥੇ ਬੱਚਿਆਂ ਦੇ ਮਾਪਿਆਂ ਨੂੰ ਵੀ ਸ਼ਾਮਲ ਕੀਤਾ ਜਾਵੇ।