ਆਈ ਤਾਜ਼ਾ ਵੱਡੀ ਖਬਰ
ਆਰਥਿਕ ਮੰਦੀ ਦੇ ਚਲਦਿਆਂ ਹੋਇਆਂ ਜਿੱਥੇ ਜਿੱਥੇ ਕਈ ਪਰਵਾਰਾਂ ਵੱਲੋਂ ਵਿਦੇਸ਼ਾਂ ਦਾ ਰੁੱਖ ਕੀਤਾ ਜਾਂਦਾ ਹੈ ਉਥੇ ਹੀ ਵਿਦੇਸ਼ਾਂ ਦੀ ਧਰਤੀ ਤੇ ਜਾ ਕੇਏ ਪ੍ਰਵਾਸੀਆਂ ਵੱਲੋਂ ਭਾਰੀ ਮਿਹਨਤ ਮੁਸ਼ੱਕਤ ਕੀਤੀ ਜਾਂਦੀ ਹੈ ਤੇ ਵਿਦੇਸ਼ਾਂ ਦੀ ਧਰਤੀ ਤੇ ਵੀ ਉਨ੍ਹਾਂ ਵੱਲੋਂ ਅਜਿਹੇ ਵਿਕਾਸ ਦੇ ਕਾਰਜ ਕੀਤੇ ਜਾ ਰਹੇ ਹਨ ਜਿਸ ਨਾਲ ਪੰਜਾਬੀਆਂ ਦਾ ਸਿਰ ਫਖ਼ਰ ਨਾਲ ਉੱਚਾ ਹੋ ਜਾਂਦਾ ਹੈ। ਪੰਜਾਬੀਆ ਵੱਲੋਂ ਵੱਖ-ਵੱਖ ਖੇਤਰਾਂ ਦੇ ਵਿੱਚ ਅਜਿਹਾ ਨਾਂ ਕੱਟਿਆ ਗਿਆ ਹੈ ਜਿਸ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀ ਗਿਆ ਹੈ। ਵਿਦੇਸ਼ਾਂ ਵਿਚ ਰਹਿਣ ਵਾਲੇ ਬਹੁਤ ਸਾਰੇ ਐਨ ਆਰ ਆਈ ਪੰਜਾਬੀਆਂ ਵੱਲੋਂ ਜਿਥੇ ਬਹੁਤ ਸਾਰੇ ਲੋਕਾਂ ਨੂੰ ਉਚੇਚੇ ਤੌਰ ਤੇ ਸਹਿਯੋਗ ਦਿੱਤਾ ਜਾਂਦਾ ਹੈ ਉਥੇ ਹੀ ਅਜਿਹੇ ਪੰਜਾਬੀਆਂ ਵੱਲੋਂ ਪੰਜਾਬ ਦੇ ਵਿਕਾਸ ਵਿਚ ਅਹਿਮ ਯੋਗਦਾਨ ਪਾਇਆ ਜਾ ਰਿਹਾ ਹੈ।
ਜਿਸ ਨੂੰ ਮੱਦੇਨਜ਼ਰ ਰੱਖਦੇ ਹੋਏ ਸਰਕਾਰ ਵੱਲੋਂ ਵੀ ਅਜਿਹੇ ਪ੍ਰਵਾਸੀਆਂ ਵਾਸਤੇ ਬਹੁਤ ਸਾਰੀਆਂ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਹਨ ਜਿਸ ਨਾਲ ਉਨ੍ਹਾਂ ਨੂੰ ਦਰਪੇਸ਼ ਆਉਣ ਵਾਲੀਆਂ ਸਮੱਸਿਆਵਾਂ ਨੂੰ ਸਮੇਂ ਸਿਰ ਹੱਲ ਕੀਤਾ ਜਾ ਸਕੇ। ਪੰਜਾਬ ਸਰਕਾਰ ਵੱਲੋਂ ਹੁਣ ਐਨ ਆਰ ਆਈ ਲਈ ਵੱਡਾ ਐਲਾਨ ਕੀਤਾ ਗਿਆ ਹੈ ਜਿਥੇ ਉਨ੍ਹਾਂ ਨੂੰ ਇਹ ਸਹੂਲਤ ਮਿਲੇਗੀ। ਪ੍ਰਾਪਤ ਜਾਣਕਾਰੀ ਅਨੁਸਾਰ ਐਨ ਆਰ ਆਈ ਵਾਸਤੇ ਜਿੱਥੇ ਹੁਣ ਉਨ੍ਹਾਂ ਦੇ ਮਾਮਲਿਆਂ ਨੂੰ ਹੱਲ ਕਰਨ ਵਾਸਤੇ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ।
ਜਿਸ ਬਾਰੇ ਥਾਣਿਆਂ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ। ਉਥੇ ਹੀ ਥਾਣਿਆਂ ਵਿੱਚ ਮੌਜੂਦ ਪੁਲਿਸ ਅਫਸਰਾਂ ਵੱਲੋਂ ਐਨ ਆਰ ਆਈ ਵੀਰਾਂ ਦੇ ਮਾਮਲਿਆਂ ਨੂੰ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇਗਾ। ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਇਹ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਹੈ ਕਿ ਸੰਭਵ ਸਹਾਇਤਾ ਯਕੀਨੀ ਬਣਾਈ ਜਾਵੇਗੀ। ਉਥੇ ਹੀ ਇਨ੍ਹਾਂ ਥਾਣਿਆਂ ਦੇ ਵਿਚ ਸਾਰੇ ਪ੍ਰਵਾਸੀਆਂ ਦੀਆਂ ਸ਼ਿਕਾਇਤਾਂ ਦਾ ਜਲਦ ਨਿਪਟਾਰਾ ਵੀ ਕੀਤਾ ਜਾਵੇਗਾ ਜਿਸ ਬਾਬਤ ਪੁਲਸ ਅਧਿਕਾਰੀਆਂ ਨੂੰ ਸੂਚਿਤ ਕੀਤਾ ਗਿਆ ਹੈ।
ਜਿਸ ਨਾਲ ਪਰਵਾਸੀਆਂ ਨੂੰ ਦਰਪੇਸ਼ ਆਉਣ ਵਾਲੀਆਂ ਸਮੱਸਿਆਵਾਂ ਨੂੰ ਸਮੇਂ ਸਿਰ ਹੱਲ ਕਰ ਦਿੱਤਾ ਜਾਵੇਗਾ। ਉਥੇ ਹੀ ਪਰਵਾਸੀਆਂ ਵਾਸਤੇ ਜਿਥੇ ਇਹ ਸ਼ਲਾਗਾਯੋਗ ਕਦਮ ਚੁੱਕਿਆ ਜਾ ਰਿਹਾ ਹੈ ਉਥੇ ਹੀ ਇਹ ਮਾਮਲਾ ਸਬੰਧਤ ਝਗੜੇ ਅਤੇ ਜਾਇਦਾਦ ਸਬੰਧੀ ਝਗੜਿਆਂ ਨੂੰ ਜਲਦ ਹੱਲ ਕਰ ਦਿੱਤਾ ਜਾਵੇਗਾ।
Previous Postਭੈਣ ਨੂੰ ਛੇੜਨ ਤੋਂ ਰੋਕਣ ਤੇ ਦਰਿੰਦਿਆਂ ਨੇ ਭਰਾ ਕੀਤਾ ਬੇਰਹਿਮੀ ਨਾਲ ਕਤਲ, ਘਟਨਾ ਹੋਈ CCTV ਚ ਕੈਦ
Next Postਪੰਜਾਬ ਚ ਮੌਸਮ ਵਿਭਾਗ ਵਲੋਂ ਆਈ ਵੱਡੀ ਖਬਰ, ਇਹਨਾਂ ਦਿਨਾਂ ਤੋਂ ਪਵੇਗੀ ਠੰਡ- ਕੱਢ ਲਵੋ ਰਜਾਈਆਂ