ਪੰਜਾਬ ਚ ਇਥੇ ਡੇਂਗੂ ਨੇ ਵਰਾਇਆ ਕਹਿਰ, ਹੋਈ 20 ਸਾਲਾ ਕੁੜੀ ਦੀ ਮੌਤ

ਆਈ ਤਾਜ਼ਾ ਵੱਡੀ ਖਬਰ 

ਕੋਰੋਨਾ ਦੇ ਕਾਰਨ ਜਿੱਥੇ ਬਹੁਤ ਸਾਰੇ ਲੋਕਾਂ ਦਾ ਭਾਰੀ ਜਾਨੀ-ਮਾਲੀ ਨੁਕਸਾਨ ਹੋਇਆ ਹੈ। ਜਿਸ ਕਾਰਨ ਬਹੁਤ ਸਾਰੇ ਪਰਿਵਾਰ ਅਜੇ ਤੱਕ ਦੀ ਆਰਥਿਕ ਮੰਦੀ ਦੇ ਕਾਰਣ ਕਈ ਤਰ੍ਹਾਂ ਦੀਆਂ ਮੁਸੀਬਤਾਂ ਨਾਲ ਜੂਝ ਰਹੇ ਹਨ। ਜਿੱਥੇ ਲੋਕਾਂ ਵੱਲੋਂ ਮੁੜ ਪੈਰਾਂ ਸਿਰ ਹੋਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਉਥੇ ਹੀ ਕੋਈ ਨਾ ਕੋਈ ਅਜਿਹੀ ਘਟਨਾ ਸਾਹਮਣੇ ਆਈ ਹੈ ਜਿਸ ਨਾਲ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਜਾਂਦਾ ਹੈ। ਜਿੱਥੇ ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੀਆਂ ਬੀਮਾਰੀਆਂ ਵੀ ਸਾਹਮਣੇ ਆਈਆਂ ਹਨ। ਉੱਥੇ ਹੀ ਵੱਖ-ਵੱਖ ਬਿਮਾਰੀਆਂ ਦੀ ਚਪੇਟ ਵਿੱਚ ਆਉਣ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਚਲੇ ਗਈ ਹੈ।

ਇਕ ਤੋਂ ਬਾਅਦ ਇਕ ਲਗਾਤਾਰ ਗੰਭੀਰ ਬੀਮਾਰੀਆਂ ਦਾ ਖਤਰਾ ਜਿੱਥੇ ਲੋਕਾਂ ਉਪਰ ਮੰਡਰਾ ਰਿਹਾ ਹੈ ਉਥੇ ਹੀ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਚੌਕਸੀ ਵਰਤਣ ਦੇ ਆਦੇਸ਼ ਵੀ ਜਾਰੀ ਕੀਤੇ ਜਾ ਰਹੇ ਹਨ। ਹੁਣ ਪੰਜਾਬ ਵਿੱਚ ਹੀ ਫੈਲੇ ਹੋਏ ਡੇਂਗੂ ਦੇ ਕਾਰਨ ਕਹਿਰ ਵਾਪਰਿਆ ਹੈ ਜਿੱਥੇ 20 ਸਾਲਾ ਕੁੜੀ ਦੀ ਮੌਤ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਜਲੰਧਰ ਤੋਂ ਸਾਹਮਣੇ ਆਇਆ ਹੈ ਜਿੱਥੇ ਜਲੰਧਰ ਕੈਂਟ ਦੇ ਵਿੱਚ ਡੇਂਗੂ ਦੇ ਚਲਦਿਆਂ ਹੋਇਆਂ ਇਕ 20 ਸਾਲਾ ਲੜਕੀ ਦੀ ਮੌਤ ਹੋਣ ਨਾਲ ਮੁਹੱਲਾ ਨਿਵਾਸੀਆਂ ਵਿਚ ਡਰ ਅਤੇ ਗੁੱਸਾ ਦੇਖਿਆ ਜਾ ਰਿਹਾ ਹੈ।

ਜਿਸ ਦੇ ਚਲਦਿਆਂ ਹੋਇਆਂ ਮੁਹੱਲੇ ਦੇ ਲੋਕਾਂ ਵੱਲੋਂ ਗੁੱਸੇ ਵਿੱਚ ਆ ਕੇ ਲੜਕੀ ਦੀ ਮੌਤ ਨੂੰ ਲੈ ਕੇ ਬੋਰਡ ਪ੍ਰਸ਼ਾਸਨ ਦੇ ਖਿਲਾਫ਼ ਰੋਸ ਪ੍ਰਗਟ ਕੀਤਾ ਹੈ ਅਤੇ ਆਖਿਆ ਹੈ ਕਿ ਪ੍ਰਸ਼ਾਸਨ ਵੱਲੋਂ ਡੇਂਗੂ ਦੇ ਮੱਛਰ ਤੋਂ ਨਿਜ਼ਾਤ ਪਾਉਣ ਵਾਸਤੇ ਕੋਈ ਉਪਰਾਲਾ ਨਹੀਂ ਕੀਤਾ ਗਿਆ ਹੈ ਜਿਸ ਦੇ ਚਲਦਿਆਂ ਉਨ੍ਹਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਇਸ ਘਟਨਾ ਦੀ ਜਾਣਕਾਰੀ ਵੀ ਸੀ.ਈ.ਓ ਰਾਮ ਸਵਰੂਪ ਨੂੰ ਮਿਲ ਕੇ ਦਿੱਤੀ ਗਈ ਹੈ। ਜਿੱਥੇ ਦੱਸਿਆ ਗਿਆ ਹੈ ਕਿ ਇਲਾਕੇ ਵਿਚ ਕੋਈ ਵੀ ਫਾਗਿੰਗ ਨਹੀਂ ਕੀਤੀ ਗਈ ਹੈ ਅਤੇ ਨਾ ਹੀ ਕੋਈ ਸਹੀ ਪ੍ਰਬੰਧ ਕੀਤੇ ਗਏ ਹਨ।

ਦੱਸ ਦਈਏ ਕਿ ਜਲੰਧਰ ਦੇ ਕੈਂਟ ਦੇ ਮੁਹੱਲਾਂ ਵਿੱਚ ਗਲੀ 10 ਦੇ ਵਿੱਚ ਜਿੱਥੇ ਡੇਂਗੂ ਦੀ ਚਪੇਟ ਵਿੱਚ ਬਹੁਤ ਸਾਰੇ ਪ੍ਰਵਾਰ ਆਏ ਹੋਏ ਹਨ। ਮ੍ਰਿਤਕ ਨੌਜਵਾਨ ਵੀਹ ਸਾਲਾਂ ਦੀ ਖੁਸ਼ਬੂ ਵਰਮਾ ਨੇ ਆਪਣੀ ਇੰਜੀਨੀਅਰ ਦੀ ਪੜ੍ਹਾਈ ਪੂਰੀ ਕੀਤੀ ਸੀ। ਲੜਕੀ ਦੀ ਮੌਤ ਹੋਣ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ।