ਮਾਨ ਸਰਕਾਰ ਨੇ ਕੀਤਾ ਵੱਡਾ ਐਕਸ਼ਨ, ਹਥਿਆਰਾਂ ਦੇ ਲਾਇਸੈਂਸ ਲਈ ਕੀਤਾ ਜਾਵੇਗਾ ਇਹ ਕੰਮ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਵਾਪਰੀਆਂ ਲੁੱਟ-ਖੋਹ ਅਤੇ ਚੋਰੀ ਦੀਆ ਘਟਨਾਵਾ ਦੇ ਦੌਰਾਨ ਜਿੱਥੇ ਬਹੁਤ ਸਾਰੀਆਂ ਗੋਲੀਬਾਰੀ ਦੀਆਂ ਘਟਨਾਵਾਂ ਵਾਪਰੀਆਂ ਹਨ। ਉੱਥੇ ਹੀ ਬਹੁਤ ਸਾਰੇ ਲੋਕਾਂ ਦੀ ਜਾਨ ਵੀ ਚਲੀ ਜਾਂਦੀ ਹੈ ਜਿਥੇ ਕੁਝ ਲੋਕਾਂ ਵੱਲੋਂ ਆਪਸੀ ਵਿਵਾਦ ਦੇ ਚਲਦਿਆਂ ਹੋਇਆਂ ਵੀ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦੇ ਦਿੱਤਾ ਜਾਂਦਾ ਹੈ। ਪੰਜਾਬ ਸਰਕਾਰ ਵੱਲੋਂ ਜਿਥੇ ਗੋਲੀਬਾਰੀ ਦੀਆਂ ਘਟਨਾਵਾਂ ਨੂੰ ਰੋਕਣ ਵਾਸਤੇ ਪੁਲਸ ਪ੍ਰਸ਼ਾਸਨ ਨੂੰ ਚੌਕਸੀ ਵਰਤਣ ਦੇ ਆਦੇਸ਼ ਜਾਰੀ ਕੀਤੇ ਜਾਂਦੇ ਹਨ ਉਥੇ ਹੀ ਕਲਚਰ ਨੂੰ ਠੱਲ ਪਾਉਣ ਵਾਸਤੇ ਵੀ ਬਹੁਤ ਸਾਰੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਕਿਉਂਕਿ ਪਿਛਲੇ ਕੁਝ ਸਮੇਂ ਤੋਂ ਜਿੱਥੇ ਲਗਾਤਾਰ ਅਜਿਹੀਆਂ ਘਟਨਾਵਾਂ ਦੇ ਕਾਰਨ ਭਾਰੀ ਨੁਕਸਾਨ ਹੋਇਆ ਹੈ।

ਜਿੱਥੇ ਦਿਨ-ਦਿਹਾੜੇ ਹੀ ਸ਼ਰੇਆਮ ਗੋਲੀਆਂ ਚੱਲਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਹੁਣ ਮਾਨ ਸਰਕਾਰ ਨੇ ਕੀਤਾ ਵੱਡਾ ਐਕਸ਼ਨ, ਹਥਿਆਰਾਂ ਦੇ ਲਾਇਸੈਂਸ ਲਈ ਕੀਤਾ ਜਾਵੇਗਾ ਇਹ ਕੰਮ , ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਜਿਥੇ ਬਹੁਤ ਸਾਰੇ ਸ਼ਲਾਘਾਯੋਗ ਕਦਮ ਚੁੱਕੇ ਗਏ ਹਨ ਉਥੇ ਹੀ ਹੁਣ ਸਰਕਾਰ ਵੱਲੋਂ ਗੰਨ ਕਲਚਰ ਨੂੰ ਠੱਲ ਪਾਉਣ ਵਾਸਤੇ ਮਾਨ ਸਰਕਾਰ ਦਾ ਵੱਡਾ ਐਕਸ਼ਨ ਲਿਆ ਜਾ ਰਿਹਾ ਹੈ ਜਿਥੇ ਹੁਣ ਹਥਿਆਰਾਂ ਦੇ ਲਾਇਸੈਂਸਾਂ ਦੀ ਜਲਦ ਸਮੀਖਿਆ ਹੋਵੇਗੀ। ਜਿਸ ਵਾਸਤੇ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸਖਤ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ ਅਤੇ ਗੰਨ ਕਲਚਰ ਨੂੰ ਲੈ ਕੇ ਉਨ੍ਹਾਂ ਵੱਲੋਂ ਸਖਤ ਕਦਮ ਚੁੱਕੇ ਜਾ ਰਹੇ ਹਨ

। ਹੁਣ ਅਗਲੇ ਤਿੰਨ ਮਹੀਨਿਆਂ ਦੇ ਅੰਦਰ ਜਿਥੇ ਉਨ੍ਹਾਂ ਸਾਰੇ ਹਥਿਆਰਾਂ ਦੇ ਲਾਇਸੰਸਾਂ ਦੀ ਸਮੀਖਿਆ ਕੀਤੀ ਜਾਵੇਗੀ ਜੋ ਕਿ ਜਾਰੀ ਕੀਤੇ ਗਏ ਹਨ। ਉਥੇ ਹੀ ਨਵੇਂ ਹਥਿਆਰਾਂ ਦੇ ਲਾਇਸੈਂਸ ਬਣਾਉਣ ਉਪਰ ਵੀ ਉਦੋਂ ਤੱਕ ਪਾਬੰਦੀ ਲਾਗੂ ਕੀਤੀ ਜਾਵੇਗੀ ਜਦੋਂ ਤੱਕ ਲਾਇਸੰਸ ਬਣਾਉਣ ਸਬੰਧੀ ਵਿਅਕਤੀਗਤ ਤੌਰ ਉੱਤੇ ਡੀਸੀ ਸੰਤੁਸ਼ਟ ਨਹੀਂ ਹੋਣਗੇ।

ਵੱਖ-ਵੱਖ ਇਲਾਕਿਆਂ ਵਿਚ ਆਉਣ ਵਾਲੇ ਦਿਨਾਂ ਦੌਰਾਨ ਚੈਕਿੰਗ ਵੀ ਕੀਤੀ ਜਾਵੇਗੀ ਅਤੇ ਸੋਸ਼ਲ ਮੀਡੀਆ ਦੇ ਉੱਪਰ ਵੀ ਹਥਿਆਰਾਂ ਨੂੰ ਲੈ ਕੇ ਕੋਈ ਪਰਮੋਸ਼ਨ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਗੀਤਾਂ ਤੇ ਬੈਂਨ ਲਾਗੂ ਕੀਤਾ ਜਾਵੇਗਾ ਜਿਨ੍ਹਾਂ ਵਿਚ ਹਥਿਆਰਾਂ ਨੂੰ ਪ੍ਰਮੋਟ ਕੀਤਾ ਜਾਂਦਾ ਹੈ।ਹਥਿਆਰਾਂ ਨੂੰ ਪ੍ਰਮੋਟ ਕਰਨ ਵਾਲੇ ਗੀਤ ਜਿੱਥੇ ਬੈਨ ਕੀਤੇ ਜਾਣਗੇ। ਉੱਥੇ ਹੀ ਕਿਸੇ ਭਾਈਚਾਰੇ ਦੇ ਖਿਲਾਫ ਵੀ ਬੋਲਣ ਵਾਲਿਆ ਦੇ ਖਿਲਾਫ ਸਖਤ ਕਾਰਵਾਈ ਕੀਤੇ ਜਾਣ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ।