ਆਈ ਤਾਜਾ ਵੱਡੀ ਖਬਰ
ਮੌਸਮੀ ਤਬਦੀਲੀ ਦੇ ਕਾਰਨ ਜਿੱਥੇ ਬਹੁਤ ਸਾਰੇ ਬਦਲਾਅ ਆ ਰਹੇ ਹਨ ਉਥੇ ਹੀ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ। ਕਿਉਂਕਿ ਸਵੇਰੇ-ਸ਼ਾਮ ਪੈਣ ਵਾਲੀ ਧੁੰਦ ਦੇ ਚਲਦਿਆਂ ਹੋਇਆਂ ਵਾਹਨ ਚਾਲਕਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਰਪੇਸ਼ ਆ ਰਹੀਆਂ ਹਨ ਅਤੇ ਅੱਗੇ ਵਧਣ ਵਿੱਚ ਉਨ੍ਹਾਂ ਨੂੰ ਵਿਜੀਬਿਲਟੀ ਘੱਟ ਹੋਣ ਦੇ ਚੱਲਦਿਆਂ ਹੋਇਆਂ ਵਾਹਨ ਚਲਾਉਣ ਵਿੱਚ ਵੀ ਸਮੱਸਿਆ ਪੈਦਾ ਹੋ ਰਹੀ ਹੈ। ਉੱਥੇ ਹੀ ਕੁਝ ਲੋਕਾਂ ਦੀ ਅਣਗਹਿਲੀ ਦੇ ਚਲਦਿਆਂ ਹੋਇਆਂ ਕਈ ਤਰ੍ਹਾਂ ਦੇ ਹਾਦਸੇ ਵੀ ਵਾਪਰਦੇ ਹਨ।
ਅਜਿਹੇ ਹਾਦਸੇ ਦੀ ਚਪੇਟ ਵਿਚ ਆਉਣ ਕਾਰਨ ਬਹੁਤ ਸਾਰੇ ਪਰਵਾਰਾਂ ਦੇ ਚਿਰਾਗ ਹਮੇਸ਼ਾਂ ਲਈ ਦੂਰ ਹੋ ਜਾਂਦੇ ਹਨ ਅਤੇ ਇਹ ਪਰਿਵਾਰ ਦੇ ਕਈ ਮੈਂਬਰਾਂ ਦੇ ਇਨ੍ਹਾਂ ਹਾਦਸਿਆਂ ਦੀ ਚਪੇਟ ਵਿੱਚ ਆਉਣ ਕਾਰਨ ਉਨ੍ਹਾਂ ਪਰਿਵਾਰਾਂ ਵਿੱਚ ਸੋਗ ਦੀ ਲਹਿਰ ਫੈਲ ਜਾਂਦੀ ਹੈ ਅਤੇ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪੈ ਜਾਂਦਾ ਹੈ। ਹੁਣ ਵਿਆਹ ਤੋਂ ਪਰਤ ਰਹੇ ਇਕ ਪਰਿਵਾਰ ਦੇ ਦੋ ਭਰਾਵਾਂ ਅਤੇ ਇੱਕ ਭੈਣ ਦੀ ਸੜਕ ਹਾਦਸੇ ਵਿੱਚ ਮੌਤ ਹੋਣ ਦੀ ਦੁਖਦਾਈ ਘਟਨਾ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਪੰਚਕੂਲਾ ਤੋਂ ਸਾਹਮਣੇ ਆਇਆ ਹੈ ਜਿੱਥੇ ਇਕ ਭਿਆਨਕ ਸੜਕ ਹਾਦਸੇ ਵਿਚ ਇਕ ਘਰ ਦੇ ਦੋ ਭਰਾਵਾਂ ਅਤੇ ਇੱਕ ਭੈਣ ਦੀ ਮੌਤ ਹੋਈ ਹੈ।
ਹਾਦਸਾ ਉਸ ਸਮੇਂ ਹੋਇਆ ਜਦੋਂ ਬਰੇਲੀ ਦੇ ਰਹਿਣ ਵਾਲੇ ਦੋ ਭਰਾ ਅਤੇ ਇੱਕ ਭੈਣ ਬਾਈਕ ਤੇ ਸਵਾਰ ਹੋ ਕੇ ਪੰਚਕੂਲਾ ਵਿੱਚ ਇੱਕ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਤੋਂ ਬਾਅਦ ਵਾਪਸ ਆਪਣੇ ਘਰ ਪਰਤ ਰਹੇ ਸਨ। ਉਸ ਸਮੇਂ ਹੀ ਰਸਤੇ ਵਿਚ ਇਕ ਤੇਜ਼ ਰਫਤਾਰ ਸਕਾਰਪੀਓ ਵੱਲੋਂ ਇਨ੍ਹਾਂ ਨੂੰ ਟੱਕਰ ਮਾਰ ਦਿੱਤੀ ਗਈ ਅਤੇ ਇਸ ਹਾਦਸੇ ਦੀ ਚਪੇਟ ਵਿੱਚ ਆਉਣ ਕਾਰਨ ਇਕ ਭੈਣ ਅਤੇ ਭਰਾ ਦੀ ਘਟਨਾ ਸਥਾਨ ਤੇ ਮੌਤ ਹੋ ਗਈ, ਜਿਨ੍ਹਾਂ ਵਿੱਚ ਇੱਕ ਭਰਾ ਅਭਿਸ਼ੇਕ ਅਤੇ ਭੈਣ ਅੰਜਲੀ ਸ਼ਾਮਲ ਸਨ।
ਅਤੇ ਇਕ ਭਰਾ ਅੰਕਿਤ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਸੀ ਜਿਸ ਨੂੰ ਪੀ ਜੀ ਆਈ ਰੈਫ਼ਰ ਕੀਤਾ ਗਿਆ ਸੀ, ਉਸ ਦੀ ਮੌਤ ਹੋ ਗਈ ਹੈ। 3 ਭੈਣ ਭਰਾਵਾਂ ਦੀ ਮੌਤ ਹੋਣ ਨਾਲ ਜਿਥੇ ਮਾਤਾ ਪਿਤਾ ਉੱਪਰ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ ਉਥੇ ਹੀ ਪਰਿਵਾਰ ਨੂੰ ਅੱਜ ਉਨ੍ਹਾਂ ਦੀਆਂ ਲਾਸ਼ਾਂ ਅੰਤਿਮ ਸੰਸਕਾਰ ਵਾਸਤੇ ਸੌਂਪੀਆਂ ਗਈਆਂ ਹਨ ਅਤੇ ਇਸ ਘਟਨਾ ਕਾਰਨ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ ਹੈ।
Previous Postਇੰਡੀਆ ਚ ਜਨਮ ਸਰਟੀਫਿਕੇਟ ਨੂੰ ਲੈਕੇ ਸਰਕਾਰ ਵਲੋਂ ਆਈ ਵੱਡੀ ਖਬਰ, ਆਧਾਰ ਕਾਰਡ ਵਾਂਗ ਹੋਵੇਗਾ ਲਾਜ਼ਮੀ
Next Postਪੰਜਾਬ: ਢਾਈ ਸਾਲ ਪਹਿਲਾਂ ਵਿਆਹੀ ਕੁੜੀ ਵਲੋਂ ਸੋਹਰਿਆਂ ਤੋਂ ਤੰਗ ਆ ਮੌਤ ਨੂੰ ਲਾਇਆ ਗਲੇ