ਆਈ ਤਾਜਾ ਵੱਡੀ ਖਬਰ
ਵਧ ਰਹੀਆ ਅਪਰਾਧਿਕ ਘਟਨਾਵਾਂ ਨੂੰ ਠੱਲ੍ਹ ਪਾਉਣ ਵਾਸਤੇ ਜਿੱਥੇ ਸਰਕਾਰ ਵੱਲੋਂ ਬਹੁਤ ਸਾਰੇ ਸਖ਼ਤ ਕਦਮ ਚੁੱਕੇ ਜਾ ਰਹੇ ਹਨ ਉਥੇ ਹੀ ਕਈ ਤਰ੍ਹਾਂ ਦੇ ਸਖਤ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ ਜਾ ਰਹੇ ਹਨ ਜਿਸ ਨਾਲ ਵਾਪਰਨ ਵਾਲੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਦੇ ਚਲਦਿਆਂ ਹੋਇਆਂ ਜਿੱਥੇ ਬਹੁਤ ਸਾਰੇ ਲੋਕਾਂ ਦਾ ਭਾਰੀ ਜਾਨੀ-ਮਾਲੀ ਨੁਕਸਾਨ ਹੋ ਰਿਹਾ ਹੈ। ਉਥੇ ਹੀ ਦੇਸ਼ ਵਿੱਚ ਵਾਪਰਨ ਵਾਲੀਆਂ ਘਟਨਾਵਾਂ ਨੂੰ ਵੀ ਰੋਕਣ ਲਈ ਪੁਲਿਸ ਪ੍ਰਸ਼ਾਸਨ ਨੂੰ ਚੌਕਸੀ ਵਰਤਣ ਦੇ ਆਦੇਸ਼ ਜਾਰੀ ਕੀਤੇ ਜਾ ਰਹੇ ਹਨ। ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਰਕਾਰ ਵੱਲੋਂ ਆਏ ਦਿਨ ਹੀ ਕੋਈ ਨਾ ਕੋਈ ਨਵੇ ਆਦੇਸ਼ ਜਾਰੀ ਕੀਤੇ ਜਾਂਦੇ ਹਨ
ਜਿਸ ਨਾਲ ਸ਼ਾਂਤਮਈ ਮਾਹੌਲ ਬਣਾ ਕੇ ਰੱਖਿਆ ਜਾ ਸਕੇ। ਹੁਣ ਕੇਂਦਰ ਸਰਕਾਰ ਵੱਲੋਂ ਇਹ ਹੁਕਮ ਜਾਰੀ ਹੋਏ ਹਨ ਜਿਥੇ ਇਨ੍ਹਾਂ ਚੈਨਲਾਂ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ ਅਤੇ ਕਾਰਵਾਈ ਹੋਵੇਗੀ। ਪ੍ਰਾਪਤ ਜਾਣਕਾਰੀ ਅਨੁਸਾਰ ਅਪਰਾਧਿਕ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਜਿੱਥੇ ਸਰਕਾਰ ਵੱਲੋਂ ਹੁਣ ਕੁਝ ਚੈਨਲਾਂ ਨੂੰ ਸਖਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।
ਉਥੇ ਹੀ ਕੇਂਦਰ ਸਰਕਾਰ ਨੇ ਟੀਵੀ ਚੈਨਲਾਂ ਅਤੇ ਰੇਡੀਓ ਨੂੰ ਨਸ਼ੇ ਨੂੰ ਪ੍ਰਮੋਟ ਕਰਨ ਵਾਲੇ ਗੀਤਾਂ ਜਾਂ ਹੋਰ ਪ੍ਰਸਾਰਿਤ ਕੀਤੀ ਜਾਣ ਵਾਲੀ ਸਮੱਗਰੀ ਉੱਪਰ ਰੋਕ ਲਗਾ ਦਿੱਤੀ ਹੈ ਅਗਰ ਕੋਈ ਵੀ ਲਾਗੂ ਕੀਤੇ ਗਏ ਇਨ੍ਹਾਂ ਨਿਯਮਾਂ ਦੀ ਉਲੰਘਣਾ ਕਰਦਾ ਹੈ, ਤਾਂ ਉਨ੍ਹਾਂ ਦੇ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ। ਸੂਚਨਾ ਤੇ ਪ੍ਰਸਾਰਣ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਆਦੇਸ਼ਾਂ ਵਿੱਚ ਆਖਿਆ ਗਿਆ ਹੈ ਕਿ ਅਗਰ ਕੋਈ ਵੀ ਡਰੱਗ ਗੰਨ ਕਲਚਰ ਸ਼ਰਾਬ ਆਦਿ ਨੂੰ ਲੈ ਕੇ ਪਰਸਾਰਣ ਕਰਦਾ ਹੈ ਤਾਂ ਉਸਦੇ ਖਿਲਾਫ ਸਖਤ ਕਾਰਵਾਈ ਹੋਵੇਗੀ। ਅਜਿਹੀਆਂ ਗਤੀਵਿਧੀਆਂ ਨੂੰ ਬੜ੍ਹਾਵਾ ਦੇਣ ਵਾਲੇ ਕਿਸੇ ਵੀ ਕੰਟੇਂਟ ਦਾ ਪ੍ਰਸਾਰਣ ਨਾ ਕੀਤਾ ਜਾਵੇ।
ਅਗਰ ਕੋਈ ਵੀ ਲਾਗੂ ਕੀਤੀਆਂ ਗਈਆਂ ਸ਼ਰਤਾਂ ਦੇ ਖਿਲਾਫ ਜਾ ਕੇ ਇਨ੍ਹਾਂ ਦਾ ਪ੍ਰਸਾਰਨ ਕਰਦਾ ਹੈ ਤਾਂ ਉਨ੍ਹਾਂ ਦੇ ਖਿਲਾਫ ਸਖਤ ਕਾਰਵਾਈ ਹੋਵੇਗੀ ਕਿਉਂਕਿ ਅਜਿਹੈ ਪਰਸਾਰਣ ਦੇ ਕਾਰਨ ਬੱਚਿਆਂ ਉਪਰ ਗਲਤ ਪ੍ਰਭਾਵ ਪੈਂਦਾ ਹੈ ਅਤੇ ਗੰਨ ਕਲਚਰ ਨੂੰ ਵੀ ਬੜਾਵਾ ਮਿਲਦਾ ਹੈ। ਇਸ ਲਈ ਪਾਬੰਦੀ ਲਾਗੂ ਕਰਕੇ ਇਸ ਨੂੰ ਠੱਲ੍ਹ ਪਾਈ ਜਾ ਰਹੀ ਹੈ।
Previous Postਪੰਜਾਬ ਸਰਕਾਰ ਵਲੋਂ ਹੁਣ ਕਿਸਾਨਾਂ ਲਈ ਕੀਤਾ ਵੱਡਾ ਉਪਰਾਲਾ, ਇਕ ਫੋਨ ਕਾਲ ਜਰੀਏ ਹੋਵੇਗਾ ਇਹ ਕੰਮ
Next Postਪੰਜਾਬ; 20 ਸਾਲਾਂ ਨੌਜਵਾਨ ਮੁੰਡੇ ਨੇ ਘਰ ਚ ਫਾਹਾ ਲਗਾ ਕੀਤੀ ਖ਼ੁਦਕੁਸ਼ੀ