ਆਈ ਤਾਜਾ ਵੱਡੀ ਖਬਰ
ਪੰਜਾਬ ਵਿਚ ਵਧ ਰਹੀਆਂ ਘਟਨਾਵਾਂ ਦੇ ਚਲਦਿਆਂ ਹੋਇਆਂ ਜਿੱਥੇ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋਇਆ ਹੈ ਉੱਥੇ ਹੀ ਸ਼ਰਾਰਤੀ ਅਨਸਰਾਂ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ ਜਿਸ ਨਾਲ ਬਹੁਤ ਸਾਰੇ ਲੋਕਾਂ ਦਾ ਭਾਰੀ ਜਾਨੀ-ਮਾਲੀ ਨੁਕਸਾਨ ਹੋ ਜਾਂਦਾ ਹੈ। ਪੁਲੀਸ ਵੱਲੋਂ ਜਿੱਥੇ ਅਜਿਹੇ ਮਾਮਲਿਆਂ ਨੂੰ ਠੱਲ ਪਾਉਣ ਵਾਸਤੇ ਸਖ਼ਤੀ ਵਰਤੀ ਜਾਂਦੀ ਹੈ ਅਤੇ ਅਜਿਹੇ ਗੈਰ-ਸਮਾਜਿਕ ਅਨਸਰਾਂ ਨੂੰ ਕਾਬੂ ਕੀਤਾ ਜਾਂਦਾ ਹੈ। ਪਰ ਇਸ ਸਭ ਦੇ ਬਾਵਜੂਦ ਵੀ ਅਜਿਹੀਆਂ ਘਟਨਾਵਾਂ ਵਿਚ ਲਗਾਤਾਰ ਵਾਧਾ ਹੋਇਆ ਹੈ। ਜਿਸ ਦਾ ਅਸਰ ਪੰਜਾਬ ਦੇ ਹਲਾਤਾਂ ਤੇ ਪੈ ਰਿਹਾ ਹੈ।
ਹੁਣ ਪੰਜਾਬ ਵਿੱਚ ਜਿੱਥੇ ਸ਼ਰੇਆਮ ਗੁੰਡਾਗਰਦੀ ਹੋਈ ਹੈ ਜਿੱਥੇ ਕਾਰ ਅੱਗੇ ਮੋਟਰਸਾਈਕਲ ਸੁੱਟ ਕੇ ਪੈਸੇ ਨਾ ਮਿਲਣ ਤੇ ਨੌਜਵਾਨ ਦੀ ਕੁੱਟਮਾਰ ਕੀਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਖੰਨਾ ਤੋਂ ਸਾਹਮਣੇ ਆਇਆ ਹੈ ਜਿਥੇ ਕੁਝ ਨੌਜਵਾਨਾਂ ਵੱਲੋਂ ਕਾਰ ਵਿਚ ਆ ਰਹੇ ਮਾਂ-ਪੁੱਤਰ ਦੇ ਨਾਲ ਬਤਮੀਜ਼ੀ ਕਰਦਿਆਂ ਹੋਇਆਂ ਨੌਜਵਾਨ ਦੀ ਕੁੱਟਮਾਰ ਕੀਤੀ ਗਈ ਹੈ ਅਤੇ ਉਨ੍ਹਾਂ ਦੀ ਕਾਰ ਦੀ ਬੁਰੀ ਤਰਾਂ ਭੰਨ-ਤੋੜ ਕਰ ਦਿੱਤੀ ਗਈ ਹੈ। ਘਟਨਾ ਦੀ ਜਾਣਕਾਰੀ ਦਿੰਦੇ ਹੋਏ ਨੌਜਵਾਨ ਅਰਮਾਨ ਜੋਤ ਨੇ ਦੱਸਿਆ ਕਿ ਜਿੱਥੇ ਉਹ ਆਪਣੀ ਮਾਂ ਦੇ ਨਾਲ ਲਲਹੇੜੀ ਤੋਂ ਬਿਲਗਾ ਨੂੰ ਵਾਪਸ ਆਪਣੇ ਘਰ ਨੂੰ ਆ ਰਿਹਾ ਸੀ।
ਉੱਥੇ ਹੀ ਲਲਹੇੜੀ ਚੌਂਕ ਦੇ ਵਿੱਚ ਕੁਝ ਨੌਜਵਾਨਾਂ ਵੱਲੋਂ ਆਪਣਾ ਮੋਟਰਸਾਈਕਲ ਉਨ੍ਹਾਂ ਦੀ ਗੱਡੀ ਦੇ ਅੱਗੇ ਸੁੱਟ ਕੇ ਪੈਸਿਆਂ ਦੀ ਮੰਗ ਕੀਤੀ ਗਈ। ਜਦ ਕਿ ਉਨ੍ਹਾਂ ਨੂੰ ਆਖਿਆ ਗਿਆ ਕਿ ਉਨ੍ਹਾਂ ਦੀ ਗੱਡੀ ਵੱਲੋਂ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ ਗਈ ਹੈ। ਇਸ ਬਾਬਤ ਜਦੋਂ ਨੌਜਵਾਨ ਵੱਲੋਂ ਗੱਲ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਮੋਟਰਸਾਈਕਲ ਨੌਜਵਾਨਾਂ ਵੱਲੋਂ ਆਪਣੇ ਹੋਰ ਦੋਸਤਾਂ ਨੂੰ ਬੁਲਾ ਕੇ ਉਨ੍ਹਾਂ ਦੀ ਕਾਰ ਦੀ ਭੰਨਤੋੜ ਕੀਤੀ ਗਈ ਅਤੇ ਨੌਜਵਾਨ ਦੀ ਕੁੱਟਮਾਰ ਕੀਤੀ ਗਈ। ਘਟਨਾ ਦਾ ਪਤਾ ਲੱਗਦੇ ਹੀ ਜਿੱਥੇ ਲੋਕ ਇਕੱਠੇ ਹੋਏ ਉਥੇ ਹੀ ਘਟਨਾ ਸਥਾਨ ਤੋਂ ਦੋਸ਼ੀ ਫਰਾਰ ਹੋ ਗਏ।
ਦੋਸ਼ੀਆਂ ਵੱਲੋਂ ਜਿਥੇ ਨੌਜਵਾਨ ਨਾਲ ਕੁੱਟਮਾਰ ਕੀਤੀ ਗਈ ਉਥੇ ਹੀ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਤੱਕ ਦਿੱਤੀਆਂ ਗਈਆਂ। ਇਸ ਘਟਨਾ ਨੇ ਪੁਲਿਸ ਉਪਰ ਵੀ ਕਈ ਸਵਾਲੀਆ ਨਿਸ਼ਾਨ ਖੜ੍ਹੇ ਕਰ ਦਿੱਤੇ ਹਨ, ਜਿੱਥੇ ਅੱਜ ਦੇ ਦੌਰ ਵਿੱਚ ਲੋਕਾਂ ਲਈ ਸਫ਼ਰ ਕਰਨਾ ਵੀ ਸੁਰੱਖਿਅਤ ਨਹੀਂ ਰਿਹਾ ਹੈ।
Home ਤਾਜਾ ਖ਼ਬਰਾਂ ਪੰਜਾਬ ਚ ਇਥੇ ਹੋਈ ਸ਼ਰੇਆਮ ਗੁੰਡਾਗਰਦੀ, ਕਾਰ ਅੱਗੇ ਮੋਟਰਸਾਈਕਲ ਸੁੱਟ ਪੈਸੇ ਮੰਗੇ ਨਾ ਦੇਣ ਦੇਣ ਤੇ ਕੀਤੀ ਕੁੱਟਮਾਰ
ਤਾਜਾ ਖ਼ਬਰਾਂ
ਪੰਜਾਬ ਚ ਇਥੇ ਹੋਈ ਸ਼ਰੇਆਮ ਗੁੰਡਾਗਰਦੀ, ਕਾਰ ਅੱਗੇ ਮੋਟਰਸਾਈਕਲ ਸੁੱਟ ਪੈਸੇ ਮੰਗੇ ਨਾ ਦੇਣ ਦੇਣ ਤੇ ਕੀਤੀ ਕੁੱਟਮਾਰ
Previous Postਸ਼ਖਸ਼ ਵਲੋਂ ਦਾੜੀ ਚ ਲਟਕਾਈਆਂ 710 ਘੰਟੀਆਂ, ਬਣਾਇਆ ਵਿਸ਼ਵ ਰਿਕਾਰਡ
Next Postਪੰਜਾਬ ਵਾਸੀਆਂ ਲਈ ਕਰੋਨਾ ਨੂੰ ਲੈਕੇ ਆਈ ਵੱਡੀ ਤਾਜਾ ਖਬਰ, ਸਾਰੇ ਜਿਲਿਆਂ ਚ ਜਾਰੀ ਹੋਇਆ ਅਲਰਟ