ਆਈ ਤਾਜਾ ਵੱਡੀ ਖਬਰ
ਸੜਕੀ ਆਵਾਜਾਈ ਮੰਤਰਾਲੇ ਵੱਲੋਂ ਜਿਥੇ ਲੋਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਬਹੁਤ ਸਾਰੀਆਂ ਹਦਾਇਤਾਂ ਲਾਗੂ ਕੀਤੀਆਂ ਜਾਂਦੀਆਂ ਹਨ। ਉਥੇ ਹੀ ਵਾਪਰਣ ਵਾਲੇ ਸੜਕ ਹਾਦਸਿਆ ਦੀ ਚਪੇਟ ਵਿੱਚ ਆਉਣ ਕਾਰਨ ਕਈ ਪਰਵਾਰਾਂ ਵਿੱਚ ਸੋਗ ਦੀ ਲਹਿਰ ਫੈਲ ਜਾਂਦੀ ਹੈ। ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਘਟਨਾਵਾਂ ਨੇ ਜਿਥੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਉਥੇ ਹੀ ਬਹੁਤ ਸਾਰੇ ਪਰਵਾਰਾਂ ਦੇ ਚਿਰਾਗ ਬੁਝ ਜਾਂਦੇ ਹਨ। ਕੁਝ ਵਾਹਨ ਚਾਲਕਾਂ ਵੱਲੋਂ ਜਿਥੇ ਅਣਗਹਿਲੀ ਵਰਤੀ ਜਾਂਦੀ ਹੈ ਅਤੇ ਅਜਿਹੇ ਹਾਦਸੇ ਵਾਪਰ ਜਾਂਦੇ ਹਨ ਜਿਸ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਗਿਆ ਹੁੰਦਾ।
ਅਜਿਹੀਆਂ ਘਟਨਾਵਾਂ ਨੂੰ ਰੋਕਣ ਵਾਸਤੇ ਹੀ ਸਰਕਾਰ ਵੱਲੋਂ ਲੋਕਾਂ ਨੂੰ ਨਿਯਮਾਂ ਦੀ ਪਾਲਣਾ ਕਰਨ ਦੀ ਸਮੇਂ ਸਮੇਂ ਤੇ ਅਪੀਲ ਕੀਤੀ ਜਾਂਦੀ ਹੈ। ਹੁਣ ਮਾਂ ਪੁੱਤਰ ਨੂੰ ਬਾਇਕ ਸਣੇ ਬੱਸ ਘਸੀਟ ਕੇ ਲੈ ਗਈ ਹੈ ਜਿਥੇ ਦਰਦਨਾਕ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਪਟਿਆਲਾ ਤੋਂ ਸਾਹਮਣੇ ਆਇਆ ਹੈ ਜਿੱਥੇ ਇਕ ਮਾਂ ਪੁੱਤਰ ਦੀ ਦਰਦਨਾਕ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ ਜੋ ਇੱਕ ਸੜਕ ਹਾਦਸੇ ਦਾ ਸ਼ਿਕਾਰ ਹੋਏ ਹਨ। ਦੱਸ ਦਈਏ ਕਿ ਜਿੱਥੇ 30 ਸਾਲ਼ਾ ਨਿਤੀਸ਼ ਕੁਮਾਰ ਨਿਵਾਸੀ ਵਿਸ਼ਕਰਮਾ ਕਾਲੋਨੀ, ਨਾਭਾ ਆਪਣੀ ਮਾਂ ਵੰਦਨਾ ਦੇਵੀ 50 ਸਾਲਾਂ ਨੂੰ ਬਿਮਾਰ ਹੋਣ ਤੇ ਦਵਾਈ ਲੈਣ ਲਈ ਡਾਕਟਰ ਦੇ ਕੋਲ ਜਾ ਰਿਹਾ ਸੀ।
ਉਸ ਸਮੇਂ ਜਦੋਂ ਮਾਂ ਪੁੱਤਰ ਆਪਣੀ ਬਾਈਕ ਤੇ ਸਵਾਰ ਹੋ ਕੇ ਬੱਦਣ ਫਾਟਕ ਰੇਲਵੇ ਪੁਲ ਦੇ ਕੋਲ ਪਹੁੰਚੇ ਤਾਂ ਉਸ ਸਮੇਂ ਇਕ ਤੇਜ਼ ਰਫਤਾਰ ਪ੍ਰਾਈਵੇਟ ਬੱਸ ਨੇ ਉਨ੍ਹਾਂ ਦੋਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ।
ਇਹ ਹਾਦਸਾ ਇੰਨਾ ਭਿਆਨਕ ਸੀ ਕੇ ਬੱਸ ਦੇ ਟਾਇਰ ਹੇਠ ਦੋਨੋ ਮਾਂ ਪੁੱਤਰ ਫਸ ਗਏ ਅਤੇ ਘਸੀਟ ਹੋਣ ਦੇ ਕਾਰਨ ਪੁੱਤਰ ਦੀ ਘਟਨਾ ਸਥਾਨ ਤੇ ਮੌਤ ਹੋ ਗਈ ਅਤੇ ਮਾਂ ਨੂੰ ਹਸਪਤਾਲ ਵਿੱਚ ਗੰਭੀਰ ਜ਼ਖਮੀ ਹਾਲਤ ਵਿੱਚ ਦਾਖ਼ਲ ਕਰਾਇਆ ਗਿਆ ਸੀ ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ। ਉਥੇ ਹੀ ਪੁਲਸ ਵੱਲੋਂ ਦੋਸ਼ੀ ਅਣਪਛਾਤੇ ਡਰਾਈਵਰ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਜਿਸ ਦੀ ਭਾਲ ਕੀਤੀ ਜਾ ਰਹੀ ਹੈ ਜੋ ਕਿ ਘਟਨਾ ਸਥਾਨ ਤੋਂ ਫਰਾਰ ਹੋ ਗਿਆ ਸੀ।
Previous Postਇਥੇ ਸਰਕਾਰ ਨੇ ਲਿਆ ਅਹਿਮ ਫੈਸਲਾ, ਮਿਡ-ਡੇ-ਮੀਲ ਚ ਬੱਚਿਆਂ ਨੂੰ ਪਰੋਸਿਆ ਜਾਵੇਗਾ ਚਿਕਨ ਤੇ ਮੌਸਮੀ ਫਲ
Next Postਪੰਜਾਬ: ਜਨਮਦਿਨ ਦੀ ਪਾਰਟੀ ਤੋਂ ਵਾਪਿਸ ਆ ਰਹੇ ਦੋਸਤਾਂ ਨਾਲ ਵਾਪਰਿਆ ਹਾਦਸਾ, ਨਹਿਰ ਚ ਕਾਰ ਡਿਗਣ ਨਾਲ 2 ਰੁੜੇ