ਏਦਾਂ ਘੈਂਟ ਜੁਗਾੜ ਲਾ ਕੇ ਲਿਜਾ ਰਿਹਾ ਸੀ 40 ਹਜ਼ਾਰ ਡਾਲਰ, ਕਸਟਮ ਵਿਭਾਗ ਨੇ ਕੀਤਾ ਕਾਬੂ

ਆਈ ਤਾਜਾ ਵੱਡੀ ਖਬਰ 

ਬਹੁਤ ਸਾਰੇ ਲੋਕਾਂ ਵੱਲੋਂ ਜਿੱਥੇ ਕੰਮ ਦੇ ਸਿਲਸਿਲੇ ਵਿੱਚ ਵਿਦੇਸ਼ਾਂ ਦਾ ਰੁੱਖ ਕੀਤਾ ਜਾਂਦਾ ਹੈ ਉਥੇ ਹੀ ਕਈ ਲੋਕ ਵਧੇਰੇ ਪੈਸੇ ਦੀ ਚਾਹਤ ਵਿੱਚ ਗੈਰ ਕਾਨੂੰਨੀ ਕੰਮ ਵੀ ਕਰਨਾ ਸ਼ੁਰੂ ਕਰ ਦਿੰਦੇ ਹਨ। ਅਜਿਹੀ ਸਥਿਤੀ ਵਿਚ ਜਿੱਥੇ ਹਵਾਈ ਸਫ਼ਰ ਕਰ ਕੇ ਦੂਜੇ ਦੇਸ਼ਾਂ ਵਿੱਚ ਜਾਂਦੇ ਹਨ ਉਥੇ ਹੀ ਹਵਾਈ ਅੱਡੇ ਤੇ ਉਨ੍ਹਾਂ ਦੇ ਸਮਾਨ ਦੀ ਪੂਰੀ ਤਰ੍ਹਾਂ ਤਲਾਸ਼ੀ ਲਈ ਜਾਂਦੀ ਹੈ। ਕੁਝ ਲੋਕਾਂ ਵੱਲੋਂ ਜਿੱਥੇ ਸਰਕਾਰ ਦੁਆਰਾ ਲਾਗੂ ਕੀਤੇ ਗਏ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਜਾਂਦੀਆਂ ਹਨ ਅਤੇ ਕੁਝ ਕਾਨੂੰਨ ਦੇ ਸ਼ਿਕੰਜੇ ਵਿੱਚ ਆ ਜਾਂਦੇ ਹਨ। ਉੱਥੇ ਹੀ ਬਹੁਤ ਸਾਰੇ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਜਾਂਦਾ ਹੈ।

ਜਿਸ ਕਾਰਨ ਹੋਰ ਲੋਕਾਂ ਦੇ ਮਨ ਵਿੱਚ ਡਰ ਪੈਦਾ ਹੋ ਜਾਂਦਾ ਹੈ।ਇਸ ਤਰ੍ਹਾਂ ਦੇ ਲੋਕਾਂ ਨੂੰ ਕਸਟਮ ਵਿਭਾਗ ਵੱਲੋਂ ਉਸ ਨੂੰ ਕਾਬੂ ਕਰ ਲਿਆ ਜਾਂਦਾ ਹੈ ਜਦੋਂ ਉਨ੍ਹਾਂ ਵੱਲੋਂ ਗੈਰ ਕਾਨੂੰਨੀ ਤਰੀਕੇ ਇਸਤੇਮਾਲ ਕੀਤੇ ਜਾਂਦੇ ਹਨ। ਹੁਣ ਏਦਾਂ ਜੁਗਾੜ ਲਗਾ ਕੇ 40 ਹਜ਼ਾਰ ਡਾਲਰ ਲਿਜ਼ਾ ਰਹੇ ਵਿਅਕਤੀ ਨੂੰ ਕਸਟਮ ਵਿਭਾਗ ਵਲੋ ਕਾਬੂ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਕੋਲਕਾਤਾ ਦੇ ਹਵਾਈ ਅੱਡੇ ਤੋਂ ਸਾਹਮਣੇ ਆਇਆ ਹੈ। ਜਿੱਥੇ ਬੈਂਕਾਕ ਜਾਣ ਵਾਲੇ ਇਕ ਵਿਅਕਤੀ ਦੇ ਕੋਲੋਂ ਕਸਟਮ ਵਿਭਾਗ ਦੇ ਅਧਿਕਾਰੀਆਂ ਵੱਲੋਂ 32 ਲੱਖ 78 ਹਜ਼ਾਰ ਦੀ ਕੀਮਤ ਦੀ ਭਾਰਤੀ ਰਾਸ਼ੀ ਬਰਾਮਦ ਕੀਤੀ ਗਈ ਹੈ ਜੋ ਕਿ 40 ਹਜ਼ਾਰ ਡਾਲਰ ਸਨ।

ਇਸ ਵਿਅਕਤੀ ਤੋਂ ਇਹ ਸਾਰੀ ਰਾਸ਼ੀ ਗੁਟਕੇ ਦੇ ਪੈਕਟ ਦੇ ਅੰਦਰੋਂ ਬਰਾਮਦ ਕੀਤੀ ਗਈ ਹੈ। ਇਸ ਵਿਅਕਤੀ ਵੱਲੋਂ ਜਿਥੇ ਗੁਟਕੇ ਦੇ ਪੈਕਟ ਦੇ ਅੰਦਰ ਪੂਰੀ ਤਰ੍ਹਾਂ ਇਹ ਪੈਸੇ ਨੂੰ ਲੁਕੋ ਕੇ ਲਿਜਾਇਆ ਜਾ ਰਿਹਾ ਸੀ ਉਥੇ ਅਧਿਕਾਰੀਆਂ ਨੂੰ ਸ਼ੱਕ ਹੋਣ ਤੇ ਉਸ ਦੀ ਤਲਾਸ਼ੀ ਲਈ ਗਈ ਅਤੇ ਗ੍ਰਿਫਤਾਰੀ ਕੀਤੀ ਗਈ ਹੈ।

ਦੱਸ ਦਈਏ ਕਿ ਜਿੱਥੇ ਉਨ੍ਹਾਂ ਦੇ ਕੋਲੋਂ ਬਰਾਮਦ ਕੀਤੇ ਗਏ ਇਨਾਂ ਪ੍ਰੈਕਟਾਂ ਦੀ ਇਕ ਵੀਡੀਓ ਵੀ ਸ਼ੇਅਰ ਕੀਤੀ ਗਈ ਹੈ ਜਿਸ ਵਿੱਚ ਉਹਨਾਂ ਕੋਲੋਂ ਬਰਾਮਦ ਕੀਤੇ ਗਏ ਗੁਟਕੇ ਦਾ ਨਾਮ ਸੁੱਧ ਪਲੱਸ ਦੱਸਿਆ ਗਿਆ ਹੈ। ਕਸਟਮ ਵਿਭਾਗ ਦੇ ਅਧਿਕਾਰੀਆਂ ਵੱਲੋਂ ਜਿੱਥੇ ਇਨ੍ਹਾਂ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉੱਥੇ ਹੀ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।