ਦਰਸ਼ਨਾਂ ਲਈ ਜਾ ਰਹੀ ਬੱਸ ਹੋਈ ਭਿਆਨਕ ਹਾਦਸੇ ਦੀ ਸ਼ਿਕਾਰ, ਹੋਈਆਂ 10 ਮੌਤਾਂ ਅਤੇ ਏਨੇ ਜ਼ਖਮੀ

ਆਈ ਤਾਜਾ ਵੱਡੀ ਖਬਰ 

ਸਰਦੀ ਦੇ ਇਸ ਮੌਸਮ ਵਿਚ ਜਿਥੇ ਮੌਸਮ ਦੀ ਖਰਾਬੀ ਕਾਰਨ ਬਹੁਤ ਸਾਰੇ ਸੜਕ ਹਾਦਸਿਆਂ ਵਿੱਚ ਵਾਧਾ ਹੋਇਆ ਹੈ ਉਥੇ ਹੀ ਧੁੰਦ ਦੇ ਮੌਸਮ ਵਿੱਚ ਦਿਖਾਈ ਨਾ ਦੇਣ ਦੇ ਚਲਦਿਆਂ ਹੋਇਆਂ ਬਹੁਤ ਸਾਰੇ ਵਾਹਨ ਸੜਕ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਹਨ। ਅਜਿਹੀਆਂ ਘਟਨਾਵਾਂ ਦੇ ਕਾਰਨ ਜਿੱਥੇ ਬਹੁਤ ਸਾਰੇ ਪਰਿਵਾਰਾਂ ਵਿੱਚ ਸੋਗ ਦੀ ਲਹਿਰ ਫੈਲ ਜਾਂਦੀ ਹੈ। ਉਥੇ ਹੀ ਵਾਹਨ ਚਾਲਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਸੜਕੀ ਆਵਾਜਾਈ ਮੰਤਰਾਲੇ ਵੱਲੋਂ ਬਹੁਤ ਸਾਰੇ ਸਖ਼ਤ ਦਿਸ਼ਾ ਨਿਰਦੇਸ਼ ਵੀ ਜਾਰੀ ਕੀਤੇ ਜਾਂਦੇ ਹਨ ਅਤੇ ਉਨ੍ਹਾਂ ਦੀ ਪਾਲਣਾ ਕਰਨ ਵਾਸਤੇ ਵੀ ਆਦੇਸ਼ ਜਾਰੀ ਕੀਤੇ ਜਾਂਦੇ ਹਨ।

ਪਰ ਕੁਝ ਲੋਕਾਂ ਦੀ ਅਣਗਹਿਲੀ ਦੇ ਚਲਦਿਆਂ ਹੋਇਆਂ ਅਤੇ ਕੁਝ ਅਚਾਨਕ ਹੀ ਅਜਿਹੇ ਹਾਦਸੇ ਵਾਪਰ ਜਾਂਦੇ ਹਨ ਜਿਸ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਗਿਆ ਹੁੰਦਾ। ਹੁਣ ਇੱਥੇ ਦਰਸ਼ਨਾਂ ਲਈ ਜਾ ਰਹੀ ਬੱਸ ਇਕ ਭਿਆਨਕ ਹਾਦਸੇ ਦਾ ਸ਼ਿਕਾਰ ਹੋਈ ਹੈ ਜਿੱਥੇ 10 ਮੌਤਾਂ ਹੋਈਆਂ ਹਨ ਅਤੇ ਏਨੇ ਜਖਮੀ ਹੋਣ ਦੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਮਹਾਰਾਸ਼ਟਰ ਤੋਂ ਸਾਹਮਣੇ ਆਇਆ ਹੈ ਜਿਥੇ ਸ਼ਰਧਾਲੂਆਂ ਨੂੰ ਲੈਕੇ ਜਾ ਰਹੀ ਇੱਕ ਬੱਸ ਹਾਦਸੇ ਦਾ ਸ਼ਿਕਾਰ ਹੋਈ ਹੈ। ਦੱਸ ਦੇਈਏ ਕਿ ਸ਼ੁਕਰਵਾਰ ਸਵੇਰ ਨੂੰ ਇਹ ਭਿਆਨਕ ਸੜਕ ਹਾਦਸਾ ਨਾਸਿਕ ਵਿੱਚ ਵਾਪਰਿਆ ਹੈ।

ਜਿਥੇ ਸ਼ਰਧਾਲੂਆਂ ਨਾਲ ਭਰੀ ਹੋਈ ਇੱਕ ਪ੍ਰਾਈਵੇਟ ਲਗਜ਼ਰੀ ਬੱਸ ਦੀ ਟੱਕਰ ਨਾਸਿਕ ਸਿਨਾਰ ਰੋਡ ਤੇ ਹੋਈ ਹੈ। ਜਿੱਥੇ ਬੱਸ ਵਿਚ ਸਵਾਰ ਸਾਰੇ ਯਾਤਰੀ ਸਾਈਂ ਬਾਬਾ ਦੇ ਦਰਸ਼ਨ ਕਰਨ ਵਾਸਤੇ ਸ਼ਿਰਡੀ ਜਾ ਰਹੇ ਸਨ। ਉਸ ਸਮੇਂ ਹੀ ਰਸਤੇ ਵਿੱਚ ਇਸ ਬੱਸ ਦੀ ਟੱਕਰ ਟਰੱਕ ਨਾਲ ਹੋਣ ਦੇ ਚਲਦਿਆਂ ਹੋਇਆਂ 40 ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋਏ ਹਨ ਜਦ ਕਿ 10 ਲੋਕਾਂ ਦੀ ਮੌਤ ਹੋ ਗਈ ਹੈ।

ਇਹ ਟੱਕਰ ਇੰਨੀ ਭਿਆਨਕ ਸੀ ਕਿ ਇਸ ਹਾਦਸੇ ਦੀ ਚਪੇਟ ਵਿੱਚ ਆਉਣ ਕਾਰਨ ਟਰੱਕ ਅਤੇ ਬੱਸ ਪੂਰੀ ਤਰਾਂ ਨੁਕਸਾਨੇ ਗਏ ਹਨ। ਇਸ ਘਟਨਾ ਦੀ ਜਿੱਥੇ ਜਾਂਚ ਕੀਤੇ ਜਾਣ ਦੇ ਆਦੇਸ਼ ਵੀ ਮੁੱਖ ਮੰਤਰੀ ਵੱਲੋਂ ਜਾਰੀ ਕੀਤੇ ਗਏ ਹਨ। ਉਥੇ ਹੀ ਮੁੱਖ ਮੰਤਰੀ ਏਕਨਾਥ ਸ਼ਿੰਦੇ ਵੱਲੋਂ ਇਸ ਘਟਨਾ ਤੇ ਗਹਿਰੇ ਦੁੱਖ ਦਾ ਇਜ਼ਹਾਰ ਕਰਦਿਆਂ ਹੋਇਆਂ ਇਸ ਹਾਦਸੇ ਵਿਚ ਮਾਰੇ ਗਏ ਪਰਿਵਾਰਾਂ ਨੂੰ ਪੰਜ-ਪੰਜ ਲੱਖ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਵੀ ਕਰ ਦਿਤਾ ਗਿਆ ਹੈ।