ਪੰਜਾਬ ਚ ਇਥੇ ਲੁਟੇਰਿਆਂ ਵਲੋਂ ਦੁਕਾਨ ਚ ਲੁੱਟੇ 1 ਕਰੋੜ ਦੇ ਗਹਿਣੇ, ਨਾਲ ਲੈ ਗਏ CCTV ਦੀ ਡੀਵੀਆਰ

ਆਈ ਤਾਜਾ ਵੱਡੀ ਖਬਰ 

ਆਮ ਆਦਮੀ ਪਾਰਟੀ ਦੇ ਸੱਤਾ ਵਿਚ ਆਉਣ ਤੋਂ ਬਾਅਦ ਜਿੱਥੇ ਪੰਜਾਬ ਸਰਕਾਰ ਵੱਲੋਂ ਲਾਗੂ ਕੀਤੀਆਂ ਗਈਆਂ ਬਹੁਤ ਸਾਰੀਆਂ ਹਦਾਇਤਾਂ ਨੂੰ ਇਕ ਤੋਂ ਬਾਅਦ ਇਕ ਲਗਾਤਾਰ ਪੂਰੇ ਕੀਤੇ ਜਾਣ ਦਾ ਵਾਅਦਾ ਨਿਭਾਉਦੇ ਹੋਏ ਪੂਰੇ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਜਿਥੇ ਸੌਹ ਚੁੱਕ ਸਮਾਗਮ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਪੰਜਾਬ ਚ ਨਸ਼ਿਆਂ ਅਤੇ ਲੁਟ-ਖੋਹ ਦੀਆਂ ਘਟਨਾਵਾਂ ਨੂੰ ਰੋਕਣ ਸਬੰਧੀ ਵਾਅਦਾ ਵੀ ਕੀਤਾ ਗਿਆ ਸੀ। ਪੁਲਿਸ ਪ੍ਰਸ਼ਾਸਨ ਵਿਚ ਸਰਕਾਰ ਵੱਲੋਂ ਚੌਕਸੀ ਵਰਤਣ ਦੇ ਆਦੇਸ਼ ਜਾਰੀ ਕੀਤੇ ਗਏ ਹਨ ਅਤੇ ਅਜਿਹੇ ਅਪਰਾਧਾਂ ਨੂੰ ਠੱਲ੍ਹ ਪਾਉਣ ਦੇ ਆਦੇਸ਼ ਜਾਰੀ ਕੀਤੇ ਗਏ ਹਨ ਜਿਨ੍ਹਾਂ ਵੱਲੋਂ ਅਜਿਹੀਆਂ ਗੈਰ ਸਮਾਜਿਕ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ ਅਤੇ ਪੰਜਾਬ ਦੇ ਹਾਲਾਤਾਂ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਹੁਣ ਪੰਜਾਬ ਚ ਇਥੇ ਲੁਟੇਰਿਆਂ ਵਲੋਂ ਦੁਕਾਨ ਚ ਲੁੱਟੇ 1 ਕਰੋੜ ਦੇ ਗਹਿਣੇ, ਨਾਲ ਲੈ ਗਏ CCTV ਦੀ ਡੀਵੀਆਰ , ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਜਲੰਧਰ ਨਗਰ ਤੋਂ ਸਾਹਮਣੇ ਆਇਆ ਹੈ, ਜਿਥੇ ਲੁਟੇਰਿਆਂ ਵੱਲੋ ਸੋਨੇ ਦੀ ਇਕ ਦੁਕਾਨ ਨੂੰ ਆਪਣੀ ਲੁੱਟ ਦਾ ਸ਼ਿਕਾਰ ਬਣਾਇਆ ਗਿਆ ਹੈ। ਜਿਹਨਾਂ ਦੀ ਕ਼ੀਮਤ ਦੁਕਾਨਦਾਰ ਵੱਲੋਂ 1 ਕਰੋੜ ਦੇ ਕਰੀਬ ਦੱਸੀ ਗਈ ਹੈ।

ਬਸਤੀ ਵਿਖੇ ਇਕ ਘਟਨਾ ਜਲੰਧਰ ਦੇ ਗੜਾ ਰੋਡ ‘ਤੇ ਇਕ ਜਿਊਲਰਜ਼ ਦੀ ਦੁਕਾਨ ਵਾਪਰੀ ਹੈ ਜਿੱਥੇ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਚੋਰਾਂ ਵੱਲੋਂ ਕਰੀਬ ਇਕ ਕਰੋੜ ਰੁਪਏ ਦੀ ਲੁੱਟ ਕੀਤੀ ਗਈ ਹੈ ਜਿਨ੍ਹਾਂ ਵੱਲੋਂ ਰਾਤ ਦੇ ਸਮੇਂ ਇਸ ਘਟਨਾ ਨੂੰ ਅੰਜਾਮ lllਰਮਨ ਜਿਊਲਰਜ਼ ਦੀ ਦੁਕਾਨ ਦੀ ਕੰਧ ਤੋੜ ਕੇ ਦਿੱਤਾ ਗਿਆ ਹੈ ਜਿਨ੍ਹਾਂ ਵੱਲੋਂ ਬਾਅਦ ਵਿੱਚ ਦੁਕਾਨ ਦੇ ਅੰਦਰੋਂ ਸੋਨੇ ਅਤੇ ਚਾਂਦੀ ਦੇ ਗਹਿਣੇ ਲੁੱਟ ਲਏ ਗਏ। ਇਸ ਤੋਂ ਇਲਾਵਾ ਚੋਰ ਜਾਂਦੇ ਹੋਏ ਆਪਣੇ ਨਾਲ ਸੀਸੀਟੀਵੀ ਕੈਮਰੇ ਦਾ ਡੀਵੀਆਰ ਵੀ ਲੈ ਗਏ ਹਨ।

ਇਸ ਘਟਨਾ ਦਾ ਪਤਾ ਲੱਗਣ ਤੇ ਪੁਲੀਸ ਵੱਲੋਂ ਜਿੱਥੇ ਤੁਰਤ ਘਟਨਾ ਸਥਾਨ ਤੇ ਪਹੁੰਚ ਕੀਤੀ ਗਈ ਅਤੇ ਅਣਪਛਾਤੇ ਚੋਰਾਂ ਖਿਲਾਫ ਮਾਮਲਾ ਦਰਜ ਕਰ ਕੇ ਭਾਲ ਕੀਤੀ ਜਾ ਰਹੀ ਹੈ ਅਤੇ ਸੀ ਟੀ ਵੀ ਕੈਮਰੇ ਦੀ ਫੁਟੇਜ ਨੂੰ ਖੰਗਾਲਿਆ ਜਾ ਰਿਹਾ ਹੈ।