ਆਈ ਤਾਜਾ ਵੱਡੀ ਖਬਰ
ਵਿਸ਼ਵ ਦੇ ਸ਼ਕਤੀਸ਼ਾਲੀ ਦੇਸ਼ ਅਮਰੀਕਾ ਦੇ ਵਿਚ ਜਿੱਥੇ ਬਹੁਤ ਸਾਰੇ ਲੋਕਾਂ ਨੂੰ ਕਰੋਨਾ ਦੇ ਦੌਰ ਵਿੱਚ ਕਈ ਤਰਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਉਥੇ ਹੀ ਉਥੋਂ ਦੀਆਂ ਸਰਕਾਰਾਂ ਵੱਲੋਂ ਲੋਕਾਂ ਨੂੰ ਬਣਦਾ ਹੋਇਆ ਪੂਰਾ ਸਹਿਯੋਗ ਵੀ ਦਿੱਤਾ ਗਿਆ ਹੈ। ਪਰ ਬਹੁਤ ਸਾਰੀਆਂ ਸਰਕਾਰਾਂ ਨੂੰ ਲੈ ਕੇ ਵੀ ਲੋਕਾਂ ਵੱਲੋਂ ਕਈ ਤਰ੍ਹਾਂ ਦੀਆਂ ਆਲੋਚਨਾਵਾਂ ਕੀਤੀਆਂ ਜਾਂਦੀਆਂ ਹਨ ਅਤੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਜੁੜੀਆਂ ਹੋਈਆਂ ਕਈ ਤਰ੍ਹਾਂ ਦੀਆਂ ਗੱਲਾਂ ਵੀ ਅਕਸਰ ਸਾਹਮਣੇ ਆ ਜਾਂਦੀਆਂ ਹਨ। ਜਿੱਥੇ ਉਹ ਆਪਣੇ ਵਿਵਾਦਾਂ ਨੂੰ ਲੈ ਕੇ ਅਕਸਰ ਹੀ ਚਰਚਾ ਵਿੱਚ ਬਣੇ ਰਹਿੰਦੇ ਹਨ।
ਉਥੇ ਹੀ ਉਨ੍ਹਾਂ ਦੇ ਸੋਸ਼ਲ ਮੀਡੀਆ ਨੂੰ ਲੈ ਕੇ ਵੀ ਕੋਈ ਨਾ ਕੋਈ ਚਰਚਾ ਸਾਹਮਣੇ ਆਈ ਹੁੰਦੀ ਹੈ। ਪਰ ਕੇਵਲ ਨਿੱਜੀ ਜ਼ਿੰਦਗੀ ਨੂੰ ਲੈ ਕੇ ਵੀ ਬਹੁਤ ਸਾਰੀਆਂ ਮੁਸ਼ਕਲਾਂ ਉਨ੍ਹਾਂ ਦੀਆਂ ਵਧ ਰਹੀਆਂ ਹਨ। ਹੁਣ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਲਈ ਇਕ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਉਨ੍ਹਾਂ ਨੂੰ ਵੱਡਾ ਝਟਕਾ ਲੱਗਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਡੋਨਾਲਡ ਟਰੰਪ ਵੱਲੋਂ ਜਿੱਥੇ ਅਦਾਲਤ ਵਿਚ ਇਕ ਮੁਕੱਦਮਾ ਦਾਇਰ ਕੀਤਾ ਗਿਆ ਸੀ ਉੱਥੇ ਹੀ ਅਦਾਲਤ ਵੱਲੋਂ ਉਸ ਮੁਕੱਦਮੇ ਨੂੰ ਰੱਦ ਕਰ ਦਿੱਤਾ ਗਿਆ ਹੈ।
ਇਸ ਮੁਕੱਦਮੇ ਵਿੱਚੋਂ ਉਨ੍ਹਾਂ ਵੱਲੋਂ ਹਰਜਾਨੇ ਦੇ ਰੂਪ ਵਿੱਚ 70 ਮਿਲੀਅਨ ਡਾਲਰ ਦੀ ਮੰਗ ਕੀਤੀ ਗਈ। ਜਿੱਥੇ ਉਨ੍ਹਾਂ ਨੇ 2016 ਦੀਆਂ ਰਾਸ਼ਟਰਪਤੀ ਚੋਣਾਂ ਦੇ ਵਿੱਚ ਹਾਰਨ ਵਾਲੀ ਹਿਲੇਰੀ ਕਲਿੰਟਨ ਦੇ ਖ਼ਿਲਾਫ਼ ਮਿਲੀਭੁਗਤ ਹੋਣ ਦਾ ਮੁਕੱਦਮਾ ਦਾਇਰ ਕੀਤਾ ਗਿਆ ਸੀ। ਇਹ ਚੋਣਾਂ ਦੇ ਸਮੇਂ ਉਨ੍ਹਾਂ ਵੱਲੋਂ ਰੂਸ ਨਾਲ ਮਿਲ ਕੇ ਮਿਲੀਭੁਗਤ ਕੀਤੀ ਗਈ ਹੈ ਅਤੇ ਉਨ੍ਹਾਂ ਦੀ ਚੋਣ ਮੁਹਿੰਮ ਨੂੰ ਪ੍ਰਭਾਵਿਤ ਕੀਤਾ ਹੈ। ਇਸ ਤੇ ਹੁਣ ਅਦਾਲਤ ਵੱਲੋਂ ਇਸ ਮਾਮਲੇ ਨੂੰ ਰੱਦ ਕਰਦੇ ਹੋਏ ਡੋਨਾਲਡ ਟਰੰਪ ਦੇ ਵਕੀਲ ਤੇ ਵੀ ਜ਼ੁਰਮਾਨਾ ਲਗਾਇਆ ਹੈ।
ਅਦਾਲਤ ਵੱਲੋਂ ਜਿੱਥੇ ਇਸ ਮੁਕੱਦਮੇ ਦੇ ਵਿਚ 47 ਸਫਿਆਂ ਤੇ ਲਿਖਤੀ ਹੁਕਮ ਜਾਰੀ ਕੀਤੇ ਗਏ ਹਨ ਕਿ ਇਹ ਮੁਕੱਦਮਾ ਕਦੇ ਵਾਪਸ ਨਹੀਂ ਲਿਆਂਦਾ ਜਾਣਾ ਚਾਹੀਦਾ ਸੀ। ਕਿਸੇ ਵੀ ਜ਼ਿੰਮੇਵਾਰ ਵਕੀਲ ਨੂੰ ਇਸ ਨੂੰ ਦਾਇਰ ਵੀ ਨਹੀਂ ਕਰਨਾ ਚਾਹੀਦਾ ਸੀ। ਡੋਨਾਲਡ ਟਰੰਪ ਜਿੱਥੇ ਮੁੜ ਤੋਂ 2024 ਵਿੱਚ ਵਾਈਟ ਹਾਊਸ ਪਰਤਣ ਦੀ ਉਮੀਦ ਲਗਾ ਰਹੇ ਹਨ ਉਥੇ ਹੀ ਉਨ੍ਹਾਂ ਦੀਆਂ ਮੁਸ਼ਕਲਾਂ ਵਧ ਰਹੀਆਂ ਹਨ।
Previous Postਬ੍ਰਿਟਿਸ਼ ਫੌਜ ਦੀ ਸਿੱਖ ਮਹਿਲਾ ਨੇ ਬਣਾਇਆ ਵਿਸ਼ਵ ਰਿਕਾਰਡ, ਕੀਤਾ ਇਹ ਕਾਰਨਾਮਾ
Next Postਪੰਜਾਬ ਸਰਕਾਰ ਵਲੋਂ ਇਥੇ 23 ਜਨਵਰੀ ਨੂੰ ਕੀਤਾ ਗਿਆ ਛੁੱਟੀ ਦਾ ਐਲਾਨ