ਸੀਰੀਆ ਚ ਭੂਚਾਲ ਦੌਰਾਨ ਵਾਪਰਿਆ ਚਮਤਕਾਰ – ਮਲਬੇ ਹੇਠ ਦੱਬੀ ਔਰਤ ਨੇ ਮੌਤ ਤੋਂ ਪਹਿਲਾਂ ਦਿੱਤਾ ਬੱਚੇ ਨੂੰ ਜਨਮ

ਆਈ ਤਾਜਾ ਵੱਡੀ ਖਬਰ 

ਕੁਦਰਤੀ ਕਹਿਰ ਕਰੋਨਾ ਦੀ ਚਪੇਟ ਵਿੱਚ ਆਉਣ ਕਾਰਨ ਜਿਥੇ ਪਹਿਲਾਂ ਹੀ ਵੱਖ ਵੱਖ ਦੇਸ਼ਾਂ ਵਿੱਚ ਭਾਰੀ ਜਾਨੀ-ਮਾਲੀ ਨੁਕਸਾਨ ਹੋ ਚੁੱਕਿਆ ਹੈ ਅਤੇ ਲੋਕਾਂ ਵੱਲੋਂ ਜ਼ਿੰਦਗੀ ਨੂੰ ਪਟੜੀ ਤੇ ਲਿਆਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇੱਕ ਤੋਂ ਬਾਅਦ ਇੱਕ ਕੁਦਰਤੀ ਆਫ਼ਤਾਂ ਦੇ ਆਉਣ ਦਾ ਸਿਲਸਿਲਾ ਵੀ ਜਾਰੀ ਹੈ ਜਿੱਥੇ ਬਹੁਤ ਸਾਰੇ ਦੇਸ਼ ਇਨ੍ਹਾਂ ਹਾਦਸਿਆਂ ਦੇ ਕਾਰਨ ਭਾਰੀ ਨੁਕਸਾਨ ਦਾ ਸਾਹਮਣਾ ਕਰ ਰਹੇ ਹਨ ਅਤੇ ਕਈ ਦੇਸ਼ਾਂ ਵਿੱਚ ਇਹਨਾਂ ਕੁਦਰਤੀ ਆਫਤਾਂ ਕਾਰਨ ਲੋਕਾਂ ਦੀ ਜਾਨ ਜਾ ਰਹੀ ਹੈ। ਅਜਿਹੀਆਂ ਕੁਦਰਤੀ ਆਫਤਾਂ ਨੇ ਜਿੱਥੇ ਲੋਕਾਂ ਵਿਚ ਡਰ ਪੈਦਾ ਕਰ ਦਿੱਤਾ ਹੈ ਉਥੇ ਹੀ ਅਜਿਹੇ ਹਾਦਸਿਆਂ ਦੇ ਕਾਰਨ ਸਾਰੀ ਦੁਨੀਆਂ ਨੂੰ ਵੀ ਭਾਰੀ ਝਟਕੇ ਲੱਗ ਰਹੇ ਹਨ। ਜਿੱਥੇ ਇਨ੍ਹਾਂ ਕੁਦਰਤੀ ਆਫ਼ਤਾਂ ਦਾ ਸ਼ਿਕਾਰ ਹੋਣ ਵਾਲੇ ਲੋਕਾਂ ਨਾਲ ਜੁੜੀਆਂ ਹੋਈਆਂ ਖ਼ਬਰਾਂ ਸਾਹਮਣੇ ਆਉਣ ਤੇ ਹਰ ਇੱਕ ਇਨਸਾਨ ਭਾਵੁਕ ਹੋ ਜਾਂਦਾ ਹੈ।

ਹੁਣ ਸੀਰੀਆ ਵਿੱਚ ਭੂਚਾਲ ਦੌਰਾਨ ਮੌਤਾਂ ਵਿਚਾਲੇ ਇਕ ਚਮਤਕਾਰ ਵਾਪਰਿਆ ਹੈ ਜਿੱਥੇ ਮਲਬੇ ਹੇਠਾਂ ਦੱਬੀ ਗਈ ਔਰਤ ਨੇ ਇਕ ਬੱਚੇ ਨੂੰ ਜਨਮ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਤੁਰਕੀ ਅਤੇ ਸੀਰੀਆ ਦੇ ਵਿੱਚ ਭੂਚਾਲ ਕਾਰਨ ਭਾਰੀ ਤਬਾਹੀ ਹੋਈ ਹੈ ਅਤੇ ਲੋਕਾਂ ਦਾ ਭਾਰੀ ਜਾਨੀ-ਮਾਲੀ ਨੁਕਸਾਨ ਹੋਇਆ ਹੈ ਅਤੇ ਇਸ ਭੂਚਾਲ ਕਾਰਨ ਹੁਣ ਤੱਕ 4365 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਹਰ ਪਾਸੇ ਮਲਬੇ ਦੇ ਹੇਠ ਲੋਕਾਂ ਦੀਆਂ ਲਾਸ਼ਾਂ ਦੀ ਗਿਣਤੀ ਵਧ ਰਹੀ ਹੈ।

ਇਸ ਮੰਜਰ ਨੇ ਜਿੱਥੇ ਹਰ ਇਕ ਇਨਸਾਨ ਨੂੰ ਰੁਆ ਕੇ ਰੱਖ ਦਿੱਤਾ ਹੈ ਉਥੇ ਹੀ ਅਜੇ ਵੀ ਤਬਾਹੀ ਦੇ ਕਾਰਨ ਮਲਬਿਆਂ ਦੇ ਹੇਠਾਂ ਬਹੁਤ ਸਾਰੀਆਂ ਲਾਸ਼ਾਂ ਦੱਬੀਆਂ ਹੋਈਆਂ ਹਨ ਅਤੇ ਬਹੁਤ ਸਾਰੇ ਲੋਕ ਆਪਣਿਆਂ ਦੀ ਭਾਲ ਕਰ ਰਹੇ ਹਨ। ਇਸ ਦੌਰਾਨ ਹੀ ਇੱਕ ਬੱਚੇ ਦੇ ਜਨਮ ਲੈਣ ਦੀ ਖਬਰ ਸਾਹਮਣੇ ਆਈ ਹੈ ਜਿਸ ਦੀ ਵੀਡੀਓ ਵੀ ਸੋਸ਼ਲ ਮੀਡੀਆ ਤੇ ਵਾਇਰਲ ਹੋਈ ਹੈ।

ਦੱਸ ਦਈਏ ਕਿ ਜਿੱਥੇ ਰਾਹਤ ਕਾਰਜਾਂ ਦੇ ਦੌਰਾਨ ਬਚਾਅ ਟੀਮ ਦੇ ਕਰਮਚਾਰੀਆਂ ਨੂੰ ਇੱਕ ਬੱਚੇ ਦੀ ਰੋਣ ਦੀ ਆਵਾਜ਼ ਸੁਣਾਈ ਦਿੱਤੀ ਤਾਂ ਉਹਨਾਂ ਵੱਲੋ ਨਵ ਜਨਮੇ ਬੱਚੇ ਨੂੰ ਮਲਬੇ ਤੋਂ ਸੁਰੱਖਿਅਤ ਬਾਹਰ ਕੱਢਿਆ ਗਿਆ ਹੈ ਅਤੇ ਸੁਰੱਖਿਅਤ ਜਗ੍ਹਾ ਤੇ ਪਹੁੰਚਾਇਆ ਗਿਆ ਹੈ। ਜਿੱਥੇ ਇਸ ਬੱਚੇ ਦੇ ਪਰਿਵਾਰਕ ਮੈਂਬਰਾਂ ਬਾਰੇ ਅਜੇ ਹੋਰ ਜਾਣਕਾਰੀ ਸਾਹਮਣੇ ਨਹੀਂ ਆਈ ਹੈ ਉਥੇ ਹੀ ਇਸ ਵੀਡੀਓ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ।