CBSE ਸਕੂਲਾਂ ਦੇ ਵਿਦਿਆਰਥੀਆਂ ਲਈ ਆਈ ਵੱਡੀ ਖਬਰ – ਹੋ ਗਿਆ ਇਹ ਬਦਲਾਅ

ਆਈ ਤਾਜ਼ਾ ਵੱਡੀ ਖਬਰ 

ਕਰੋਨਾ ਕਾਰਨ ਜਿੱਥੇ ਵਿਦਿਅਕ ਅਦਾਰਿਆਂ ਨੂੰ ਬੰਦ ਕੀਤਾ ਗਿਆ ਅਤੇ ਬੱਚਿਆਂ ਦੀ ਪੜ੍ਹਾਈ ਕਾਫੀ ਲੰਮਾ ਸਮਾਂ ਆਨਲਾਈਨ ਜਾਰੀ ਰੱਖੀ ਗਈ ਹੈ ਕਿ ਬੱਚਿਆਂ ਦੀ ਪੜ੍ਹਾਈ ਅਤੇ ਸਕੂਲਾਂ ਨੂੰ ਲੈ ਕੇ ਕਈ ਤਰਾਂ ਦੇ ਮਾਮਲੇ ਆਏ ਸਾਹਮਣੇ ਆ ਰਹੇ ਹਨ। ਜਿੱਥੇ ਕਰੋਨਾ ਦੇ ਦੌਰ ਵਿੱਚ ਬਹੁਤ ਸਾਰੇ ਨਿੱਜੀ ਸਕੂਲਾਂ ਵੱਲੋਂ ਬੱਚਿਆਂ ਦੇ ਮਾਪਿਆਂ ਤੋਂ ਭਾਰੀ ਫੀਸਾਂ ਵਸੂਲੀਆਂ ਗਈਆਂ ਅਤੇ ਕਈ ਮਾਪਿਆਂ ਵੱਲੋਂ ਮਾਨਸਿਕ ਤਣਾਅ ਦੇ ਚਲਦਿਆਂ ਹੋਇਆਂ ਸਕੂਲ ਫੀਸਾਂ ਨੂੰ ਲੈ ਕੇ ਅਦਾਲਤ ਦਾ ਰੁੱਖ ਵੀ ਕੀਤਾ ਗਿਆ। ਉੱਥੇ ਹੀ ਹੁਣ ਕਰੋਨਾ ਕੇਸਾਂ ਤੋਂ ਬਾਅਦ ਜਿਥੇ ਮੁੜ ਵਿਦਿਅਕ ਅਦਾਰਿਆਂ ਨੂੰ ਖੋਲਿਆ ਗਿਆ ਹੈ ਅਤੇ ਬੱਚਿਆਂ ਦੀ ਪੜ੍ਹਾਈ ਜਾਰੀ ਕੀਤੀ ਗਈ ਹੈ।

ਬੱਚਿਆਂ ਦੀ ਪੜ੍ਹਾਈ ਨੂੰ ਲੈ ਕੇ ਕੋਈ ਨਾ ਕੋਈ ਖਬਰ ਸਾਹਮਣੇ ਆਈ ਹੈ ਜਿੱਥੇ ਕੁਝ ਬੱਚਿਆਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਬਦਲਾਅ ਹੋ ਰਹੇ ਹਨ ਉਥੇ ਹੀ ਸਰਕਾਰ ਵੱਲੋਂ ਕੁਝ ਨਾ ਕੁਝ ਐਲਾਨ ਕੀਤਾ ਜਾ ਰਿਹਾ ਹੈ। ਪਰ ਸੀ ਬੀ ਐਸ ਈ ਸਕੂਲਾਂ ਦੇ ਵਿਦਿਆਰਥੀਆਂ ਲਈ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਇਹ ਬਦਲਾਅ ਹੋ ਗਿਆ ਹੈ। ਸਾਹਮਣੇ ਆਈ ਜਾਣਕਾਰੀ ਦੇ ਅਨੁਸਾਰ ਜਿਥੇ ਹੁਣ ਦਸਵੀਂ ਤੋਂ ਲੈ ਕੇ ਬਾਰ੍ਹਵੀਂ ਕਲਾਸ ਦੇ ਸਿਲੇਬਸ ਵਿੱਚ ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ ਵੱਲੋ ਬਦਲਾਅ ਕੀਤਾ ਗਿਆ ਹੈ।

ਉਥੇ ਹੀ ਇਸ ਬਦਲਾਅ ਨੂੰ ਲੈ ਕੇ ਹੁਣ ਫੇਰ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਪੜ੍ਹਾਈ ਵਿੱਚ ਹੋਈ ਇਸ ਤਬਦੀਲੀ ਕਾਰਨ ਸੀ ਬੀ ਐਸ ਈ ਸਕੂਲ ਇਕ ਵਾਰ ਫਿਰ ਤੋਂ ਚਰਚਾ ਵਿੱਚ ਬਣ ਗਏ ਹਨ। ਉੱਥੇ ਹੀ ਬਹੁਤ ਸਾਰੇ ਅਧਿਆਪਕ ਵੀ ਇਸ ਨੂੰ ਲੈ ਕੇ ਚਰਚਾ ਕਰ ਰਹੇ ਹਨ ਪਰ ਕੋਈ ਵੀ ਅਧਿਆਪਕ ਖੁੱਲ੍ਹ ਕੇ ਇਸ ਬਾਰੇ ਆਪਣੇ ਵਿਚਾਰ ਸਾਂਝੇ ਨਹੀਂ ਕਰ ਰਹੇ ਹਨ। ਜਿੱਥੇ ਹੁਣ ਸੀਬੀਐਸੀ ਬੋਰਡ ਵੱਲੋਂ ਨੌਵੀਂ ਤੋਂ ਲੈ ਕੇ ਬਾਰ੍ਹਵੀਂ ਤੱਕ ਦੇ ਸਿਲੇਬਸ ਵਿੱਚ 30 ਫੀਸਦੀ ਸਿਲੇਬਸ ਨੂੰ ਘੱਟ ਕਰਕੇ ਫੇਰ ਬਦਲ ਕੀਤਾ ਗਿਆ ਹੈ। ਇਹ ਫੈਸਲਾ ਵਿਦਿਆਰਥੀਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਲਿਆ ਗਿਆ ਹੈ।

ਉੱਥੇ ਹੀ ਸੀ ਬੀ ਐਸ ਈ ਬੋਰਡ ਦੇ ਅਧਿਕਾਰੀਆਂ ਵੱਲੋਂ ਮਾਹਿਰਾਂ ਦੀ ਇਕ ਟੀਮ ਦੇ ਸੁਝਾਅ ਅਨੁਸਾਰ ਹੀ ਇਹ ਬਦਲਾਵ ਕੀਤਾ ਗਿਆ ਹੈ। ਇਸ ਬਾਰੇ ਸਪਸ਼ਟੀਕਰਨ ਦੇਣ ਵਾਸਤੇ ਸੀਬੀਐਸੀ ਬੋਰਡ ਆਪਣੀ ਸਟੇਟਮੈਂਟ ਵੀ ਜਾਰੀ ਕਰ ਸਕਦਾ ਹੈ। ਉਥੇ ਹੀ ਕੁਝ ਅਧਿਆਪਕਾਂ ਦਾ ਕਹਿਣਾ ਹੈ ਕਿ ਜਿੱਥੇ ਸਲੇਬਸ ਘੱਟ ਹੋਣ ਨਾਲ ਵਿਦਿਆਰਥੀਆਂ ਨੂੰ ਫਾਇਦਾ ਹੋਵੇਗਾ ਉਥੇ ਹੀ ਵਿਦਿਆਰਥੀ ਬਹੁਤ ਸਾਰੇ ਸਲੇਬਸ ਤੋਂ ਬਾਂਝੇ ਰਹਿ ਜਾਣਗੇ।