CBSE ਸਕੂਲਾਂ ਲਈ ਆਈ ਵੱਡੀ ਖਬਰ ਹੋਇਆ ਇਹ ਐਲਾਨ – ਬੱਚਿਆਂ ਅਤੇ ਮਾਪਿਆਂ ਚ ਨਿਰਾਸ਼ਾ

ਆਈ ਤਾਜਾ ਵੱਡੀ ਖਬਰ

ਪਿਛਲੇ ਸਾਲ ਤੋਂ ਹੀ ਕਰੋਨਾ ਦਾ ਸਭ ਤੋਂ ਵਧੇਰੇ ਅਸਰ ਵਿੱਦਿਅਕ ਅਦਾਰਿਆਂ ਉਪਰ ਦੇਖਿਆ ਜਾ ਰਿਹਾ ਹੈ । ਜਿਸ ਕਾਰਨ ਬੱਚਿਆਂ ਦੀ ਪੜ੍ਹਾਈ ਦਾ ਬਹੁਤ ਜ਼ਿਆਦਾ ਨੁਕਸਾਨ ਹੋਇਆ ਹੈ। ਸਾਰੀ ਦੁਨੀਆਂ ਆਰਥਿਕ ਮੰਦੀ ਦੇ ਦੌਰ ਵਿੱਚੋਂ ਗੁਜ਼ਰ ਰਹੀ ਹੈ। ਇਸ ਦਾ ਅਸਰ ਹਰ ਵਰਗ ਉਪਰ ਪਿਆ ਹੈ। ਪਿਛਲੇ ਸਾਲ ਮਾਰਚ ਤੋਂ ਹੀ ਕਰੋਨਾ ਦੇ ਪ੍ਰਭਾਵ ਨੂੰ ਦੇਖਦੇ ਹੋਏ ਵਿਦਿਅਕ ਅਦਾਰਿਆਂ ਨੂੰ ਬੰਦ ਕਰ ਦਿੱਤਾ ਗਿਆ ਸੀ। ਜਿਸ ਕਾਰਨ ਮਾਪਿਆਂ ਵਿਚ ਚਿੰਤਾ ਵੇਖ ਕੇ ਸਰਕਾਰ ਦੇ ਜਾਰੀ ਹੁਕਮਾਂ ਅਨੁਸਾਰ ਬੱਚਿਆਂ ਨੂੰ ਆਨਲਾਈਨ ਪੜ੍ਹਾਈ ਕਰਵਾਈ ਗਈ। ਇਸ ਕਰੋਨਾ ਦੇ ਚਲਦੇ ਹੋਏ ਹੀ ਬਹੁਤ ਸਾਰੇ ਲੋਕਾਂ ਦੀਆਂ ਨੌਕਰੀਆਂ ਤੱਕ ਵੀ ਚਲੇ

ਗਈਆਂ। ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਮੁੜ ਤੋਂ ਸਕੂਲਾਂ ਨੂੰ ਖੋਲ੍ਹਿਆ ਜਾ ਰਿਹਾ ਹੈ। ਹੌਲੀ-ਹੌਲੀ ਜ਼ਿੰਦਗੀ ਮੁੜ ਪਟੜੀ ਤੇ ਆ ਰਹੀ ਹੈ। ਹੁਣ ਫਿਰ ਤੋਂ ਕਰੋਨਾ ਦੀ ਅਗਲੀ ਲਹਿਰ ਨੂੰ ਦੇਖਦੇ ਹੋਏ ਬਹੁਤ ਸਾਰੇ ਸਕੂਲਾਂ ਅੰਦਰ ਅਧਿਆਪਕ ਅਤੇ ਵਿਦਿਆਰਥੀ ਕਰੋਨਾ ਦੀ ਚਪੇਟ ਵਿੱਚ ਵੀ ਆ ਰਹੇ ਹਨ। ਉਥੇ ਹੀ ਵਿਦਿਆਰਥੀਆਂ ਦੇ ਮਾਪੇ ਉਨ੍ਹਾਂ ਦੇ ਭਵਿੱਖ ਨੂੰ ਲੈ ਕੇ ਚਿੰਤਾ ਵਿੱਚ ਹਨ। ਹੁਣ ਸੀ ਬੀ ਐਸ ਈ ਸਕੂਲਾਂ ਦੇ ਲਈ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਜਿਸ ਨਾਲ ਮਾਪਿਆਂ ਅਤੇ ਬੱਚਿਆਂ ਵਿੱਚ ਨਿਰਾਸ਼ਾ ਦੇਖੀ ਜਾ ਰਹੀ ਹੈ। ਸੀ ਬੀ ਐਸ ਈ ਬੋਰਡ ਵੱਲੋਂ ਸਾਲ 2021-22 ਲਈ ਨਵਾਂ ਸਿਲੇਬਸ ਜਾਰੀ

ਕਰ ਦਿੱਤਾ ਗਿਆ ਹੈ। ਉਥੇ ਹੀ ਇਹ ਵੀ ਜਾਣਕਾਰੀ ਦਿੱਤੀ ਗਈ ਹੈ ਕਿ ਪਿਛਲੇ ਸਾਲ ਦੀ ਤਰ੍ਹਾਂ ਇਸ ਸਾਲ ਕਿਸੇ ਵੀ ਸਲੇਬਸ ਵਿੱਚ ਕੋਈ ਕਟੌਤੀ ਨਹੀਂ ਕੀਤੀ ਜਾਵੇਗੀ। ਜਾਰੀ ਕੀਤੇ ਗਏ ਨਵੇਂ ਸਿਲੇਬਸ ਦੇ ਅਨੁਸਾਰ ਹੀ ਬੱਚਿਆਂ ਨੂੰ ਪੂਰਾ ਸਿਲੇਬਸ ਪੜ੍ਹਨਾ ਪਵੇਗਾ। ਨੌਵੀ ਤੋਂ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਇਸ ਸਿਲੇਬਸ ਦੇ ਅਨੁਸਾਰ ਹੀ ਪੜ੍ਹਾਈ ਜਾਰੀ ਰੱਖਣੀ ਪਵੇਗੀ। ਵਧੇਰੇ ਜਾਣਕਾਰੀ ਲਈ ਵਿਦਿਆਰਥੀ

ਅਧਿਕਾਰਤ ਵੈੱਬਸਾਈਟ cbseacademic.nic.in ਉੱਤੇ ਲੋਗਇਨ ਕਰਕੇ ਆਪਣਾ ਸਲੇਬਸ ਦੇਖ ਸਕਦੇ ਹਨ। ਇਸ ਦੇ ਨਾਲ ਹੀ ਸਕੂਲ ਪ੍ਰਬੰਧਕਾਂ ਨੂੰ ਕਰੋਨਾ ਸਬੰਧੀ ਹਦਾਇਤਾਂ ਦੀ ਪਾਲਣਾ ਕਰਨ ਦੇ ਆਦੇਸ਼ ਵੀ ਦਿੱਤੇ ਗਏ ਹਨ। ਕਰੋਨਾ ਦੇ ਕਾਰਨ ਪਿਛਲੇ ਸਾਲ ਸਲੇਬਸ ਵਿੱਚ ਕਟੌਤੀ ਕਰ ਦਿੱਤੀ ਗਈ ਸੀ ਜਿਸ ਨੂੰ ਮੁੜ ਤੋਂ 2021 -22 ਦੇ ਸਲੇਬਸ ਵਿੱਚ ਜਾਰੀ ਕਰ ਦਿੱਤਾ ਗਿਆ ਹੈ। ਨਵੇਂ ਸੈਸ਼ਨ ਦੀਆਂ ਕਲਾਸਾਂ ਲਈ ਸਾਰਾ ਨਵਾਂ ਸਿਲੇਬਸ ਲਾਗੂ ਕੀਤਾ ਗਿਆ ਹੈ।