CBSE ਦੀ 12ਵੀਂ ਕਲਾਸ ਦੀ ਪ੍ਰੀਖਿਆ ਰੱਦ ਹੋਣ ਤੋਂ ਬਾਅਦ ਹੁਣ ਇਸ ਤਰਾਂ ਹੋਣ ਜਾ ਰਿਹਾ ਵਿਦਿਆਰਥੀਆਂ ਨਾਲ

ਆਈ ਤਾਜਾ ਵੱਡੀ ਖਬਰ

ਦੇਸ਼ ਦੇ ਜਿੱਥੇ ਵੱਖਰੇ ਵੱਖਰੇ ਖੇਤਰਾਂ ਉਪਰ ਇਸ ਕੋਰੋਨਾ ਦਾ ਅਸਰ ਹੋਇਆ ਹੈ। ਉੱਥੇ ਹੀ ਇਸ ਕਰੋਨਾ ਦਾ ਸਭ ਤੋਂ ਵਧੇਰੇ ਅਸਰ ਬੱਚਿਆਂ ਦੀ ਪੜ੍ਹਾਈ ਉਪਰ ਪਿਆ ਹੈ। ਕਿਉਂਕਿ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਵਿਦਿਅਕ ਅਦਾਰਿਆਂ ਨੂੰ ਬੰਦ ਕਰ ਦਿੱਤਾ ਗਿਆ ਸੀ ਤਾਂ ਜੋ ਬੱਚਿਆਂ ਨੂੰ ਇਸ ਕਰੋਨਾ ਦੀ ਚਪੇਟ ਵਿੱਚ ਆਉਣ ਤੋਂ ਬਚਾਇਆ ਜਾ ਸਕੇ। ਇਸ ਲਈ ਬੱਚਿਆਂ ਦੀ ਪੜ੍ਹਾਈ ਵੀ ਆਨਲਾਈਨ ਹੀ ਜਾਰੀ ਰੱਖੀ ਗਈ ਅਤੇ ਸਰਕਾਰ ਵੱਲੋਂ ਇਸ ਵਾਰ ਫਿਰ ਕਰੋਨਾ ਦੇ ਵਧਦੇ ਪ੍ਰਭਾਵ ਨੂੰ ਦੇਖਦੇ ਹੋਏ ਅਤੇ ਦਸਵੀਂ ਦੀਆਂ ਪ੍ਰੀਖਿਆਵਾਂ ਨੂੰ ਰੱਦ ਕਰ ਦਿੱਤਾ ਗਿਆ ਸੀ। ਉਸ ਤੋਂ ਬਾਅਦ ਬਾਰਵੀਂ ਕਲਾਸ ਦੇ ਵਿਦਿਆਰਥੀਆਂ ਦੇ ਮਾਪਿਆਂ ਵੱਲੋਂ ਬੱਚਿਆਂ ਦੀਆਂ ਪ੍ਰੀਖਿਆਵਾਂ ਨੂੰ ਰੱਦ ਕੀਤੇ ਜਾਣ ਦੀ ਮੰਗ ਕੀਤੀ ਜਾ ਰਹੀ ਸੀ।

ਸੀ ਬੀ ਐੱਸ ਈ ਦੀ ਬਾਰਵੀ ਕਲਾਸ ਦੀਆਂ ਪ੍ਰੀਖਿਆ ਰੱਦ ਹੋਣ ਤੋਂ ਬਾਅਦ ਹੁਣ ਇਸ ਤਰ੍ਹਾਂ ਹੋਣ ਜਾ ਰਿਹਾ ਹੈ ਵਿਦਿਆਰਥੀਆਂ ਨਾਲ, ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਕੱਲ੍ਹ ਸ਼ਾਮ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੀਤੀ ਗਈ ਮੀਟਿੰਗ ਵਿੱਚ ਬਾਰ੍ਹਵੀਂ ਕਲਾਸ ਦੀਆਂ ਪ੍ਰੀਖਿਆਵਾਂ ਨੂੰ ਰੱਦ ਕਰ ਦਿੱਤੇ ਜਾਣ ਦਾ ਐਲਾਨ ਕਰ ਦਿੱਤਾ ਗਿਆ ਹੈ। ਉਥੇ ਹੀ ਪਿਛਲੇ ਕਾਫੀ ਸਮੇਂ ਤੋਂ ਚਿੰਤਾ ਵਿਚ ਮਾਪੇ ਅਤੇ ਬੱਚਿਆਂ ਨੂੰ ਵੀ ਰਾਹਤ ਮਹਿਸੂਸ ਹੋਈ ਹੈ। ਇਨ੍ਹਾਂ ਪ੍ਰੀਖਿਆਵਾਂ ਦੇ ਨਤੀਜਿਆਂ ਨੂੰ ਲੈ ਕੇ ਹੁਣ ਵਿਦਿਆਰਥੀਆਂ ਦੇ ਅੰਕ ਕਿਵੇਂ ਤਿਆਰ ਕੀਤੇ ਜਾਣਗੇ ਇਸ ਬਾਰੇ ਡਾਕਟਰ ਰਮੇਸ਼ ਪੋਖਰਿਆਲ ਨਿਸ਼ੰਕ ਵੱਲੋਂ ਇਕ ਟਵੀਟ ਕੀਤਾ ਗਿਆ ਹੈ।

ਜਿਸ ਵਿਚ ਉਨ੍ਹਾਂ ਨੇ ਕਿਹਾ ਹੈ ਕਿ ਪਿਛਲੇ ਸਾਲ ਦੀ ਤਰ੍ਹਾਂ ਹੀ ਬੱਚਿਆਂ ਦੀਆਂ ਪ੍ਰੀਖਿਆਵਾਂ ਨੂੰ ਰੱਦ ਕੀਤਾ ਜਾ ਰਿਹਾ ਹੈ। ਇਸ ਲਈ ਸੀ ਬੀ ਐਸ ਈ ਦੁਆਰਾ ਅਜਿਹਾ ਵਿਕਲਪ ਪ੍ਰਦਾਨ ਕੀਤਾ ਜਾਵੇਗਾ ਜਿਸ ਵਿਚ ਸੀ ਬੀ ਐੱਸ ਈ ਬੀ ਦੀ ਬਾਰਵੀ ਕਲਾਸ ਦੀਆਂ ਪ੍ਰੀਖਿਆਵਾਂ ਵਿੱਚ ਮਾਰਕਿੰਗ ਦੇ ਬਾਰੇ ਕਿਸੇ ਖਾਸ ਕਿਸਮ ਦਾ ਸਰਕੁਲਰ ਜਾਰੀ ਨਹੀਂ ਕੀਤਾ ਹੈ। ਉੱਥੇ ਹੀ ਇਹ ਵੀ ਆਖਿਆ ਜਾ ਰਿਹਾ ਹੈ ਕਿ ਜਿਵੇਂ ਦਸਵੀਂ ਜਮਾਤ ਦਾ ਨਤੀਜਾ ਘੋਸ਼ਿਤ ਕਰਨ ਲਈ ਮਾਪਦੰਡ ਅਪਣਾਏ ਜਾ ਰਹੇ ਹਨ ਉਸੇ ਤਰਜ਼ ਦੇ ਅਧਾਰ ਤੇ ਬਾਰਵੀਂ ਕਲਾਸ ਦਾ ਨਤੀਜਾ ਘੋਸ਼ਿਤ ਕੀਤਾ ਜਾਵੇਗਾ ਅਤੇ ਪਿਛਲੇ 3 ਸਾਲਾਂ ਤੋਂ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਅਤੇ ਅੰਕਾਂ ਨੂੰ ਦੇਖਦੇ ਹੋਏ ਨਤੀਜਾ ਤਿਆਰ ਕੀਤਾ ਜਾਵੇਗਾ।

ਵਿਦਿਆਰਥੀਆਂ ਦੇ ਨਤੀਜੇ ਲਈ ਅੰਕਾਂ ਦੀ ਪ੍ਰਕਿਰਿਆ ਲਈ ਇੱਕ ਕਮੇਟੀ ਦਾ ਗਠਨ ਵੀ ਕੀਤਾ ਜਾਵੇਗਾ। ਜੋ ਵਿਦਿਆਰਥੀਆਂ ਦੇ ਅੰਦਰੂਨੀ ਮੁਲਾਂਕਣ ਨੂੰ ਪਹਿਲ ਦੇਵੇਗੀ ਅਤੇ ਉਸ ਦੇ ਅਧਾਰ ਤੇ ਹੀ ਅੰਕ ਦਿੱਤੇ ਜਾਣਗੇ। ਉਥੇ ਹੀ ਇਹ ਵੀ ਆਖਿਆ ਜਾ ਰਿਹਾ ਹੈ ਕੇ ਕੁੱਝ ਚੋਣਵੇ ਪ੍ਰਸ਼ਨ ਪੱਤਰ ਦੇ ਅਧਾਰ ਤੇ ਹੀ ਇੱਕ ਪ੍ਰੀਖਿਆ ਲਈ ਜਾਵੇਗੀ ਜਿਸ ਦੇ ਆਧਾਰ ਤੇ ਬੱਚਿਆਂ ਦੇ ਅੰਕ ਨਿਰਧਾਰਤ ਕੀਤੇ ਜਾਣਗੇ।