ਆਈ ਤਾਜਾ ਵੱਡੀ ਖਬਰ
ਦੇਸ਼ ਅੰਦਰ ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਬਹੁਤ ਸਾਰੀਆਂ ਸਖਤ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਕੇਂਦਰ ਸਰਕਾਰ ਵੱਲੋਂ ਸਭ ਸੂਬਿਆਂ ਨੂੰ ਵੱਧ ਰਹੇ ਕਰੋਨਾ ਕੇਸਾਂ ਦੀ ਸਥਿਤੀ ਦੇ ਅਨੁਸਾਰ ਤਾਲਾਬੰਦੀ ਕਰਨ ਅਤੇ ਸਖ਼ਤ ਹਦਾਇਤਾਂ ਜਾਰੀ ਕਰਨ ਦੇ ਅਧਿਕਾਰ ਦਿੱਤੇ ਗਏ ਹਨ। ਉਥੇ ਹੀ ਸਰਕਾਰ ਵੱਲੋਂ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਪਿਛਲੇ ਸਾਲ ਮਾਰਚ ਤੋਂ ਹੀ ਵਿੱਦਿਅਕ ਅਦਾਰਿਆਂ ਨੂੰ ਬੰਦ ਕੀਤਾ ਗਿਆ ਹੈ। ਸਰਕਾਰ ਵੱਲੋਂ ਸਮੂਹ ਵਿਦਿਅਕ ਅਦਾਰਿਆਂ ਨੂੰ ਬੱਚਿਆਂ ਦੀ ਪੜ੍ਹਾਈ ਆਨਲਾਈਨ ਜਾਰੀ ਰੱਖਣ ਦੇ ਆਦੇਸ਼ ਵੀ ਲਾਗੂ ਕੀਤੇ ਗਏ ਹਨ। ਸਰਕਾਰ ਵੱਲੋਂ ਜਿਥੇ ਪੰਜਵੀਂ, ਅੱਠਵੀਂ, ਦਸਵੀਂ ,ਕਲਾਸਾਂ ਦੀਆਂ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਗਈਆਂ ਹਨ।
ਉਥੇ ਹੀ ਬਾਰਵੀਂ ਕਲਾਸ ਦੀਆਂ ਪ੍ਰੀਖਿਆਵਾਂ ਮੁਲਤਵੀ ਕੀਤੀਆਂ ਗਈਆਂ ਹਨ। ਜਿਸ ਨੂੰ ਲੈ ਕੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪੇ ਕਾਫ਼ੀ ਚਿੰਤਾ ਵਿੱਚ ਹਨ। ਹੁਣ ਸੀ ਬੀ ਐੱਸ ਈ ਬੀ ਬਾਰਵੀ ਕਲਾਸ ਦੇ ਵਿਦਿਆਰਥੀਆਂ ਦੇ ਪੇਪਰਾਂ ਨੂੰ ਲੈ ਕੇ ਇੱਕ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਸੀ ਬੀ ਐਸ ਈ ਬੋਰਡ ਦੀਆਂ ਬਾਰਵੀਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਜਿੱਥੇ ਕਾਫੀ ਸਮੇਂ ਤੋਂ ਚਿੰਤਾ ਬਣੀ ਹੋਈ ਹੈ, ਉਥੇ ਹੀ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਇੱਕ ਮਹੀਨੇ ਲਈ ਮੁਲਤਵੀ ਕੀਤੀਆਂ ਗਈਆਂ ਸਨ। ਬੋਰਡ ਵੱਲੋਂ ਆਖਿਆ ਗਿਆ ਸੀ ਕਿ ਪ੍ਰੀਖਿਆਵਾਂ ਹੋਣ ਤੋਂ 15 ਦਿਨ ਪਹਿਲਾਂ ਵਿਦਿਆਰਥੀਆਂ ਨੂੰ ਨਵੀਂ ਡੇਟਸ਼ੀਟ ਬਾਰੇ ਸੂਚਿਤ ਕਰ ਦਿੱਤਾ ਜਾਵੇਗਾ ।
ਹੁਣ ਬੋਰਡ ਵੱਲੋਂ 12ਵੀਂ ਕਲਾਸ ਦੀਆਂ ਪ੍ਰੀਖਿਆਵਾਂ ਸਬੰਧੀ 1 ਜੂਨ 2021 ਨੂੰ ਸਿੱਖਿਆ ਵਿਭਾਗ ਦੇ ਮੈਂਬਰਾਂ ਦੀ ਮੀਟਿੰਗ ਹੋ ਰਹੀ ਹੈ। ਜਿਸ ਵਿੱਚ ਕਰੋਨਾ ਸਥਿਤੀ ਅਤੇ ਬੱਚਿਆਂ ਦੇ ਵਰਤਮਾਨ ਨੂੰ ਦੇਖਦੇ ਹੋਏ ਬੋਰਡ ਵੱਲੋਂ ਪ੍ਰੀਖਿਆਵਾਂ ਸਬੰਧੀ ਫੈਸਲਾ ਲਿਆ ਜਾਵੇਗਾ। ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਉਥੇ ਹੀ ਮਾਪਿਆਂ ਅਤੇ ਬੱਚਿਆਂ ਵੱਲੋਂ ਗਰਮੀ ਦੀਆਂ ਪ੍ਰੀਖਿਆਵਾਂ ਨੂੰ ਵੀ ਰੱਦ ਕੀਤੇ ਜਾਣ ਦੀ ਮੰਗ ਕੀਤੀ ਜਾ ਰਹੀ ਹੈ।
ਅਤੇ ਮਾਪਿਆਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਅੰਦਰੂਨੀ ਮੁਲਾਂਕਣ ਦੇ ਆਧਾਰ ਤੇ ਬੱਚਿਆਂ ਦੇ ਨਤੀਜੇ ਐਲਾਨ ਦਿੱਤੇ ਜਾਣ। ਬੋਰਡ ਵੱਲੋਂ ਵਿਦਿਆਰਥੀਆਂ ਨੂੰ ਸਲਾਹ ਦਿੱਤੀ ਗਈ ਹੈ ਤੇ ਪ੍ਰੀਖਿਆਵਾਂ ਸਬੰਧੀ ਜਾਣਕਾਰੀ ਲੈਣ ਲਈ ਸੀ ਬੀ ਐਸ ਈ ਬੋਰਡ ਦੀ ਅਧਿਕਾਰਤ ਵੈਬਸਾਈਟ ਤੇ ਜਾਣਕਾਰੀ ਲਈ ਜਾ ਸਕਦੀ ਹੈ। ਉਥੇ ਹੀ ਬੋਰਡ ਵੱਲੋਂ ਜਾਣਕਾਰੀ ਦਿੱਤੀ ਗਈ ਹੈ ਕਿ ਬਾਰਵੀਂ ਕਲਾਸ ਦੀਆਂ ਪ੍ਰੀਖਿਆਵਾਂ ਜੁਲਾਈ ਚ ਕਰਵਾਈਆਂ ਜਾ ਸਕਦੀਆਂ ਹਨ।
Previous Postਚੋਟੀ ਦੀ ਮਸ਼ਹੂਰ ਬੋਲੀਵੁਡ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਘਰੋਂ ਆਈ ਇਹ ਵੱਡੀ ਖਬਰ – ਖੁਦ ਕੀਤਾ ਖੁਲਾਸਾ
Next Postਇਸ ਮਸ਼ਹੂਰ ਪੰਜਾਬੀ ਕਲਾਕਾਰ ਦਾ ਪਿਤਾ ਸੜਕਾਂ ਤੇ ਰੁਲ ਰਿਹਾ – ਹਾਲਤ ਦੇਖ ਲੋਕ ਕਰ ਰਹੇ ਤੋਬਾ ਤੋਬਾ