CBSE ਸਕੂਲਾਂ ਦੇ ਇਹਨਾਂ ਵਿਦਿਆਰਥੀਆਂ ਲਈ ਆਈ ਵੱਡੀ ਖਬਰ – ਹੋਇਆ ਇਹ ਐਲਾਨ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਵਿਚ ਕਰੋਨਾ ਦੇ ਚਲਦੇ ਵਿਦਿਅਕ ਅਦਾਰਿਆਂ ਨੂੰ ਕਾਫੀ ਲੰਮੇ ਸਮੇਂ ਤੱਕ ਬੰਦ ਰੱਖਿਆ ਗਿਆ ਹੈ। ਸਰਕਾਰ ਵੱਲੋਂ ਕਰੋਨਾ ਕੇਸਾਂ ਦੇ ਚੱਲਦੇ ਹੋਏ ਬੱਚਿਆਂ ਦੀ ਪੜ੍ਹਾਈ ਨੂੰ ਆਨਲਾਈਨ ਜਾਰੀ ਰੱਖਿਆ ਗਿਆ। ਉਥੇ ਹੀ ਸਰਕਾਰ ਵੱਲੋਂ 10ਵੀਂ ਅਤੇ 12ਵੀਂ ਕਲਾਸ ਦੀਆਂ ਜਮਾਤਾਂ ਦੀਆਂ ਪ੍ਰੀਖਿਆਂ ਵੀ ਰੱਦ ਕਰ ਦਿੱਤੀਆਂ ਗਈਆਂ ਸਨ ਅਤੇ ਪਹਿਲਾਂ ਦੀਆਂ ਪ੍ਰੀਖਿਆਵਾਂ ਦੇ ਅਧਾਰ ਦੇ ਨਤੀਜੇ ਘੋਸ਼ਤ ਕੀਤੇ ਗਏ ਸਨ। ਪਰ ਬਹੁਤ ਸਾਰੇ ਅਜਿਹੇ ਵਿਦਿਆਰਥੀ ਵੀ ਸਨ ਜੋ ਸਰਕਾਰ ਦੇ ਇਸ ਫੈਸਲੇ ਤੋਂ ਖੁਸ਼ ਨਹੀਂ ਸਨ। ਕਿਉਂਕਿ ਬਹੁਤ ਸਾਰੇ ਬੱਚਿਆਂ ਵੱਲੋਂ ਕੀਤੀ ਗਈ ਮਿਹਨਤ ਦੇ ਬਾਵਜੂਦ ਵੀ ਉਨ੍ਹਾਂ ਦੇ ਨੰਬਰ ਘਟ ਆਏ ਹਨ।

ਸਰਕਾਰ ਵੱਲੋਂ ਕੰਪਾਰਮੈਂਟ ਵਾਲੇ ਵਿਦਿਆਰਥੀਆਂ ਦੇ ਦੁਬਾਰਾ ਇਮਤਿਹਾਨ ਲਏ ਗਏ ਸਨ, ਅਤੇ ਉਨ੍ਹਾਂ ਦੇ ਨਤੀਜੇ ਵੀ ਪਿਛਲੇ ਦਿਨੀਂ 30 ਸਤੰਬਰ ਅਤੇ 1 ਅਕਤੂਬਰ ਨੂੰ ਐਲਾਨ ਦਿੱਤੇ ਗਏ ਹਨ। ਹੁਣ ਸੀ ਬੀ ਐਸ ਈ ਦੇ ਸਕੂਲਾਂ ਵਾਲੇ ਇਨ੍ਹਾਂ ਵਿਦਿਆਰਥੀਆਂ ਲਈ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਇਹ ਐਲਾਨ ਕਰ ਦਿੱਤਾ ਗਿਆ ਹੈ। ਪਿਛਲੇ ਦਿਨੀਂ ਐਲਾਨ ਕੀਤੇ ਗਏ 12 ਜਮਾਤ ਦੇ ਵਿਦਿਆਰਥੀਆਂ ਦੇ ਨਤੀਜਿਆਂ ਵਿੱਚ ਜਿੱਥੇ ਬਹੁਤ ਸਾਰੇ ਵਿਦਿਆਰਥੀ ਸੰਤੁਸ਼ਟ ਨਹੀਂ ਹਨ।

ਉੱਥੇ ਹੀ ਸੀ ਬੀ ਐਸ ਈ 12ਵੀਂ ਜਮਾਤ ਦੀਆਂ ਕੰਪਾਰਮੈਂਟ ਪ੍ਰੀਖਿਆਵਾਂ ਦੇ ਨਤੀਜਿਆਂ ਬਾਰੇ ਵਿਦਿਆਰਥੀਆਂ ਵੱਲੋਂ ਨੂੰ ਦੁਬਾਰਾ ਵੈਰੀਫਿਕੇਸ਼ਨ ਕਰਵਾਉਣ ਦਾ ਮੌਕਾ ਦਿੱਤਾ ਜਾ ਰਿਹਾ ਹੈ। ਇਸ ਵਾਸਤੇ ਉਨ੍ਹਾਂ ਵਿਦਿਆਰਥੀਆਂ ਨੂੰ ਸੁਨਹਿਰੀ ਮੌਕਾ ਦਿੱਤਾ ਜਾ ਰਿਹਾ ਹੈ ਜੋ ਵਿਦਿਆਰਥੀ ਆਪਣੀ ਕੰਪਾਰਮੈਂਟ ਦੇ ਅੰਕਾਂ ਤੋਂ ਸੰਤੁਸ਼ਟ ਨਹੀਂ ਹਨ। ਜਿਸ ਵਾਸਤੇ ਵਿਦਿਆਰਥੀਆਂ ਨੂੰ ਮੌਕਾ ਦਿੱਤਾ ਜਾ ਰਿਹਾ ਹੈ ਜਿਸ ਵਿੱਚ ਉਹ ਪੰਜ ਸੌ ਰੁਪਏ ਦੀ ਫੀਸ ਭਰ ਕੇ ਦੁਬਾਰਾ ਤੋਂ ਆਪਣੇ ਉਸ ਵਿਸ਼ੇ ਦੇ ਪੇਪਰ ਦੇ ਨੰਬਰਾਂ ਦੀ ਜਾਂਚ ਕਰਵਾ ਸਕਦੇ ਹਨ।

ਜਿਸ ਵਾਸਤੇ ਫ਼ੀਸ ਦਾ ਭੁਗਤਾਨ ਆਨਲਾਈਨ ਮਾਧਿਅਮ ਰਾਹੀਂ ਕੀਤਾ ਜਾਵੇਗਾ। ਇਸ ਵਾਸਤੇ ਬੋਰਡ ਵੱਲੋਂ ਬੱਚਿਆਂ ਨੂੰ 4 ਅਕਤੂਬਰ ਤੋਂ ਲੈ ਕੇ 6 ਅਕਤੂਬਰ 2021 ਦੀ ਰਾਤ 11:59 ਤਕ ਅਪਲਾਈ ਕੀਤਾ ਜਾ ਸਕਦਾ ਹੈ। ਜਿਸ ਦੇ ਅਧਾਰ ਤੇ ਬੋਰਡ ਵੱਲੋਂ ਦੁਬਾਰਾ ਉਹਨਾ ਪੇਪਰਾ ਦੇ ਅੰਕਾਂ ਦਾ ਮੁਲੰਕਣ ਕੀਤਾ ਜਾਵੇਗਾ। ਜਿਸ ਵਾਸਤੇ ਵਿਦਿਆਰਥੀਆਂ ਸੀਬੀਐਸਈ ਦੀ ਵੈਬਸਾਈਟ ਉਪਰ ਜਾ ਕੇ ਆਪਣਾ ਰਜ਼ਲਟ ਚੈੱਕ ਕਰ ਸਕਦੇ ਹਨ।