ਆਈ ਤਾਜਾ ਵੱਡੀ ਖਬਰ
ਵਿਸ਼ਵ ਵਿੱਚ ਸਾਰੀ ਦੁਨੀਆਂ ਫਿਰ ਤੋਂ ਕਰੋਨਾ ਦੀ ਚ-ਪੇ-ਟ ਵਿੱਚ ਆਈ ਹੋਈ ਹੈ। ਜਿੱਥੇ ਸਭ ਦੇਸ਼ਾਂ ਵਿੱਚ ਕੋਰੋਨਾ ਦਾ ਟੀਕਾਕਰਨ ਕੀਤਾ ਜਾ ਰਿਹਾ ਹੈ ਉਥੇ ਕਰੋਨਾ ਕੇਸਾਂ ਵਿਚ ਕਮੀ ਹੁੰਦੀ ਨਜ਼ਰ ਨਹੀਂ ਆ ਰਹੀ। ਦੁਨੀਆਂ ਦੇ ਬਹੁਤ ਸਾਰੇ ਦੇਸ਼ਾਂ ਵੱਲੋਂ ਕਰੋਨਾ ਦੇ ਵਧ ਰਹੇ ਪ੍ਰਸਾਰ ਨੂੰ ਦੇਖਦੇ ਹੋਏ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਅਮਰੀਕਾ ਇਸ ਕਰੋਨਾ ਦੇ ਕਾਰਨ ਸਭ ਤੋਂ ਵਧੇਰੇ ਪ੍ਰਭਾਵਤ ਹੋਣ ਵਾਲਾ ਦੇਸ਼ ਹੈ। ਉੱਥੇ ਹੀ ਭਾਰਤ ਦੇ ਵਿੱਚ ਵੀ ਉਨ੍ਹਾਂ ਦੇ ਮਾਮਲੇ ਲਗਾਤਾਰ ਵਧ ਰਹੇ ਹਨ ਜਿਸ ਕਾਰਨ ਸਰਕਾਰ ਵੱਲੋਂ ਵਿਦਿਅਕ ਅਦਾਰਿਆਂ ਨੂੰ ਬੰਦ ਕਰਨ ਦੇ ਆਦੇਸ਼ ਦਿੱਤੇ ਗਏ ਹਨ।
ਸੀ ਬੀ ਐਸ ਈ ਸਕੂਲਾਂ ਦੇ ਵਿਦਿਆਰਥੀਆਂ ਲਈ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਸੀ ਬੀ ਐਸ ਈ ਬੋਰਡ ਵੱਲੋਂ 6ਵੀਂ ਕਲਾਸ ਤੋਂ ਲੈ ਕੇ ਦਸਵੀਂ ਕਲਾਸ ਤੱਕ ਲਈ ਨਵਾਂ ਅਸੈਸਮੈਂਟ ਫਰੇਮ ਵਰਕ ਤਿਆਰ ਕੀਤਾ ਗਿਆ ਹੈ। ਕਿਉਂਕਿ ਇਨ੍ਹਾਂ ਕਲਾਸਾਂ ਲਈ ਤਿੰਨ ਪ੍ਰਮੁੱਖ ਵਿਸ਼ਿਆਂ ਸਾਇੰਸ, ਮੈਥ ਅਤੇ ਇੰਗਲਿਸ਼ ਸੀ ਬੀ ਐਸ ਈ ਅਸੈਸਮੈਂਟ ਫਰੇਮ ਵਰਕ ਲਾਂਚ ਕੀਤਾ ਗਿਆ ਹੈ। ਇਸ ਦਾ ਮਕਸਦ ਬੱਚਿਆਂ ਨੂੰ ਪ੍ਰੀਖਿਆਵਾਂ ਵਿੱਚ ਪੜ੍ਹਾਈ ਪ੍ਰਤੀ ਉਤਸ਼ਾਹਿਤ ਕਰਨਾ ਹੈ। ਇਸ ਲਈ ਇਸ ਸਿੱਖਿਆ ਨੀਤੀ ਦੀ ਸ਼ੁਰੂਆਤ ਕੀਤੀ ਗਈ ਹੈ ਤਾਂ ਜੋ ਬੱਚੇ ਪੜ੍ਹਾਈ ਨੂੰ ਰਟਣ ਦੀ ਆਦਤ ਨੂੰ ਖਤਮ ਕਰ ਸਕਣ।
ਇਸ ਨੀਤੀ ਨੂੰ ਲਾਂਚ ਕਰਨ ਸਮੇਂ ਜਿੱਥੇ ਸਿੱਖਿਆ ਮੰਤਰੀ ਡਾਕਟਰ ਰਮੇਸ਼ ਪੋਖਰਿਆਲ ਨਿਸ਼ੰਕ ਮੌਜੂਦ ਸਨ। ਉੱਥੇ ਹੀ ਸਾਬਕਾ ਪ੍ਰਧਾਨ ਅਤੇ ਮੌਜੂਦਾ ਸਕੂਲੀ ਸਿੱਖਿਆ ਨਿਰਦੇਸ਼ਕ ਅਨੀਤਾ ਕਰਵਲ ਵੀ ਮੌਜੂਦ ਸੀ। ਜਿਨ੍ਹਾਂ ਆਖਿਆ ਕਿ ਇਸ ਤਰ੍ਹਾਂ ਦੀ ਨੀਤੀ ਲਾਂਚ ਕਰਨ ਦੇ ਨਾਲ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਰੀਅਲ ਵਰਲਡ ਨਾਲ ਜੋੜ ਕੇ ਸਿੱਖਿਆ ਦਿੱਤੀ ਜਾ ਸਕਦੀ ਹੈ। ਉੱਥੇ ਹੀ ਉਨ੍ਹਾਂ ਦੱਸਿਆ ਕਿ ਕਿਤਾਬੀ ਗੱਲਾਂ ਆਮ ਕਰਕੇ ਅਸਲ ਦੁਨੀਆਂ ਤੋਂ ਵੱਖਰੀਆਂ ਹੁੰਦੀਆਂ ਹਨ। ਇਸ ਮੌਕੇ ਸਿੱਖਿਆ ਮੰਤਰੀ ਵੱਲੋਂ ਸਕੂਲੀ ਵਿਦਿਆਰਥੀਆਂ ਲਈ ਕਈ ਕਮਿਕਸ ਬੁਕਸ ਵੀ ਲਾਂਚ ਕੀਤੀਆਂ ਗਈਆਂ।
ਉਨ੍ਹਾਂ ਦੱਸਿਆ ਕਿ ਇਸ ਅਸੈਸਮੈਂਟ ਫਰੇਮ ਵਰਕ ਦੇ ਜ਼ਰੀਏ ਬੱਚਿਆਂ ਵਿੱਚ ਕਿਸੇ ਵੀ ਮੁਸ਼ਕਲ ਨੂੰ ਹੱਲ ਕਰਨ ਅਤੇ ਐਲਿਜ਼ੀਬਿਲਟੀ ਨੂੰ ਵਧਾਉਣ ਲਈ ਇਹ ਉਪਰਾਲਾ ਕੀਤਾ ਗਿਆ ਹੈ। ਇਸ ਦੇ ਜ਼ਰੀਏ ਬੱਚਿਆਂ ਨੂੰ ਉਦਾਹਰਨਾਂ ਦੇ ਜ਼ਰੀਏ ਵਿਸ਼ਾ ਪ੍ਰੀਖਿਆਵਾਂ ਲਈ ਹੀ ਪੜ੍ਹਾਈ ਨਾ ਕਰਨ ਸਗੋਂ ਆਪਣੇ ਜੀਵਨ ਵਿੱਚ ਸਮਾਜ ਅਤੇ ਦੇਸ਼ ਦੀ ਵਿਵਹਾਰਕ ਸਮੱਸਿਆ ਦਾ ਹੱਲ ਲੱਭਣ ਵਿੱਚ ਵੀ ਸਮਰੱਥ ਬਣ ਜਾਣਗੇ।