ਆਈ ਤਾਜਾ ਵੱਡੀ ਖਬਰ
ਦੇਸ਼ ਅੰਦਰ ਕਰੋਨਾ ਦੇ ਕੇਸ ਦਿਨੋਂ ਦਿਨ ਵਧ ਰਹੇ ਹਨ। ਜਿਸ ਨੂੰ ਦੇਖਦੇ ਹੋਏ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਹਨ। ਜਿੱਥੇ ਵੱਧ ਪ੍ਰ-ਭਾ-ਵ-ਤ ਹੋਣ ਵਾਲੇ ਸੂਬਿਆਂ ਅਤੇ ਜ਼ਿਲਿਆ ਅੰਦਰ ਰਾਤ ਦਾ ਕਰਫਿਊ ਲਾਗੂ ਕੀਤਾ ਗਿਆ ਹੈ। ਉੱਥੇ ਹੀ ਬਹੁਤ ਸਾਰੇ ਹਾਈ ਰਿਸਕ ਇਲਾਕੇ ਵਿੱਚ ਤਾਲਾ ਬੰਦੀ ਵੀ ਕੀਤੀ ਜਾ ਰਹੀ ਹੈ। ਜਿਸ ਨਾਲ ਕਰੋਨਾ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ। ਦੇਸ਼ ਅੰਦਰ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਵਿਦਿਅਕ ਅਦਾਰਿਆਂ ਨੂੰ 30 ਅਪ੍ਰੈਲ ਤੱਕ ਬੰਦ ਕੀਤਾ ਗਿਆ ਹੈ। 10ਵੀਂ ਅਤੇ 12ਵੀਂ
ਕਲਾਸ ਦੀਆਂ ਹੋਣ ਵਾਲੀਆਂ ਪ੍ਰੀਖਿਆਵਾਂ ਨੂੰ ਵੀ ਇੱਕ ਮਹੀਨੇ ਲਈ ਮੁਲਤਵੀ ਕੀਤਾ ਗਿਆ ਸੀ। ਸੀ ਬੀ ਐਸ ਈ ਦੀਆਂ ਪ੍ਰੀਖਿਆਵਾਂ ਸੰਬੰਧੀ ਕੋਈ ਨਾ ਕੋਈ ਖ਼ਬਰ ਸਾਹਮਣੇ ਆ ਜਾਂਦੀ ਹੈ ਜਿਸ ਨਾਲ ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਚਿੰਤਾ ਵਿਚ ਆ ਜਾਂਦੇ ਹਨ। ਸੀ ਬੀ ਐਸ ਈ ਸਕੂਲਾਂ ਦੇ ਵਿਦਿਆਰਥੀਆਂ ਲਈ ਹੁਣ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਜਿਸ ਨਾਲ ਬੱਚਿਆਂ ਵਿੱਚ ਖੁਸ਼ੀ ਦੀ ਲਹਿਰ ਫੈਲ ਗਈ ਹੈ। ਦਸਵੀਂ ਅਤੇ ਬਾਰਵੀਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਕੇਂਦਰੀ ਸਿੱਖਿਆ ਮੰਤਰੀ ਡਾਕਟਰ ਰਮੇਸ਼
ਪੋਖਰਿਆਲ ਨਿਸ਼ੰਕ ਵੱਲੋਂ ਜਾਣਕਾਰੀ ਸਾਂਝੀ ਕੀਤੀ ਗਈ ਸੀ। ਜਿਸ ਵਿੱਚ ਉਨ੍ਹਾਂ ਨੇ ਦੱਸਿਆ ਸੀ ਕਿ ਦਸਵੀਂ ਜਮਾਤ ਦੀਆਂ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਗਈਆਂ ਹਨ ਅਤੇ ਬਾਰਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ ਕੀਤੀਆਂ ਗਈਆਂ ਸਨ। ਜੋ ਹੁਣ 16 ਜੂਨ ਤੋਂ ਬਾਅਦ ਹੋਣ ਦੀ ਸੰਭਾਵਨਾ ਪੱਕੀ ਹੋ ਗਈ ਹੈ। ਇਸ ਖਬਰ ਨੂੰ ਸੁਣਦੇ ਹੀ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੇ ਸੁੱਖ ਦਾ ਸਾਹ ਲਿਆ ਹੈ। ਕੇਂਦਰੀ ਸਿੱਖਿਆ ਮੰਤਰੀ ਨੇ ਕਿਹਾ ਹੈ ਕਿ ਕਰੋਨਾ ਦੀ ਸਥਿਤੀ ਨੂੰ ਦੇਖਦੇ ਹੋਏ ਬੱਚਿਆਂ ਨੂੰ ਪ੍ਰੀਖਿਆ ਦੀ ਤਿਆਰੀ
ਲਈ 15 ਦਿਨ ਦਾ ਸਮਾਂ ਵੀ ਦਿੱਤਾ ਜਾਵੇਗਾ। ਅਗਰ ਬੱਚਿਆਂ ਦੀਆਂ ਪ੍ਰੀਖਿਆਵਾਂ 16 ਜੂਨ ਤੋਂ ਸ਼ੁਰੂ ਹੁੰਦੀਆਂ ਹਨ ਤਾਂ ਉਹ 16 ਜੁਲਾਈ ਤੱਕ ਚੱਲਣਗੀਆਂ। ਪ੍ਰੀਖਿਆਵਾਂ ਅਤੇ ਉਨ੍ਹਾਂ ਦੀ ਤਿਆਰੀ ਲਈ ਬੱਚਿਆਂ ਨੂੰ ਇੱਕ ਮਹੀਨੇ ਦਾ ਸਮਾਂ ਦਿੱਤਾ ਜਾਵੇਗਾ। ਉਸ ਤੋਂ ਬਾਅਦ 31 ਜੁਲਾਈ ਤੱਕ ਨਤੀਜੇ ਘੋਸ਼ਿਤ ਕੀਤੇ ਜਾਣ ਦੀ ਸੰਭਾਵਨਾ ਵੀ ਜਤਾਈ ਗਈ ਹੈ। ਸਕੂਲਾਂ ਵਿਚ ਬੱਚਿਆਂ ਦੀ ਅਗਲੀ ਕਲਾਸ ਦਾ ਸ਼ੈਸ਼ਨ ਵੀ 15 ਅਗਸਤ ਤੋਂ ਸ਼ੁਰੂ ਕੀਤਾ ਜਾ ਸਕਦਾ ਹੈ। ਕਰੋਨਾ ਦੇ ਚਲਦੇ ਹੋਏ ਪ੍ਰੀਖਿਆਵਾਂ ਨੂੰ ਲੈ ਕੇ ਸਾਰੇ ਕਾਲਜ ਅਤੇ ਯੂਨੀਵਰਸਿਟੀ ਦਾ ਸ਼ਡਿਊਲ ਪ੍ਰ-ਭਾ-ਵ-ਤ ਹੋਇਆ ਹੈ, ਬੱਚਿਆਂ ਦੀਆਂ ਅਗਲੀਆਂ ਕਲਾਸਾਂ ਦੇ ਦਾਖਲੇ ਸਬੰਧੀ ਵੀ ਦੇਰੀ ਹੋ ਰਹੀ ਹੈ।
Previous Postਹੋ ਜਾਵੋ ਸਾਵਧਾਨ : ਅਚਾਨਕ ਹੁਣੇ ਹੁਣੇ ਇਥੇ ਵੀਕ ਐਂਡ ਲਾਕ ਡਾਊਨ ਦਾ ਹੋ ਗਿਆ ਐਲਾਨ
Next Postਹੁਣੇ ਹੁਣੇ ਜਹਾਜ ਨਾਲ ਵਾਪਰਿਆ ਕਹਿਰ – ਸਮੁੰਦਰ ਚ ਬਚਾਅ ਕਾਰਜ ਜੋਰਾਂ ਤੇ ਜਾਰੀ , ਛਾਈ ਸੋਗ ਦੀ ਲਹਿਰ