CBSE ਸਕੂਲਾਂ ਦੇ ਵਿਦਿਆਰਥੀਆਂ ਲਈ ਆਈ ਵੱਡੀ ਖਬਰ – ਹੁਣ ਹੋ ਗਿਆ ਇਹ ਐਲਾਨ , ਬੱਚਿਆਂ ਚ ਖੁਸ਼ੀ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਚੀਨ ਤੋਂ ਸ਼ੁਰੂ ਹੋਈ ਕਰੋਨਾ ਨੇ ਸਾਰੀ ਦੁਨੀਆਂ ਨੂੰ ਪ੍ਰਭਾਵਿਤ ਕੀਤਾ ਹੈ। ਦੇਸ਼ ਅੰਦਰ ਕਰੋਨਾ ਦਾ ਕਹਿਰ ਜਿਸ ਸਮੇਂ ਤੋਂ ਸ਼ੁਰੂ ਹੋਇਆ ਹੈ। ਉਸ ਸਮੇਂ ਤੋਂ ਹੀ ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਕਈ ਅਹਿਮ ਕਦਮ ਚੁੱਕੇ ਜਾ ਰਹੇ ਹਨ। ਪਿਛਲੇ ਸਾਲ ਮਾਰਚ ਤੋਂ ਹੀ ਕਰੋਨਾ ਦੇ ਵਧੇ ਕਹਿਰ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਸਭ ਵਿਦਿਅਕ ਅਦਾਰਿਆਂ ਨੂੰ ਬੰਦ ਕਰ ਦਿੱਤਾ ਗਿਆ ਸੀ ਤਾਂ ਜੋ ਬੱਚਿਆਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ। ਸਰਕਾਰ ਵੱਲੋਂ ਸਕੂਲ ਨੂੰ ਬੱਚਿਆਂ ਦੀ ਪੜ੍ਹਾਈ ਆਨਲਾਈਨ ਜਾਰੀ ਰੱਖਣ ਦੇ ਆਦੇਸ਼ ਵੀ ਜਾਰੀ ਕੀਤੇ ਗਏ ਸਨ।

ਉਥੇ ਹੀ ਬੱਚਿਆਂ ਦੀਆਂ ਹੋਣ ਵਾਲੀਆਂ ਪੰਜਵੀਂ ,ਅੱਠਵੀਂ ਅਤੇ ਦਸਵੀਂ ਬੋਰਡ ਦੀਆਂ ਪ੍ਰੀਖਿਆਵਾਂ ਨੂੰ ਰੱਦ ਕਰਦੇ ਹੋਏ ਬੱਚਿਆਂ ਨੂੰ ਬਿਨਾਂ ਇਮਤਿਹਾਨ ਤੋਂ ਅਗਲੀਆਂ ਕਲਾਸਾਂ ਵਿੱਚ ਕੀਤੇ ਜਾਣ ਦੇ ਆਦੇਸ਼ ਦਿੱਤੇ ਗਏ ਸਨ। ਦੇਸ਼ ਵਿੱਚ ਕਰੋਨਾ ਦੇ ਕਹਿਰ ਨੂੰ ਦੇਖਦੇ ਹੋਏ ਜਿੱਥੇ ਵਿਦਿਅਕ ਅਦਾਰਿਆਂ ਨੂੰ ਬੰਦ ਕੀਤਾ ਗਿਆ ਹੈ। ਉਥੇ ਹੀ ਸਾਰੇ ਬੱਚਿਆਂ ਦੀ ਪੜਾਈ ਆਨਲਾਈਨ ਕਰਵਾਈ ਜਾ ਰਹੀ ਹੈ। ਸੀ ਬੀ ਐੱਸ ਈ ਸਕੂਲਾਂ ਦੇ ਵਿਦਿਆਰਥੀਆਂ ਲਈ ਹੋ ਗਿਆ ਇਹ ਵੱਡਾ ਐਲਾਨ । ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਜਿਸ ਨਾਲ ਬੱਚਿਆਂ ਵਿਚ ਖੁਸ਼ੀ ਦੀ ਲਹਿਰ ਫੈਲ ਗਈ ਹੈ। ਸੀ ਬੀ ਐਸ ਈ ਬੋਰਡ ਵੱਲੋਂ ਹੁਣ ਗਿਆਰਵੀਂ ਕਲਾਸ ਵਿੱਚ ਹੋਣ ਵਾਲੇ ਬੱਚਿਆਂ ਨੂੰ ਆਪਣੇ ਅਨੁਸਾਰ ਵਿਸ਼ੇ ਚੁਣਨ ਦਾ ਅਧਿਕਾਰ ਦਿੱਤਾ ਗਿਆ ਹੈ।

ਰਾਸ਼ਟਰੀ ਸਿੱਖਿਆ ਨੀਤੀ ਦੇ ਤਹਿਤ ਸਟਰੀਮ ਸਿਸਟਮ ਨੂੰ ਹਟਾਉਣ ਦਾ ਫੈਸਲਾ ਲਿਆ ਹੈ। ਜਿਸ ਕਾਰਨ ਆਰਟਸ, ਸਾਇੰਸ, ਕਾਮਰਸ ਨੂੰ ਹਟਾਉਣ ਦਾ ਫੈਸਲਾ ਕਰ ਲਿਆ ਹੈ। ਹੁਣ 11 ਵੀ ਕਲਾਸ ਵਿੱਚ ਬੱਚੇ ਇਸ ਸਿਸਟਮ ਤੋਂ ਬਚ ਸਕਣਗੇ। ਉਥੇ ਹੀ ਵਿਦਿਆਰਥੀਆਂ ਨੂੰ ਆਪਣੀ ਪਸੰਦ ਦਾ ਵਿਸ਼ਾ ਚੁਣਨ ਦੀ ਵੀ ਖੁੱਲ੍ਹ ਦਿੱਤੀ ਗਈ ਹੈ। ਬੋਰਡ ਵੱਲੋਂ ਸਾਰੇ ਸਕੂਲਾਂ ਨੂੰ ਬੱਚਿਆਂ ਨੂੰ ਆਪਣੀ ਪਸੰਦ ਦੇ ਅਨੁਸਾਰ ਵਿਸ਼ੇ ਚੁਣਨ ਦੇ ਆਦੇਸ਼ ਦਿੱਤੇ ਗਏ ਹਨ। ਅਗਰ ਦਸਵੀਂ ਕਲਾਸ ਵਿੱਚ ਬੱਚਿਆਂ ਤੋਂ ਮੈਥ ਸੀ ਤਾਂ ਉਹ ਗਿਆਰਵੀ ਕਲਾਸ ਵਿੱਚ ਵੀ ਮੈਥ ਲੈ ਸਕਦੇ ਹਨ।

ਦਸਵੀ ਕਲਾਸ ਵਿਚੋਂ ਜਿਨ੍ਹਾਂ ਵਿਦਿਆਰਥੀਆਂ ਦੀ ਕੰਪਾਰਮੈਂਟ ਹੋਵੇਗੀ, ਉਹ ਕਲੀਅਰ ਹੋਣ ਤੱਕ 11ਵੀ ਦੀ ਪੜਾਈ ਕਰ ਸਕਦੇ ਹਨ ਅਤੇ ਕਲਾਸ ਵਿੱਚ ਰਹਿ ਸਕਦੇ ਹਨ। ਵਿਦਿਆਰਥੀ ਆਪਣੇ ਹਿਸਾਬ ਨਾਲ ਇਤਿਹਾਸ ਰਾਜਨੀਤਿਕ ਵਿਗਿਆਨ ਆਦਿ ਚੁਣ ਸਕਦੇ ਹਨ। ਬੋਰਡ ਵੱਲੋਂ ਜਿੱਥੇ ਦਸਵੀਂ ਦੇ ਪੇਪਰ ਰੱਦ ਕਰ ਦਿੱਤੇ ਗਏ ਸਨ ਉੱਥੇ ਹੀ ਨਵੇ ਅੰਕ ਨਿਰਧਾਰਤ ਕਰਨ ਦਾ ਐਲਾਨ 1 ਮਈ ਸ਼ਨੀਵਾਰ ਨੂੰ ਕੀਤਾ ਗਿਆ। ਉਥੇ ਹੀ ਬੋਰਡ ਵੱਲੋਂ ਕਈ ਨਵੀਆਂ ਮਹਤਵਪੂਰਣ ਘੋਸ਼ਣਾਵਾਂ ਵੀ ਕੀਤੀਆਂ ਗਈਆਂ ਹਨ।