CBSE ਸਕੂਲਾਂ ਦੇ ਵਿਦਿਆਰਥੀਆਂ ਲਈ ਆਈ ਵੱਡੀ ਖਬਰ – ਹੁਣ ਹੋ ਗਿਆ ਇਹ ਵੱਡਾ ਐਲਾਨ

ਆਈ ਤਾਜਾ ਵੱਡੀ ਖਬਰ 

ਕੋਰੋਨਾ ਮਹਾਂਮਾਰੀ ਨੇ ਜਿਥੇ ਆਰਥਿਕ ਪੱਖੋਂ ਲੋਕਾਂ ਨੂੰ ਕਾਫੀ ਕਮਜ਼ੋਰ ਕਰ ਦਿੱਤਾ , ਉਥੇ ਹੀ ਇਸ ਕਰੋਨਾ ਮਹਾਂਮਾਰੀ ਦਾ ਪ੍ਰਭਾਵ ਬੱਚਿਆਂ ਦੀ ਸਕੂਲ ਦੀ ਪੜ੍ਹਾਈ ਤੇ ਵੀ ਕਾਫ਼ੀ ਪਿਆ ਹੈ । ਪਰ ਹੁਣ ਜਿਵੇਂ ਜਿਵੇਂ ਦੇਸ਼ ਵਿੱਚ ਇਸ ਮਹਾਂਮਾਰੀ ਦਾ ਪ੍ਰਕੋਪ ਕੁਝ ਘਟਣਾ ਸ਼ੁਰੂ ਹੋਇਆ ਹੈ ਉਸਦੇ ਚਲਦੇ ਦੇਸ਼ ਦੇ ਕਈ ਸੂਬਿਆਂ ਦੇ ਵਿੱਚ ਮੁੜ ਤੋਂ ਸਕੂਲ ਲੱਗਣੇ ਸ਼ੁਰੂ ਹੋ ਚੁੱਕੇ ਹਨ । ਗੱਲ ਕੀਤੀ ਜਾਵੇ ਜੇਕਰ ਪੰਜਾਬ ਦੀ ਤਾਂ ਪੰਜਾਬ ਵਿੱਚ ਵੀ ਬੱਚਿਆਂ ਦੇ ਸਕੂਲ ਹੁਣ ਮੁੜ ਤੋਂ ਲੱਗਣੇ ਸ਼ੁਰੂ ਹੋ ਚੁੱਕੇ ਹਨ । ਛੇਵੀਂ ਜਮਾਤ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੇ ਬੱਚਿਆਂ ਦੇ ਸਕੂਲ ਲੱਗ ਰਹੇ ਹਨ । ਇਸੇ ਵਿਚਕਾਰ ਹੁਣ ਸੀਬੀਐਸਈ ਬੋਰਡ ਵੱਲੋਂ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਬੱਚਿਆ ਦੇ ਲਈ ਇਕ ਵੱਡਾ ਐਲਾਨ ਕਰ ਦਿੱਤਾ ਗਿਆ ਹੈ ।

ਦਰਅਸਲ ਦਸਵੀਂ ਤੇ ਬਾਰ੍ਹਵੀਂ ਕਲਾਸ ਲਈ ਸੀਬੀਐਸਈ ਨੇ ਦੂਜੇ ਟਰਮ ਪ੍ਰੀਖਿਆ ਦੀ ਤਾਰੀਖ ਦਾ ਐਲਾਨ ਕਰ ਦਿੱਤਾ ਹੈ । ਹੁਣ ਸੀਬੀਐਸਈ ਨੇ 26 ਅਪ੍ਰੈਲ ਤੋਂ ਪ੍ਰੀਖਿਆ ਸ਼ੁਰੂ ਕਰ ਦਿੱਤੀਆਂ ਜਾਣਗੀਆਂ। ਪ੍ਰੀਖਿਆਵਾਂ ਔਫਲਾਈਨ ਮੋਡ ਵਿੱਚ ਆਯੋਜਿਤ ਕੀਤੀਆਂ ਜਾਣਗੀਆਂ। ਜ਼ਿਕਰਯੋਗ ਹੈ ਕਿ ਹੁਣ ਸੀਬੀਐੱਸਸੀ ਬੋਰਡ ਤੇ ਵੱਲੋਂ ਜਲਦ ਹੀ ਸਬਜੈਕਟ ਵਾਈਸ ਡੇਟਸ਼ੀਟ ਦਾ ਐਲਾਨ ਜਲਦ ਹੀ ਕੀਤਾ ਜਾਵੇਗਾ ।

ਨਾਲ ਹੀ ਪ੍ਰੀਖਿਆ ਦੌਰਾਨ ਪੈਟਰਨ ਠੀਕ ਉਹੀ ਰਹੇਗਾ ਜਿਵੇਂ ਕਿ ਪੈਟਰਨ ਪੇਪਰਾਂ ਦੇ ਵਿੱਚ ਦਿੱਤਾ ਗਿਆ ਹੈ । ਵਿਦਿਆਰਥੀ ਬੋਰਡ ਦੀ ਵੈੱਬਸਾਈਟ ਤੋਂ ਪੇਪਰ ਦੇ ਸੈਂਪਲ ਡਾਊਨਲੋਡ ਕਰ ਸਕਦੇ ਹਨ ਤੇ ਨਾਲ ਹੀ ਹੋਰ ਜਾਣਕਾਰੀ ਵੀ ਸੀਬੀਐਸਈ ਬੋਰਡ ਦੀ ਵੈੱਬਸਾਈਟ ਤੋਂ ਬਚੇ ਹਾਸਲ ਕਰ ਸਕਦੇ ਹਨ ।

ਜ਼ਿਕਰਯੋਗ ਹੈ ਕਿ ਕੋਰੋਨਾ ਮਹਾਂਮਾਰੀ ਦੇ ਕਾਰਨ ਸੀਬੀਐਸਈ ਦੀ ਦਸਵੀਂ ਅਤੇ ਬਾਰ੍ਹਵੀਂ ਦੀ ਪ੍ਰੀਖਿਆ ਦੂਜੇ ਟਰਮ ਵਿੱਚ ਹੋ ਰਹੀ ਹੈ। ਪਹਿਲੀ ਟਰਮ ਦੀ ਪ੍ਰੀਖਿਆ ਦਸੰਬਰ ਵਿੱਚ ਹੋਈ ਸੀ । ਇਹ ਕਿਆਸ ਵੀ ਲਗਾਏ ਜਾ ਰਹੇ ਸਨ ਕਿ ਬੋਰਡ ਪਹਿਲੇ ਟਰਮ ਪ੍ਰੀਖਿਆ ਦਾ ਨਤੀਜਾ ਜਾਰੀ ਕਰੇਗਾ ਅਤੇ ਉਸ ਤੋਂ ਬਾਅਦ ਦੂਜੇ ਦੀ ਧਰਮ ਦੀ ਪ੍ਰੀਖਿਆ ਲਈ ਸ਼ਡਿਊਲ ਜਾਰੀ ਰਹੇਗਾ ।